ਕਿਹਾ, ਚੁਣੀ ਹੋਈ ਮਹਿਲਾ ਵਿਧਾਇਕ ਦਾ ਸਦਨ ਵਿਚ ਉਡਾਇਆ ਜਾਂਦਾ ਹੈ ਮਜ਼ਾਕ
ਚੰਡੀਗੜ੍ਹ, 10 ਮਾਰਚ (ਵਿਕਰਮਜੀਤ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੀ ਇਕਲੌਤੀ ਵਿਧਾਇਕ ਬੀਬੀ ਗਨੀਵ ਕੌਰ ਮਜੀਠੀਆ ਵਲੋਂ ਅੱਜ ਪੰਜਾਬ ਵਿਧਾਨ ਸਭਾ 'ਚ ਔਰਤਾਂ ਦੇ ਅਪਮਾਨ ਨੂੰ ਲੈ ਕੇ ਜ਼ਬਰਦਸਤ ਤਰੀਕੇ ਨਾਲ ਮੁੱਦਾ ਚੁੱਕਿਆ ਗਿਆ | ਇਸ ਮਗਰੋਂ ਵਿਧਾਨ ਸਭਾ ਅੰਦਰ ਪਾਰਟੀ ਦਫ਼ਤਰ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਮਜੀਠੀਆ ਨੇ ਕਿਹਾ ਕਿ ਸਦਨ ਵਿਚ ਕਿਸ ਤਰ੍ਹਾਂ ਇਕ ਚੁਣੀ ਹੋਈ ਵਿਧਾਇਕ ਦਾ ਮਖ਼ੌਲ ਉਡਾਇਆ ਜਾਂਦਾ ਹੈ ਆਮ ਆਦਮੀ ਪਾਰਟੀ ਦਾ ਇਹ ਮਾਨਸਿਕ ਪੱਧਰ ਅੱਜ ਦੇਖਣ ਨੂੰ ਮਿਲਿਆ | ਉਨ੍ਹਾਂ ਕਿਹਾ ਕਿ ਜਦੋਂ ਅੱਜ ਇਕ ਮਸਲੇ 'ਤੇ ਹੋ ਰਹੀ ਬਹਿਸ ਦੌਰਾਨ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਵਲੋਂ ਉਨ੍ਹਾਂ ਨੂੰ ਬੋਲਣ ਲਈ ਕਿਹਾ ਗਿਆ ਅਤੇ ਜਦ ਉਹ ਬੋਲਣ ਲਈ ਉੱਠਣ ਹੀ ਲੱਗੇ ਸੀ ਤਾਂ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਮਖ਼ੌਲ ਬਣਾ ਕੇ ਹੱਸਣ ਲੱਗੇ | ਉਨ੍ਹਾਂ ਕਿਹਾ ਕਿ ਅÏਰਤਾਂ ਦੇ ਸਨਮਾਨ ਦੀ ਗੱਲ ਕਰਨ ਵਾਲੀ ਆਮ ਆਦਮੀ ਪਾਰਟੀ ਦੱਸੇ ਕਿ ਸਦਨ ਦੇ ਅੰਦਰ ਜਦੋਂ ਤੁਸੀਂ ਚੁਣੀ ਹੋਈ ਮਹਿਲਾ ਵਿਧਾਇਕ ਦਾ ਸਨਮਾਨ ਨਹੀਂ ਕਰ ਸਕਦੇ ਤਾਂ ਸਦਨ ਦੇ ਬਾਹਰ ਕੀ ਕਰਦੇ ਹੋਵੋਗੇ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਪੰਜਾਬ ਮਹਿਲਾ ਕਮਿਸ਼ਨ ਅਤੇ ਕੌਮੀ ਮਹਿਲਾ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਵਾਇਰਲ ਹੋ ਰਹੀ ਵੀਡੀਓ, ਜਿਸ ਵਿਚ ਉਹ ਅÏਰਤਾਂ ਨੂੰ ਲੈਕੇ ਕਿੰਨੀਆਂ ਅਸ਼ਲੀਲ ਟਿੱਪਣੀਆਂ ਕਰ ਰਹੇ ਹਨ, ਭਗਵੰਤ ਮਾਨ ਵਿਰੁੱਧ ਕੇਸ ਦਰਜ ਕੀਤਾ ਜਾਵੇ |
ਗਨੀਵ ਕੌਰ ਮਜੀਠੀਆ ਨੇ ਮਹਿਲਾਵਾਂ ਦੇ ਅਪਮਾਨ 'ਤੇ ਖੜੇ੍ਹ ਕੀਤੇ ਸਵਾਲ
ਅਜੀਤ ਡੈਸਕ
11-03-2026