11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਔਰਤਾਂ ਲਈ ਰਾਖਵੀਆਂ ਅਸਾਮੀਆਂ ਨੂੰ ਪੁਰਸ਼ਾਂ ਦੇ ਨਾਲ ਭਰਨ 'ਤੇ ਹਾਈ ਕੋਰਟ ਵਲੋਂ ਰੋਕ

Ad Position 21
No active advertisement
ਅਜੀਤ ਡੈਸਕ 11-03-2026

ਸੂਬਾ ਸਰਕਾਰ ਤੋਂ ਮੰਗਿਆ ਜਵਾਬ
ਚੰਡੀਗੜ੍ਹ, 10 ਮਾਰਚ (ਸੰਦੀਪ ਕੁਮਾਰ ਮਾਹਨਾ)–ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ 'ਚ ਫਾਇਰਮੈਨਾਂ ਦੀ ਭਰਤੀ ਵਿਚ ਪੁਰਸ਼ ਅਤੇ ਮਹਿਲਾ ਉਮੀਦਵਾਰਾਂ ਲਈ ਇਕਸਾਰ ਸਰੀਰਕ ਮਾਪਦੰਡ ਨਿਰਧਾਰਤ ਕਰਨ ਦੇ ਮੁੱਦੇ 'ਤੇ ਸਖ਼ਤ ਰੁਖ਼ ਅਪਣਾਇਆ ਹੈ | ਅਦਾਲਤ ਨੇ ਮੁੱਢਲੇ ਆਧਾਰ 'ਤੇ ਕਿਹਾ ਕਿ ਪੁਰਸ਼ਾਂ ਅਤੇ ਅÏਰਤਾਂ ਲਈ ਬਰਾਬਰ ਸਰੀਰਕ ਮਾਪਦੰਡ ਨਿਰਧਾਰਤ ਕਰਨ ਨਾਲ ਔਰਤਾਂ ਲਈ ਰਾਖਵੇਂਕਰਨ ਦੇ ਸੰਵਿਧਾਨਕ ਉਦੇਸ਼ ਨੂੰ ਕਮਜ਼ੋਰ ਕਰ ਸਕਦਾ ਹੈ | ਇਸੇ ਆਧਾਰ 'ਤੇ ਅਦਾਲਤ ਨੇ ਇੱਕ ਅੰਤਰਿਮ ਆਦੇਸ਼ ਜਾਰੀ ਕਰਦੇ ਹੋਏ ਸਪੱਸ਼ਟ ਕੀਤਾ ਹੈ ਕਿ ਅÏਰਤਾਂ ਲਈ ਰਾਖਵੀਆਂ ਅਸਾਮੀਆਂ ਨੂੰ ਅਗਲੀ ਸੁਣਵਾਈ ਤੱਕ ਪੁਰਸ਼ ਉਮੀਦਵਾਰਾਂ ਨਾਲ ਨਹੀਂ ਭਰੀਆਂ ਜਾਣਗੀਆਂ | ਨਾਲ ਹੀ ਸੂਬਾ ਸਰਕਾਰ ਤੇ ਹੋਰ ਸਬੰਧਿਤ ਧਿਰਾਂ ਨੂੰ ਨੋਟਿਸ ਜਾਰੀ ਕਰ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ | ਮਾਮਲੇ ਦੀ ਅਗਲੀ ਸੁਣਵਾਈ 18 ਮਾਰਚ ਨੂੰ ਨਿਰਧਾਰਤ ਕੀਤੀ ਗਈ ਹੈ | ਜਸਟਿਸ ਅਨੁਪਿੰਦਰ ਸਿੰਘ ਗਰੇਵਾਲ ਤੇ ਜਸਟਿਸ ਦੀਪਕ ਮਨਚੰਦਾ ਦੇ ਡਵੀਜ਼ਨ ਬੈਂਚ ਨੇ ਪੁਸ਼ਪਾ ਰਾਣੀ ਅਤੇ ਹੋਰਾਂ ਦੁਆਰਾ ਦਾਇਰ ਅਪੀਲ 'ਤੇ ਸੁਣਵਾਈ ਕਰਦੇ ਹੋਏ ਇਹ ਹੁਕਮ ਦਿੱਤਾ | ਪਟੀਸ਼ਨਕਰਤਾਵਾਂ ਨੇ ਅਦਾਲਤ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਫਾਇਰਮੈਨ ਦੀਆਂ ਅਸਾਮੀਆਂ ਲਈ ਜਾਰੀ ਕੀਤੇ ਗਏ ਇਸ਼ਤਿਹਾਰ ਵਿਚ 33 ਫ਼ੀਸਦੀ ਅਸਾਮੀਆਂ ਅÏਰਤਾਂ ਲਈ ਰਾਖਵੀਆਂ ਰੱਖੀਆਂ ਹਨ, ਪਰ ਸਰੀਰਕ ਕੁਸ਼ਲਤਾ ਅਤੇ ਫਿਟਨੈਸ ਨਾਲ ਜੁੜੇ ਮਾਪਦੰਡ ਮਰਦਾਂ ਦੇ ਸਮਾਨ ਹੀ ਨਿਰਧਾਰਤ ਕੀਤੇ ਗਏ ਹਨ | ਉਨ੍ਹਾਂ ਦੇ ਅਨੁਸਾਰ ਇਹ ਪ੍ਰਣਾਲੀ ਵਿਵਹਾਰਕ ਤੌਰ 'ਤੇ ਅÏਰਤਾਂ ਲਈ ਬਹੁਤ ਮੁਸ਼ਕਿਲ ਹੈ ਅਤੇ ਰਾਖਵੇਂਕਰਨ ਦਾ ਮਕਸਦ ਹੀ ਖ਼ਤਮ ਹੋ ਸਕਦਾ ਹੈ | ਹਾਈ ਕੋਰਟ ਨੇ ਕਿਹਾ ਕਿ ਜੇਕਰ ਮਰਦ ਅਤੇ ਔਰਤ ਉਮੀਦਵਾਰਾਂ 'ਤੇ ਇੱਕੋ ਜਿਹੇ ਸਰੀਰਕ ਮਾਪਦੰਡ ਲਾਗੂ ਕੀਤੇ ਜਾਂਦੇ ਹਨ ਤਾਂ ਅÏਰਤਾਂ ਨੂੰ ਦਿੱਤਾ ਗਿਆ ਰਾਖਵੇਂਕਰਨ ਬੇਅਸਰ ਹੋ ਸਕਦਾ ਹੈ | ਅਦਾਲਤ ਨੇ ਫ਼ਿਲਹਾਲ ਅÏਰਤਾਂ ਲਈ ਰਾਖਵੀਆਂ ਅਸਾਮੀਆਂ ਨੂੰ ਮਰਦਾਂ ਨਾਲ ਭਰਨ 'ਤੇ ਪਾਬੰਦੀ ਲਗਾਉਂਦੇ ਹੋਏ ਸੂਬਾ ਸਰਕਾਰ ਨੂੰ ਆਪਣਾ ਪੱਖ ਸਪੱਸ਼ਟ ਕਰਨ ਲਈ ਸਮਾਂ ਦਿੱਤਾ ਹੈ |

Ad Position 22
No active advertisement
ਪਿਛਲੀ ਖ਼ਬਰ ਡੀਪੂ ਹੋਲਡਰ ਯੂਨੀਅਨ ਦਾ ਵਫ਼ਦ ਕੇਂਦਰੀ ਫੂਡ ਸਪਲਾਈ ਮੰਤਰੀ ਪ੍ਰਲਾਦ ਜੋਸ਼ੀ ਨੂੰ ਮਿਲਿਆ <br/> ਅਗਲੀ ਖ਼ਬਰ ਜੱਗੂ ਭਗਵਾਨਪੁਰੀਆ ਦੇ ਪਰਿਵਾਰ ਵਲੋਂ ਮਾਤਾ-ਪਿਤਾ ਦੀ ਯਾਦ 'ਚ 100 ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ <br/>
Ad Position 24