11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਬਾਬਾ ਬਲਵਿੰਦਰ ਸਿੰਘ ਨੇ ਸਮਾਗਮ ਵਿਚ ਪਹੁੰਚੀਆਂ ਸੰਗਤਾਂ ਦਾ ਕੀਤਾ ਧੰਨਵਾਦ <br/>

Ad Position 21
No active advertisement
ਬਾਬਾ ਬਲਵਿੰਦਰ ਸਿੰਘ ਚੰਦ ਪੁਰਾਣਾ ਸਮਾਗਮ 'ਚ ਪਹੁੰਚੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕਰਦੇ ਹੋਏ | ਤਸਵੀਰ: ਗੁਰਮੀਤ ਸਿੰਘ ਮਾਣੂੰਕੇ <br/> 11-03-2026

ਬਾਘਾ ਪੁਰਾਣਾ, 10 ਮਾਰਚ (ਗੁਰਮੀਤ ਸਿੰਘ ਮਾਣੂੰਕੇ)-ਮੀਰੀ ਪੀਰੀ ਦੇ ਮਾਲਕ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਦੀ ਚਰਨਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ (ਮੋਗਾ) ਵਿਖੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕੀਤੇ ਗਏ | ਵਿਆਹ ਸਮਾਗਮ 'ਚ ਵੱਖ-ਵੱਖ ਜ਼ਿਲਿ੍ਹਆਂ ਤੋਂ ਪਹੁੰਚੀਆਂ ਸੰਗਤਾਂ ਦਾ ਗੁਰਦੁਆਰਾ ਖੁਮਾਣੀਸਰ ਚੰਦ ਪੁਰਾਣਾ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਚੰਦ ਪੁਰਾਣਾ ਨੇ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਉਨ੍ਹਾਂ ਦੱਸਿਆ ਕਿ ਚੰਦ ਪੁਰਾਣਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹਿਕ ਵਿਆਹ ਕਰਵਾਏ ਗਏ ਅਤੇ ਵਿੱਦਿਅਕ ਖੇਤਰ 'ਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਲੋੜਵੰਦ ਲੜਕੀਆਂ ਦੀ ਪੜ੍ਹਾਈ ਦਾ ਸਾਰਾ ਖਰਚਾ ਗੁਰਦੁਆਰਾ ਸਾਹਿਬ ਵਲੋਂ ਕੀਤਾ ਜਾਂਦਾ ਹੈ | ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ਵਿਖੇ ਹੋਏ ਵਿਆਹ ਸਮਾਗਮ ਮੌਕੇ ਨਵ-ਵਿਆਹੀਆਂ ਜੋੜੀਆਂ ਨੂੰ ਆਸ਼ੀਰਵਾਦ ਦੇਣ ਪਹੁੰਚੀਆਂ ਸ਼ਖਸੀਅਤਾਂ ਕਾਂਗਰਸ ਪਾਰਟੀ ਦੀ ਹਲਕਾ ਮੋਗਾ ਦੀ ਇੰਚਾਰਜ ਮਾਲਵਿਕਾ ਸੂਦ, ਐਡਵੋਕੇਟ ਧਰਮਪਾਲ ਸਿੰਘ ਡੀ.ਪੀ. ਨਿਹਾਲ ਸਿੰਘ ਵਾਲਾ, ਹਲਕਾ ਇੰਚਾਰਜ ਅਕਾਲੀ ਦਲ ਸੰਨ੍ਹੀ ਗਿੱਲ ਸ਼ੋ੍ਰਮਣੀ ਅਕਾਲੀ ਦਲ ਮੋਗਾ, ਸਾਬਕਾ ਚੇਅਰਮੈਨ ਜਗਸੀਰ ਸਿੰਘ ਕਾਲੇਕੇ, ਰਜਿੰਦਰ ਸਿੰਘ ਸ਼ੰਭੂ ਰੋਡੇ ਆਦਿ ਨੂੰ ਸਨਮਾਨਿਤ ਕੀਤਾ | ਇਸ ਮੌਕੇ ਪਹੁੰਚੀਆਂ ਸ਼ਖਸੀਅਤਾਂ ਨੇ ਬਾਬਾ ਬਲਵਿੰਦਰ ਸਿੰਘ ਚੰਦ ਪੁਰਾਣਾ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਗਰਮੀ ਦੇ ਕਹਿਰ ਕਾਰਨ ਖੇਤਾਂ 'ਚ ਹੀ ਵਾਹੁੁਣੀ ਪਈ ਕਿਸਾਨਾਂ ਨੂੰ ਮਟਰ ਦੀ ਫਸਲ ਅਗਲੀ ਖ਼ਬਰ ਨੂੰ ਹ ਵਲੋਂ ਸੱਸ ਦਾ ਕਤਲ
Ad Position 24