ਚੰਡੀਗੜ੍ਹ, 10 ਮਾਰਚ (ਪ੍ਰੋ. ਅਵਤਾਰ ਸਿੰਘ)ਪੰਜਾਬ ਸਰਕਾਰ ਵਲੋਂ ਅੱਜ 3 ਸੀਨੀਅਰ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵਲੋਂ ਜਾਰੀ ਇਕ ਹੁਕਮ ਮੁਤਾਬਿਕ ਬਦਲੇ ਗਏ ਪੀ.ਸੀ.ਐਸ. ਅਧਿਕਾਰੀਆਂ ਵਿਚ ਗੁਰਿੰਦਰ ਸਿੰਘ ਸੋਢੀ ਪੀ.ਸੀ.ਐਸ. ਨੂੰ ਵਧੀਕ ਮੈਨੇਜਿੰਗ ਡਾਇਰੈਕਟਰ, ਪਨਸਪ ਅਤੇ ਵਾਧੂ ਚਾਰਜ ਸੰਯੁਕਤ ਮੁੱਖ ਚੋਣ ਅਫਸਰ, ਪੰਜਾਬ ਲਗਾਇਆ ਗਿਆ ਹੈ | ਇਸੇ ਤਰ੍ਹਾਂ ਹਰਜੋਤ ਕੌਰ ਨੂੰ ਉੱਪ ਮੰਡਲ ਮੈਜਿਸਟਰੇਟ, ਦੁਧਨ ਸਾਧਾਂ ਅਤੇ ਵਾਧੂ ਚਾਰਜ ਸਹਾਇਕ ਕਮਿਸ਼ਨਰ (ਜਨਰਲ), ਪਟਿਆਲਾ ਅਤੇ ਸ੍ਰੀਮਤੀ ਰੁਪਾਲੀ ਟੰਡਨ ਨੂੰ ਉੱਪ ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਵਾਧੂ ਚਾਰਜ ਸਕੱਤਰ, ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਲਗਾਇਆ ਗਿਆ ਹੈ |