ਚੰਡੀਗੜ੍ਹ, 10 ਮਾਰਚ (ਸੰਦੀਪ ਕੁਮਾਰ ਮਾਹਨਾ)ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਔਰਤਾਂ ਬਾਰੇ ਕੀਤੀਆਂ ਗਈਆਂ ਟਿੱਪਣੀਆਂ 'ਤੇ ਕੜੀ ਪ੍ਰਤੀਕਿਰਿਆ ਦਿੰਦਿਆਂ ਦੋਵਾਂ ਨੇਤਾਵਾਂ ਨੂੰ ਪੰਜਾਬ ਦੀਆਂ ਅÏਰਤਾਂ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਜਨਤਕ ਜੀਵਨ ਵਿਚ ਰਹਿੰਦੇ ਨੇਤਾਵਾਂ ਨੂੰ ਆਪਣੇ ਬਿਆਨਾਂ 'ਚ ਹਲੀਮੀ ਅਤੇ ਸੰਵੇਦਨਸ਼ੀਲਤਾ ਦਿਖਾਉਣੀ ਚਾਹੀਦੀ ਹੈ | ਉਨ੍ਹਾਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਥਿਤ ਤੌਰ 'ਤੇ ਅÏਰਤਾਂ ਲਈ ਵਰਤੇ ਗਏ ਸ਼ਬਦਾਂ ਦੀ ਵੀ ਨਿੰਦਾ ਕੀਤੀ | ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾਂ ਅÏਰਤਾਂ ਦੀ ਮਰਿਆਦਾ, ਸਤਿਕਾਰ ਅਤੇ ਸਸ਼ਕਤੀਕਰਨ ਲਈ ਮਜ਼ਬੂਤੀ ਨਾਲ ਖੜ੍ਹੀ ਰਹੇਗੀ |
ਔਰਤਾਂ 'ਤੇ ਅਪਮਾਨਜਨਕ ਟਿੱਪਣੀਆਂ ਲਈ ਮੁਆਫ਼ੀ ਮੰਗਣ ਮੁੱਖ ਮੰਤਰੀ ਤੇ ਖਹਿਰਾ-ਅਸ਼ਵਨੀ ਸ਼ਰਮਾ
ਅਜੀਤ ਡੈਸਕ
11-03-2026