10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਖੇਤੀ ਤੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਡਟ ਕੇ ਸੰਘਰਸ਼ ਕਰਨ ਦਾ ਐਲਾਨ

Ad Position 21
No active advertisement
ਅਜੀਤ ਡੈਸਕ 11-03-2026

ਸੰਯੁਕਤ ਕਿਸਾਨ ਮੋਰਚਾ ਵਲੋਂ ਬਰਨਾਲਾ ਵਿਖੇ ਮਹਾਂ ਪੰਚਾਇਤ
ਬਰਨਾਲਾ, 10 ਮਾਰਚ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚਾ ਵਲੋਂ ਦਾਣਾ ਮੰਡੀ ਬਰਨਾਲਾ ਵਿਖੇ ਮਹਾਂ ਪੰਚਾਇਤ ਕਰਵਾਈ ਗਈ | ਜਿਸ ਵਿਚ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਿਦਿਆਰਥੀਆਂ ਤੇ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਭਾਰਤ ਸਰਕਾਰ ਵਲੋਂ ਅਮਰੀਕੀ ਦਬਾਅ ਹੇਠ ਕੀਤੇ ਜਾ ਰਹੇ ਫ਼ਰੀ ਟਰੇਡ ਸਮਝੌਤੇ ਨੂੰ ਖੇਤੀ-ਕਿਸਾਨੀ ਲਈ ਤਬਾਹਕੁੰਨ ਦੱਸਦਿਆਂ ਇਸ ਵਿਰੁੱਧ ਡਟ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ | ਅੱਜ ਦੀ ਰੈਲੀ ਵਿਚ ਪੰਜਾਬ ਦੇ ਪਾਣੀ ਦੇ ਪਲੀਤ ਹੋਣ ਦੇ ਸਿੱਟੇ ਵਜੋਂ ਕੈਂਸਰ ਤੇ ਹੋਰ ਬਿਮਾਰੀਆਂ ਦਾ ਕਾਰਨ ਬਣਨ ਦੀਆਂ ਰਿਪੋਰਟਾਂ 'ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਹਰ ਖੇਤ ਨੂੰ ਨਹਿਰੀ ਪਾਣੀ ਅਤੇ ਹਰ ਘਰ ਨੂੰ ਪੀਣ ਵਾਲਾ ਸਾਫ਼ ਨਹਿਰੀ ਪਾਣੀ ਦੇਣ ਦੀ ਮੰਗ 'ਤੇ ਲੋਕ ਲਹਿਰ ਉਸਾਰਨ ਦਾ ਅਹਿਦ ਵੀ ਕੀਤਾ ਗਿਆ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਪ੍ਰਧਾਨ ਮਨਜੀਤ ਸਿੰਘ ਧਨੇਰ, ਬਲਦੇਵ ਸਿੰਘ ਨਿਹਾਲਗੜ੍ਹ, ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਅਮਰੀਕਾ ਦੁਨੀਆਂ ਭਰ 'ਚ ਆਪਣੀ ਥਾਣੇਦਾਰੀ ਦਿਖਾ ਰਿਹਾ ਹੈ | ਭਾਰਤ ਸਰਕਾਰ 'ਤੇ ਅਮਰੀਕਾ ਦੇ ਦਬਾਅ ਹੇਠ ਕੰਮ ਕਰਨ ਦੇ ਦੋਸ਼ ਲਗਾਉਂਦਿਆਂ ਬੁਲਾਰਿਆਂ ਨੇ ਕਿਹਾ ਕਿ ਅਮਰੀਕਾ ਨਾਲ ਕੀਤੇ ਜਾ ਰਹੇ ਮੁਫ਼ਤ ਵਪਾਰ ਸਮਝੌਤੇ ਵਿਚ ਮੋਦੀ ਸਰਕਾਰ ਵਲੋਂ ਖੇਤੀ ਅਤੇ ਸਹਾਇਕ ਧੰਦਿਆਂ ਨੂੰ ਸ਼ਾਮਿਲ ਕਰਨ ਦੀ ਦਿੱਤੀ ਸਹਿਮਤੀ ਖੇਤੀ ਕਿਸਾਨੀ ਲਈ ਤਬਾਹਕੰੁਨ ਸਾਬਤ ਹੋਵੇਗੀ | ਉਪਰੋਕਤ ਸਾਰੇ ਮੁੱਦਿਆਂ 'ਤੇ ਭਵਿੱਖ ਵਿਚ ਮੋਰਚਾ ਲਾਉਣ ਲਈ ਜਨਤਕ ਲਾਮਬੰਦੀ ਦੀ ਮੁਹਿੰਮ ਤੇਜ਼ ਕੀਤੀ ਜਾਵੇਗੀ | ਸੰਘਰਸ਼ ਦੀ ਵਿਉਂਤਬੰਦੀ ਕਰਨ ਲਈ 12 ਮਾਰਚ ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਬੁਲਾਈ ਗਈ ਹੈ | ਇਸ ਮੌਕੇ ਬੂਟਾ ਸਿੰਘ ਸ਼ਾਦੀਪੁਰ, ਜਮਹੂਰੀ ਕਿਸਾਨ ਯੂਨੀਅਨ ਦੇ ਆਗੂ ਡਾ: ਸਤਨਾਮ ਸਿੰਘ ਅਜਨਾਲਾ, ਜੰਗਵੀਰ ਸਿੰਘ ਚੌਹਾਨ, ਹਰਜਿੰਦਰ ਸਿੰਘ ਟਾਂਡਾ, ਪ੍ਰੇਮ ਸਿੰਘ ਭੰਗੂ, ਮਲੂਕ ਸਿੰਘ ਹੀਰਕੇ, ਜਗਸੀਰ ਸਿੰਘ ਛੀਨੀਵਾਲ, ਬਲਵਿੰਦਰ ਸਿੰਘ ਰਾਜੂ ਔਲਖ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰ ਯੂਨੀਅਨ ਦੇ ਆਗੂ ਅਵਤਾਰ ਸਿੰਘ ਮਹਿਮਾ, ਨਛੱਤਰ ਸਿੰਘ ਜੈਤੋ, ਬਲਵਿੰਦਰ ਸਿੰਘ ਮੱਲੀਨੰਗਲ, ਲਖਨਪਾਲ ਸ਼ਰਮਾ, ਸੁਖਦੇਵ ਸਿੰਘ ਅਰਾਈਆਂਵਾਲਾ, ਕੰਵਲਪ੍ਰੀਤ ਸਿੰਘ ਪੰਨੂ, ਬਲਜੀਤ ਸਿੰਘ ਗਰੇਵਾਲ, ਹਰਦੇਵ ਸਿੰਘ ਸੰਧੂ, ਪਵਿੱਤਰ ਸਿੰਘ ਲਾਲੀ, ਬੋਘਾ ਸਿੰਘ ਮਾਨਸਾ ਅਤੇ ਕਿਰਨਜੀਤ ਸਿੰਘ ਸੇਖੋਂ ਆਦਿ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਜਗਮੋਹਨ ਸਿੰਘ, ਡਾ: ਦਰਸ਼ਨਪਾਲ, ਨਿਰਭੈ ਸਿੰਘ ਢੁੱਡੀਕੇ, ਪ੍ਰਸ਼ੋਤਮ ਸਿੰਘ ਚੀਮਾ, ਅੰਗਰੇਜ਼ ਸਿੰਘ ਭਦੌੜ, ਬਲਕਰਨ ਸਿੰਘ ਬਰਾੜ, ਸ਼ਿੰਗਾਰਾ ਸਿੰਘ ਮਾਨ, ਪਿ੍ਤਪਾਲ ਸਿੰਘ ਗੁਰਾਇਆ, ਪਵਿੱਤਰ ਸਿੰਘ ਲਾਲੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੈਚ ਖੇਡਦੇ ਫੁੱਟਬਾਲ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ <br/> ਅਗਲੀ ਖ਼ਬਰ ਸਨਅਤੀ ਕੰਪਲੈਕਸ ਗੋਇੰਦਵਾਲ ਸਾਹਿਬ ਦੀ ਗਰੀਨ ਪੱਟੀ ਨੇ ਧਾਰਿਆ ਛੱਪੜ ਦਾ ਰੂਪ
Ad Position 24