10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਭਾਈ ਸਰਬਜੀਤ ਸਿੰਘ ਖ਼ਾਲਸਾ ਵਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ <br/>

Ad Position 21
No active advertisement
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਯਾਦ ਪੱਤਰ ਸੌਂਪਦੇ ਹੋਏ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ | ਅਜੀਤ ਤਸਵੀਰ<br/> 11-03-2026

ਫ਼ਰੀਦਕੋਟ, 10 ਮਾਰਚ (ਜਸਵੰਤ ਸਿੰਘ ਪੁਰਬਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖ਼ਾਲਸਾ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ | ਉਨ੍ਹਾਂ ਪੰਜਾਬ ਨਾਲ ਸੰਬੰਧਿਤ ਮਸਲੇ ਜਿਵੇਂ ਬੰਦੀ ਸਿੰਘਾਂ ਦੀ ਰਿਹਾਈ, ਬੁੱਢੇ ਨਾਲੇ ਦਾ ਮਸਲਾ, ਜਗਤਾਰ ਸਿੰਘ ਹਵਾਰਾ ਦੀ ਬਿਰਧ ਮਾਤਾ ਆਪਣੇ ਪੁੱਤਰ ਨੂੰ ਉਡੀਕ ਰਹੀ ਉਨ੍ਹਾਂ ਦੀ ਪੈਰੋਲ, ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਜੋ ਡਿਬੜੂਗੜ੍ਹ ਜੇਲ੍ਹ ਵਿਚ ਬੰਦ ਦੀ ਰਿਹਾਈ ਦਾ ਮਸਲਾ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਹੋਰ ਧਰਮਾਂ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਲਿਆਉਣ ਲਈ, ਪੰਜਾਬ ਵਿਚ ਹੋ ਰਹੇ ਝੂਠੇ ਪੁਲਿਸ ਮੁਕਾਬਲਿਆਂ ਬਾਰੇ ਯਾਦ ਪੱਤਰ ਦਿੱਤਾ | ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਨੇ ਸਾਰੀਆਂ ਮੰਗਾਂ ਨੂੰ ਲੈ ਕੇ ਹਾਂ ਪੱਖੀ ਹੁੰਗਾਰਾ ਭਰਿਆ | ਇਸ ਮੌਕੇ ਭਾਈ ਦਲੇਰ ਸਿੰਘ ਡੋਡ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰੇਲ ਯਾਤਰੀਆਂ ਨੂੰ ਹੁਣ ਸਫ਼ਰ ਦੌਰਾਨ ਸੀਟ 'ਤੇ ਹੀ ਮਿਲੇਗਾ ਜ਼ੋਮੈਟੋ ਅਤੇ ਸਵਿਗੀ ਤੋਂ ਮਨਪਸੰਦ ਖਾਣਾ <br/> ਅਗਲੀ ਖ਼ਬਰ ਪੈਨਸ਼ਨਰ ਯੂਨੀਅਨ ਵਲੋਂ ਵਿਧਾਨ ਸਭਾ ਦਾ ਘਿਰਾਓ ਅੱਜ
Ad Position 24