ਹਰਵਿੰਦਰ ਸਿੰਘ ਬੰਗਾ
ਸੈਲਾ ਖ਼ੁਰਦ, 9 ਮਾਰਚ-ਦਾਣਾ ਮੰਡੀ ਸੈਲਾ ਖ਼ੁਰਦ ਵਿਖੇ ਵਿਸ਼ਾਲ ਰੈਲੀ 'ਚ ਸ਼ੋ੍ਰਮਣੀ ਅਕਾਲੀ ਦਲ (ਬ) ਨੂੰ ਦੋਆਬੇ 'ਚ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸਾਬਕਾ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ (ਪ:ਸ) ਸਤਵਿੰਦਰ ਸਿੰਘ ਢੱਟ ਆਪਣੇ 2 ਦਰਜਨਾਂ ਡੈਲੀਗੇਟਾਂ ਸਮੇਤ ਮੁੜ ਅਕਾਲੀ ਦਲ (ਬ) 'ਚ ਸ਼ਾਮਿਲ ਹੋ ਗਏ | ਸ਼ੋ੍ਰਮਣੀ ਅਕਾਲੀ ਦਲ ਕਿਸੇ ਦੀ ਨਿੱਜੀ ਜਗੀਰ ਨਹੀਂ ਹੈ, ਬਲਕਿ ਇਹ ਸਾਡੇ ਪੁਰਖਿਆਂ ਵਲੋਂ ਕੁਰਬਾਨੀਆਂ ਦੇ ਕੇ ਬਣਾਈ ਗਈ ਸੂਬੇ ਦੀ ਖੇਤਰੀ ਮਾਂ ਪਾਰਟੀ ਹੈ, ਜਿਸ ਨੂੰ ਬੁਲੰਦੀਆਂ 'ਤੇ ਲਿਜਾਣਾ ਸਾਡਾ ਸਾਰਿਆਂ ਦਾ ਫ਼ਰਜ਼ ਹੈ | ਭਰਵੀਂ ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਜੋ ਲੋਕ ਭਲਾਈ ਦੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਸਨ, ਸੂਬੇ ਦੀ 'ਆਪ' ਸਰਕਾਰ ਵਲੋਂ ਉਨ੍ਹਾਂ 'ਚ ਵਾਧਾ ਤਾਂ ਕੀ ਕਰਨਾ ਸੀ, ਬਲਕਿ ਉਨ੍ਹਾਂ ਸਕੀਮਾਂ ਨੂੰ ਬੰਦ ਹੀ ਕਰ ਦਿੱਤਾ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਗੁਜ਼ਾਰੀ 'ਤੇ ਤੰਜ ਕੱਸਦਿਆਂ ਕਿਹਾ ਕਿ 'ਆਪ' ਸਰਕਾਰ ਹਰੇਕ ਕੰਮ ਲਈ ਦਿੱਲੀ ਦੇ ਇਸ਼ਾਰੇ 'ਤੇ ਚੱਲਦੀ ਹੈ ਅਤੇ ਨਿੱਕੇ-ਮੋਟੇ ਫ਼ੈਸਲਿਆਂ ਲਈ ਵੀ ਮੰਤਰੀਆਂ ਤੱਕ ਨੂੰ ਆਪਣੇ ਆਕਾਵਾਂ ਤੋਂ ਆਗਿਆ ਲੈਣੀ ਪੈਂਦੀ ਹੈ | 'ਆਪ' ਸਰਕਾਰ 'ਤੇ ਵਰ੍ਹਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਨ੍ਹਾਂ ਦੇ ਰਾਜ 'ਚ ਭਿ੍ਸ਼ਟਾਚਾਰ, ਲੁੱਟਾਂ-ਖੋਹਾਂ, ਫਿਰੌਤੀਆਂ, ਕਤਲੋਗਾਰਤ ਅਤੇ ਗੈਂਗਸਟਰਵਾਦ ਦਾ ਬੋਲਬਾਲਾ ਵੱਧ ਚੁੱਕਾ ਹੈ, ਜਿਸ ਦੇ ਚੱਲਦਿਆਂ ਲੋਕਾਂ 'ਚ ਹਮੇਸ਼ਾਂ ਸਹਿਮ ਦਾ ਮਾਹੌਲ ਬਣਿਆ ਰਹਿੰਦਾ ਹੈ | ਅੱਜ ਦੀ ਇਸ ਵਿਸ਼ਾਲ ਰੈਲੀ 'ਚ ਸ਼ੋ੍ਰਮਣੀ ਅਕਾਲੀ ਦਲ (ਬ) ਨੂੰ ਦੋਆਬੇ 'ਚ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸਾਬਕਾ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ (ਪ:ਸ) ਸਤਵਿੰਦਰ ਸਿੰਘ ਢੱਟ ਆਪਣੇ 2 ਦਰਜਨਾਂ ਡੈਲੀਗੇਟਾਂ ਸਮੇਤ ਮੁੜ ਅਕਾਲੀ ਦਲ (ਬ) 'ਚ ਸ਼ਾਮਿਲ ਹੋ ਗਏ |
ਭੁੱਲੇਵਾਲ ਰਾਠਾਂ ਸਮੇਤ ਹੋਰ ਅਹੁਦੇਦਾਰ ਸ਼੍ਰੋਮਣੀ ਅਕਾਲੀ ਦਲ (ਬ) 'ਚ ਸ਼ਾਮਿਲ <br/>
ਅਜੀਤ ਡੈਸਕ
10-03-2026