10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਖਹਿਰਾ ਨੇ ਪੰਜਾਬ ਦੀਆਂ ਔਰਤਾਂ ਦਾ ਕੀਤਾ ਅਪਮਾਨ- ਚੀਮਾ

Ad Position 21
No active advertisement
ਅਜੀਤ ਡੈਸਕ 11-03-2026

ਕਾਂਗਰਸ ਲਗਾਤਾਰ ਔਰਤਾਂ ਤੇ ਦਲਿਤਾਂ ਦਾ ਕਰ ਰਹੀ ਅਪਮਾਨ - ਅਮਨ ਅਰੋੜਾ
ਚੰਡੀਗੜ੍ਹ, 10 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਅੰਦਰ ਅੱਜ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਲੋਂ ਸੁਖਪਾਲ ਸਿੰਘ ਖਹਿਰਾ 'ਤੇ ਅÏਰਤਾਂ ਦੇ ਅਪਮਾਨ ਦਾ ਦੋਸ਼ ਲਾ ਕੇ ਭਾਰੀ ਹੰਗਾਮਾ ਕੀਤਾ ਗਿਆ, ਜਿਸ ਮਗਰੋਂ ਸਦਨ ਤੋਂ ਬਾਹਰ ਆ ਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਅÏਰਤਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀਆਂ ਅਪਮਾਨਜਨਕ ਟਿੱਪਣੀਆਂ ਲਈ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਉਨ੍ਹਾਂ ਦੇ ਅਜਿਹੇ ਨਿੰਦਣਯੋਗ ਵਤੀਰੇ ਅਤੇ ਪੰਜਾਬ ਦੀਆਂ ਮਾਵਾਂ ਤੇ ਧੀਆਂ ਲਈ ਕੀਤੀਆਂ ਅਪਮਾਨਜਨਕ ਟਿੱਪਣੀਆਂ ਲਈ ਪਾਰਟੀ 'ਚੋਂ ਤੁਰੰਤ ਬਾਹਰ ਕੱਢਿਆ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਵਲੋਂ ਇਹ ਕਹੇ ਜਾਣਾ ਕਿ ਮਾਵਾਂ ਧੀਆਂ ਸਤਿਕਾਰ ਸਕੀਮ ਤਹਿਤ 1000 ਰੁਪਏ ਦੇ ਐਲਾਨ ਦਾ ਜਸ਼ਨ ਮਨਾਉਣ ਵਾਲੀਆਂ ਅÏਰਤਾਂ ਬਹਾਦਰਾਂ ਨੂੰ ਕਿਵੇਂ ਜਨਮ ਦੇ ਸਕਦੀਆਂ ਹਨ, ਦੀ ਆਮ ਆਦਮੀ ਪਾਰਟੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ | ਉਨ੍ਹਾਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੂੰ ਸਦਨ ਦੇ ਅੰਦਰ ਅਤੇ ਸਦਨ ਦੇ ਬਾਹਰ ਪੰਜਾਬ ਦੀਆਂ ਧੀਆਂ-ਭੈਣਾਂ ਤੋਂ ਬਿਨਾਂ ਸ਼ਰਤ ਮੁਆਫੀ ਮੰਗਣੀ ਚਾਹੀਦੀ ਹੈ | ਵਿਧਾਇਕ ਖਹਿਰਾ ਦੀ ਇਸ ਟਿੱਪਣੀ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਬਹੁਤ ਸ਼ਰਮਨਾਕ ਹੈ | ਵਿਰੋਧੀ ਧਿਰ ਕਾਂਗਰਸ ਦੇ ਆਗੂਆਂ ਵਲੋਂ ਲਗਾਤਾਰ ਅÏਰਤਾਂ ਅਤੇ ਦਲਿਤਾਂ ਦਾ ਅਪਮਾਨ ਕੀਤਾ ਜਾ ਰਿਹਾ ਹੈ ਜੋ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ |

Ad Position 22
No active advertisement
ਪਿਛਲੀ ਖ਼ਬਰ ਖਹਿਰਾ ਦਾ ਪੱਖ ਸੁਣਨ ਮਗਰੋਂ ਹੀ ਕਾਰਵਾਈ ਕੀਤੀ ਜਾਵੇ-ਬਾਜਵਾ <br/> ਅਗਲੀ ਖ਼ਬਰ ਇੰਟਰਪੋਲ ਦੀ ਮਦਦ ਪੰਜਾਬ ਪੁਲਿਸ ਲਈ ਹੋ ਰਹੀ ਹੈ ਲਾਹੇਵੰਦ -ਡੀ.ਜੀ.ਪੀ. ਯਾਦਵ
Ad Position 24