10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਖਹਿਰਾ ਦਾ ਪੱਖ ਸੁਣਨ ਮਗਰੋਂ ਹੀ ਕਾਰਵਾਈ ਕੀਤੀ ਜਾਵੇ-ਬਾਜਵਾ <br/>

Ad Position 21
No active advertisement
ਪ੍ਰਤਾਪ ਸਿੰਘ ਬਾਜਵਾ ਗੈਲਰੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ, ਨਾਲ ਰਾਣਾ ਗੁਰਜੀਤ ਸਿੰਘ, ਸੁਖਵਿੰਦਰ ਸਿੰਘ ਸੁਖ ਸਰਕਾਰੀਆ ਤੇ ਹੋਰ | ਤਸਵੀਰ : ਗੁਰਿੰਦਰ ਸਿੰਘ<br/> 11-03-2026

ਚੰਡੀਗੜ੍ਹ, 10 ਮਾਰਚ (ਵਿਕਰਮਜੀਤ ਸਿੰਘ ਮਾਨ)-ਅੱਜ ਪੰਜਾਬ ਵਿਧਾਨ ਸਭਾ ਸਦਨ ਅੰਦਰ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਔਰਤਾਂ ਪ੍ਰਤੀ ਟਿੱਪਣੀ ਨੂੰ ਲੈ ਕੇ ਹੋਏ ਹੰਗਾਮੇ 'ਤੇ ਲਿਆਂਦੇ ਮਤੇ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਹੋਰ ਕਾਂਗਰਸੀ ਵਿਧਾਇਕਾਂ ਨੇ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੱਲ੍ਹ ਸੁਖਪਾਲ ਸਿੰਘ ਖਹਿਰਾ ਵਿਧਾਨ ਸਭਾ ਵਿਚ ਆ ਕੇ ਖੁਦ ਆਪਣੀ ਗੱਲ ਰੱਖਣਗੇ, ਜਿਸ ਮਗਰੋਂ ਅਗਲੀ ਕਾਰਵਾਈ ਕਰਨੀ ਚਾਹੀਦੀ ਹੈ | ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਬੇਵਜ੍ਹਾ ਇਕ ਟਵੀਟ ਨੂੰ ਗਲਤ ਤਰੀਕੇ ਪੇਸ਼ ਕਰਕੇ ਵੱਡਾ ਮੁੱਦਾ ਬਣਾ ਦਿੱਤਾ ਗਿਆ ਜਦਕਿ ਉਨ੍ਹਾਂ ਵਲੋਂ ਸਦਨ ਵਿਚ ਨਾਲ ਦੀ ਨਾਲ ਕਹਿ ਦਿੱਤਾ ਗਿਆ ਸੀ ਕਿ ਜੇਕਰ ਅਸਲੀਅਤ ਵਿਚ ਅਜਿਹੀ ਕੋਈ ਸ਼ਬਦਾਵਲੀ ਵਰਤੀ ਗਈ ਹੈ ਤਾਂ ਉਨ੍ਹਾਂ ਨੂੰ ਵੀ ਇਸ ਗੱਲ ਦਾ ਅਫਸੋਸ ਹੈ | ਉਨ੍ਹਾਂ ਕਿਹਾ ਕਿ ਇਸ ਮਗਰੋਂ ਉਨ੍ਹਾਂ ਨੇ ਆਪਣੇ ਪਾਰਟੀ ਦਫਤਰ ਜਾ ਕੇ ਸੁਖਪਾਲ ਸਿੰਘ ਖਹਿਰਾ ਨਾਲ ਇਸ ਮਾਮਲੇ ਵਿਚ ਗੱਲ ਕੀਤੀ ਅਤੇ ਖਹਿਰਾ ਨੇ ਉਨ੍ਹਾਂ ਨੂੰ ਦੱਸਿਆ ਕਿ ਸ਼ਬਦ ਉਨ੍ਹਾਂ ਵਲੋਂ ਨਹੀਂ ਸਗੋਂ ਕਿਸੇ ਯੂ-ਟਿਊਬਰ ਵਲੋਂ ਵਰਤੇ ਗਏ ਹਨ ਪਰ ਉਸ ਵਲੋਂ ਵੀ ਕਿਸੇ ਵਰਗ ਖਿਲਾਫ ਅਜਿਹੀ ਕੋਈ ਟਿੱਪਣੀ ਨਹੀਂ ਕੀਤੀ ਗਈ | ਇਸ ਮੌਕੇ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ, ਤਿ੍ਪਤ ਰਜਿੰਦਰ ਸਿੰਘ ਬਾਜਵਾ, ਸੁਖਵਿੰਦਰ ਸਿੰਘ ਸੁਖ ਸਰਕਾਰੀਆ, ਅਵਤਾਰ ਸਿੰਘ ਜੂਨੀਅਰ ਅਤੇ ਹੋਰ ਵਿਧਾਇਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚੁੱਘ ਨੂੰ ਮਿਲ ਕੇ ਭਾਜਪਾ ਆਗੂ ਵਾਲੀਆ ਨੇ ਅੰਮਿ੍ਤਸਰ 'ਚ ਮੋਗਾ ਰੈਲੀ ਲਈ ਚੱਲ ਰਹੀਆਂ ਤਿਆਰੀਆਂ ਦੀ ਜਾਣਕਾਰੀ ਦਿੱਤੀ ਅਗਲੀ ਖ਼ਬਰ ਖਹਿਰਾ ਨੇ ਪੰਜਾਬ ਦੀਆਂ ਔਰਤਾਂ ਦਾ ਕੀਤਾ ਅਪਮਾਨ- ਚੀਮਾ
Ad Position 24