ਅੰਮਿ੍ਤਸਰ, 10 ਮਾਰਚ (ਰੇਸ਼ਮ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਖੇਮਕਰਨ ਦੇ ਪਿੰਡ ਕਲਸੀਆਂ ਤੋਂ ਸਰਪੰਚ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ ਵਲੋਂ 18 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਦੇ ਮਾਮਲੇ 'ਚ ਗਿ੍ਫਤਾਰ ਕੀਤਾ ਗਿਆ ਹੈ, ਜਿਸ ਦੀ ਸ਼ਨਾਖਤ ਪਰਮਜੀਤ ਸਿੰਘ ਵਜੋਂ ਹੋਈ ਹੈ | ਮਿਲੇ ਵੇਰਵਿਆਂ ਅਨੁਸਾਰ ਅੰਮਿ੍ਤਸਰ ਦਿਹਾਤੀ ਦੇ ਖੇਤਰ ਲੋਪੋਕੇ ਦੇ ਪਿੰਡ ਕੱਕੜ ਵਿਖੇ ਐਨ.ਸੀ.ਬੀ. ਵਲੋਂ ਬੀਤੇ ਸਮੇਂ 18 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ, ਜਿਸ ਵਿਚ ਅੱਜ ਸਰਪੰਚ ਦੀ ਗਿ੍ਫਤਾਰੀ ਪਾਈ ਗਈ ਹੈ, ਜਿਸ ਦੀ ਕਾਫੀ ਚਰਚਾ ਹੈ |
'ਆਪ' ਦਾ ਸਰਪੰਚ 18 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ 'ਚ ਗਿ੍ਫ਼ਤਾਰ
ਅਜੀਤ ਡੈਸਕ
11-03-2026