ਚੌਲਾਂਗ, 10 ਮਾਰਚ (ਸੁਖਦੇਵ ਸਿੰਘ)-ਜਲੰਧਰ-ਪਠਾਨਕੋਟ ਹਾਈਵੇ 'ਤੇ ਚੌਲਾਂਗ ਟੋਲ ਪਲਾਜ਼ਾ ਦੇ ਨਜ਼ਦੀਕ ਇਕ ਭਿਆਨਕ ਸੜਕ ਹਾਦਸਾ ਵਾਪਰਿਆ | ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਇਕ ਮਾਰੂਤੀ ਅਰਟਿਗਾ ਕਾਰ ਬੋਲੈਰੋ ਗੱਡੀ ਦੇ ਪਿੱਛੇ ਜਾ ਟਕਰਾਈ, ਜਿਸ ਕਾਰਨ ਦੋਹਾਂ ਵਾਹਨਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਅਤੇ ਤਿੰਨ ਲੋਕਾਂ ਦੀ ਮੌਤ ਹੋ ਗਈ | ਹਾਦਸੇ ਦੌਰਾਨ ਮਾਰੂਤੀ ਕਾਰ ਵਿਚ ਸਵਾਰ ਕੇ.ਐੱਮ.ਐੱਸ. ਕਾਲਜ ਦਸੂਹਾ ਦੀ ਪ੍ਰਬੰਧਕ ਸ਼ਬਨਮ ਸੈਣੀ ਤੇ ਉਸ ਦੇ ਪੁੱਤਰ ਤੁਸ਼ਾਂਤ (18) ਦੀ ਮੌਕੇ 'ਤੇ ਹੀ ਮੌਤ ਹੋ ਗਈ | ਟੱਕਰ ਏਨੀ ਜ਼ੋਰਦਾਰ ਸੀ ਕਿ ਬੋਲੈਰੋ ਗੱਡੀ ਵੀ ਬੇਕਾਬੂ ਹੋ ਕੇ ਪਲਟ ਗਈ, ਜਿਸ ਵਿਚ ਸਵਾਰ ਰਾਹੁਲ ਉਰਫ਼ ਮਿੱਠੂ ਨਿਵਾਸੀ ਗੁਰਦਾਸਪੁਰ ਦੀ ਵੀ ਮੌਤ ਹੋ ਗਈ | ਇਸ ਹਾਦਸੇ ਵਿਚ ਬੋਲੈਰੋ ਵਿਚ ਸਵਾਰ ਇਕ ਹੋਰ ਵਿਅਕਤੀ ਵਿਲੀਅਮ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸਨੰੂ ਇਲਾਜ ਲਈ ਸਿਵਲ ਹਸਪਤਾਲ ਟਾਂਡਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ | ਸੂਚਨਾ ਮਿਲਣ 'ਤੇ ਪੁਲਿਸ ਟੀਮ ਮੌਕੇ ਪਹੁੰਚ ਕੇ ਸੜਕ ਹਾਦਸੇ ਦੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ |
ਸੜਕ ਹਾਦਸੇ 'ਚ ਮਾਂ-ਪੁੱਤਰ ਸਮੇਤ ਤਿੰਨ ਦੀ ਮੌਤ, ਇਕ ਗੰਭੀਰ ਜ਼ਖ਼ਮੀ <br/>
ਅਜੀਤ ਡੈਸਕ
11-03-2026