11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਲੁਧਿਆਣਾ ਦੇ 9 ਸਕੂਲਾਂ ਅਤੇ ਰੇਲ ਗੱਡੀਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Ad Position 21
No active advertisement
ਅਜੀਤ ਡੈਸਕ 11-03-2026

ਕੁਝ ਸਕੂਲ ਪ੍ਰਬੰਧਕਾਂ ਨੇ ਬੱਚਿਆਂ ਦੇ ਪੇਪਰ ਕੀਤੇ ਰੱਦ
ਲੁਧਿਆਣਾ/ਰਾਏਕੋਟ 10 ਮਾਰਚ (ਪਰਮਿੰਦਰ ਸਿੰਘ ਆਹੂਜਾ/ਸੁਸ਼ੀਲ, ਬਲਵਿੰਦਰ ਸਿੰਘ ਲਿੱਤਰ)-ਲੁਧਿਆਣਾ ਦੇ ਵੱਖ-ਵੱਖ 9 ਸਕੂਲਾਂ ਵਿਚ ਅੱਜ ਸਵੇਰੇ ਈਮੇਲ ਰਾਹੀਂ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ | ਇਸ ਵਿਚ ਰਾਏਕੋਟ ਦੇ ਦੋ ਨਾਮੀ ਸਕੂਲਾਂ ਨੂੰ ਵੀ ਈਮੇਲ ਰਾਹੀਂ ਧਮਕੀ ਮਿਲੀ ਹੈ | ਇਸ ਨਾਲ ਈਮੇਲ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਧਮਕੀ ਦਿੱਤੀ ਗਈ ਅਤੇ ਨਾਲ ਹੀ ਪ੍ਰਵਾਸੀਆਂ ਨੂੰ ਪੰਜਾਬ ਛੱਡਣ ਬਾਰੇ ਵੀ ਕਿਹਾ ਗਿਆ ਹੈ | ਧਮਕੀ ਮਿਲਣ ਤੋਂ ਬਾਅਦ ਸਕੂਲ ਪ੍ਰਬੰਧਕਾਂ ਵਿਚ ਡਰ ਤੇ ਦਹਿਸ਼ਤ ਦਾ ਮਾਹੌਲ ਫੈਲ ਗਿਆ ਅਤੇ ਇਸ ਤੋਂ ਇਲਾਵਾ ਰੇਲ ਗੱਡੀਆਂ ਨੂੰ ਵੀ ਇਸ ਮੇਲ ਵਿਚ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ | ਜਾਣਕਾਰੀ ਅਨੁਸਾਰ ਅੱਜ ਸਵੇਰੇ ਵੱਖ-ਵੱਖ 9 ਸਕੂਲਾਂ ਦੇ ਪਿ੍ੰਸੀਪਲਾਂ ਦੀ ਮੇਲ 'ਤੇ 1:15 'ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਅਤੇ ਨਾਲ 3:11 ਵਜੇ ਰੇਲ ਗੱਡੀਆਂ ਨੂੰ ਉਡਾਉਣ ਦੀ ਧਮਕੀ ਬਾਰੇ ਇਸ ਮੇਲ ਵਿਚ ਕਿਹਾ ਗਿਆ, ਜਦੋਂ ਸਕੂਲ ਪਿ੍ੰਸੀਪਲਾਂ ਨੇ ਮੇਲ ਪੜ੍ਹੀ ਤਾਂ ਉਨ੍ਹਾਂ ਨੇ ਇਹ ਸਾਰਾ ਮਾਮਲਾ ਉੱਚ ਪੁਲਿਸ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ | ਹਰਕਤ ਵਿਚ ਆਈ ਪੁਲਿਸ ਵਲੋਂ ਸ਼ਹਿਰ ਵਿਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ | ਇਨ੍ਹਾਂ ਸਕੂਲਾਂ ਵਿਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ, ਜੋ ਕਿ ਦੇਰ ਸ਼ਾਮ ਤੱਕ ਚੱਲਦੀ ਰਹੀ, ਪਰ ਕਿਸੇ ਵੀ ਸਕੂਲ ਵਿਚੋਂ ਬੰਬ ਜਾਂ ਹੋਰ ਕੋਈ ਇਤਰਾਜ਼ਯੋਗ ਚੀਜ਼ ਨਹੀਂ ਮਿਲੀ | ਰੇਲਵੇ ਪੁਲਿਸ ਦੇ ਅਧਿਕਾਰੀਆਂ ਵਲੋਂ ਵੀ ਰੇਲਵੇ ਸਟੇਸ਼ਨ 'ਤੇ ਚੌਕਸੀ ਵਰਤੀ ਗਈ | ਕੁੱਝ ਪਿ੍ੰਸੀਪਲਾਂ ਵਲੋਂ ਸਕੂਲ ਵਲੋਂ ਲਏ ਜਾ ਰਹੇ ਪੇਪਰਾਂ ਨੂੰ ਰੱਦ ਕਰ ਦਿੱਤਾ ਗਿਆ | ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਸਾਰੀ ਜਾਂਚ ਤੋਂ ਬਾਅਦ ਇਸ ਨੂੰ ਸ਼ਰਾਰਤੀ ਅਨਸਰਾਂ ਦੀ ਸ਼ਰਾਰਤ ਦੱਸਿਆ |

Ad Position 22
No active advertisement
ਪਿਛਲੀ ਖ਼ਬਰ ਔਰਤਾਂ 'ਤੇ ਅਪਮਾਨਜਨਕ ਟਿੱਪਣੀਆਂ ਲਈ ਮੁਆਫ਼ੀ ਮੰਗਣ ਮੁੱਖ ਮੰਤਰੀ ਤੇ ਖਹਿਰਾ-ਅਸ਼ਵਨੀ ਸ਼ਰਮਾ ਅਗਲੀ ਖ਼ਬਰ ਸਰਕਾਰ ਨੇ 3 ਪੀ.ਸੀ.ਐਸ. ਅਧਿਕਾਰੀ ਬਦਲੇ
Ad Position 24