ਚੰਡੀਗੜ੍ਹ, 9 ਮਾਰਚ (ਰਾਮ ਸਿੰਘ ਬਰਾੜ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਪੰਜਾਬ ਦੀ 'ਆਪ' ਸਰਕਾਰ 'ਤੇ ਚੋਣਵੀਂ- ਰੇਵੜੀ ਵੰਡਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉੱਥੋਂ ਦੀ ਜਨਤਾ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਤੋਂ ਤੰਗ ਆ ਚੁੱਕੀ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਲੋਕਾਂ ਨੇ ਸੱਤਾ ਤਬਦੀਲੀ ਦਾ ਮਨ ਬਣਾ ਲਿਆ ਹੈ | ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਵੀ ਮੌਜੂਦ ਸਨ | ਚੰਡੀਗੜ੍ਹ ਵਿਚ ਪ੍ਰੈੱਸ ਕਾਨਫ਼ਰੰਸ ਦੌਰਾਨ ਪੰਜਾਬ ਦੀ 'ਆਪ' ਸਰਕਾਰ ਵਲੋਂ ਬਜਟ ਵਿਚ ਔਰਤਾਂ ਨੂੰ 1500 ਰੁਪਏ ਅਤੇ ਹੋਰ ਔਰਤਾਂ ਨੂੰ 1000 ਰੁਪਏ ਦੇਣ ਦੇ ਐਲਾਨ ਦੇ ਸਵਾਲ 'ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਨੇੜੇ ਦੇਖ ਕੇ 'ਆਪ' ਸਰਕਾਰ ਰੇਵੜੀਆਂ ਵੰਡ ਰਹੀ ਹੈ, ਪਰ ਇਸ ਨਾਲ ਉਨ੍ਹਾਂ ਦੀ ਪਾਰਟੀ ਨੂੰ ਕੋਈ ਫਾਇਦਾ ਨਹੀਂ ਹੋਵੇਗਾ ਕਿਉਂਕਿ ਪੰਜਾਬ ਦੀ ਜਨਤਾ ਸੱਤਾ ਤਬਦੀਲੀ ਦਾ ਮਨ ਬਣਾ ਚੁੱਕੀ ਹੈ | ਨਾਇਬ ਸਿੰਘ ਸੈਣੀ ਨੇ ਪੰਜਾਬ ਸਰਕਾਰ 'ਤੇ ਪਿਛਲੇ ਦਿਨੀਂ ਉਨ੍ਹਾਂ ਦੇ ਪੰਜਾਬ ਰਾਜ ਦੇ ਦੌਰੇ ਦੌਰਾਨ ਹੋਏ ਪ੍ਰੋਗਰਾਮਾਂ ਵਿਚ ਵਿਘਨ ਪਾਉਣ ਦਾ ਵੀ ਦੋਸ਼ ਲਾਇਆ | ਉਨ੍ਹਾਂ ਪੰਜਾਬ ਸਰਕਾਰ 'ਤੇ ਦੋਸ਼ ਲਾਇਆ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਆਪਣੇ ਹੱਕਾਂ ਲਈ ਪ੍ਰਦਰਸ਼ਨ ਕਰਨ ਵਾਲੀਆਂ ਮਹਿਲਾ ਕਰਮਚਾਰੀਆਂ 'ਤੇ ਅੱਥਰੂ ਗੈਸ ਦੇ ਗੋਲੇ ਬਰਸਾ ਕੇ ਮਹਿਲਾ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ |
ਮੁੱਖ ਮੰਤਰੀ ਨੇ ਲਾਭਪਾਤਰੀਆਂ ਨੂੰ ਭੇਜੇ 1884 ਕਰੋੜ ਰੁਪਏ-
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਲੱਖਾਂ ਲਾਭਪਾਤਰੀਆਂ ਨੂੰ ਵੱਖ-ਵੱਖ ਯੋਜਨਾਵਾਂ ਤਹਿਤ ਬਟਨ ਦਬਾ ਕੇ ਇੱਕ ਕਲਿੱਕ ਰਾਹੀਂ ਕਰੀਬ 1884 ਕਰੋੜ ਰੁਪਏ ਦੀ ਰਕਮ ਡੀ.ਬੀ.ਟੀ. ਦੇ ਰਾਹੀਂ ਭੇਜੀ | ਮੁੱਖ ਮੰਤਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹਰਿਆਣਾ ਦੀ ਡਬਲ ਇੰਜਣ ਸਰਕਾਰ ਸੂਬੇ ਦੇ ਕਿਸਾਨਾਂ, ਅÏਰਤਾਂ, ਨੌਜਵਾਨਾਂ ਅਤੇ ਗਰੀਬਾਂ ਸਮੇਤ ਹਰ ਵਰਗ ਨੂੰ ਮਜ਼ਬੂਤ ਕਰਨ ਲਈ ਕਦਮ ਚੁੱਕ ਰਹੀ ਹੈ | ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਵੀ ਮੌਜੂਦ ਸਨ |
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਬਣਾਉਣਗੇ ਪੰਜਾਬ ਨੂੰ ਨੰਬਰ ਇਕ ਸੂਬਾ - ਨਾਇਬ ਸਿੰਘ ਸੈਣੀ <br/>
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ | ਤਸਵੀਰ : ਕਮਲਜੀਤ ਸਿੰਘ <br/>
10-03-2026