02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸ਼ਰਜੀਲ ਇਮਾਮ ਨੂੰ 10 ਦਿਨਾਂ ਦੀ ਅੰਤਰਿਮ ਜ਼ਮਾਨਤ

Ad Position 21
No active advertisement
ਅਜੀਤ ਡੈਸਕ 10-03-2026
ਨਵੀਂ ਦਿੱਲੀ, 9 ਮਾਰਚ (ਜਗਤਾਰ ਸਿੰਘ)-ਦਿੱਲੀ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ 2020 ਦੇ ਦਿੱਲੀ ਦੰਗਿਆਂ ਦੇ ਮਾਮਲੇ ਦੇ ਦੋਸ਼ੀ ਸ਼ਰਜੀਲ ਇਮਾਮ ਨੂੰ ਆਪਣੇ ਭਰਾ ਦੇ ਵਿਆਹ ਵਿਚ ਸ਼ਾਮਲ ਹੋਣ ਲਈ 10 ਦਿਨਾਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ ¢ ਵਧੀਕ ਸੈਸ਼ਨ ਜੱਜ ਸਮੀਰ ਵਾਜਪਾਈ ਨੇ ਇਮਾਮ ਦੀ ਅੰਤਰਿਮ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੀਤੀ, ਜਿਸ ਵਿਚ ਉਸ ਨੇ ਇਸ ਮਹੀਨੇ ਹੋਣ ਵਾਲੇ ਵਿਆਹ ਸਮਾਰੋਹ ਵਿਚ ਸ਼ਾਮਲ ਹੋਣ ਲਈ 6 ਹਫ਼ਤਿਆਂ ਦੀ ਜ਼ਮਾਨਤ ਦੀ ਬੇਨਤੀ ਕੀਤੀ ਸੀ ¢ ਪਰ ਅਦਾਲਤ ਨੇ 20 ਤੋਂ 30 ਮਾਰਚ ਤੱਕ ਯਾਨੀ 10 ਦਿਨਾਂ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ ¢ ਇਮਾਮ ਉੱਤਰ-ਪੂਰਬੀ ਦਿੱਲੀ ਵਿਚ ਫਰਵਰੀ 2020 ਵਿਚ ਹੋਏ ਦੰਗਿਆਂ ਨਾਲ ਸਬੰਧਿਤ ਇੱਕ ਮਾਮਲੇ ਵਿਚ ਮੁਲਜ਼ਮ ਹੈ, ਜਿਸ ਵਿਚ 53 ਲੋਕ ਮਾਰੇ ਗਏ ਸਨ ਅਤੇ 700 ਤੋਂ ਵੱਧ ਜ਼ਖ਼ਮੀ ਹੋ ਗਏ ਸਨ ¢

Ad Position 22
No active advertisement
ਪਿਛਲੀ ਖ਼ਬਰ ਜਾਪਾਨ ਵਲੋਂ ਆਪਣੀ ਪਹਿਲੀ ਸਵਦੇਸ਼ੀ ਲੰਮੀ ਦੂਰੀ ਵਾਲੀ ਮਿਜ਼ਾਈਲ ਤਾਇਨਾਤ ਕਰਨ ਦੀ ਤਿਆਰੀ ਅਗਲੀ ਖ਼ਬਰ ਸੀ.ਬੀ.ਆਈ. ਵਲੋਂ ਕਰੂਰ ਭਾਜੜ ਮਾਮਲੇ 'ਚ ਵਿਜੇ ਤਲਬ
Ad Position 24