ਪੂਰੇ ਦੇਸ਼ ਦੀਆਂ ਔਰਤਾਂ ਦਾ ਕੀਤਾ ਗਿਆ ਅਪਮਾਨ - ਬੀਬੀ ਅਮਨਦੀਪ ਅਰੋੜਾ
ਚੰਡੀਗੜ੍ਹ, 10 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦੌਰਾਨ ਅੱਜ ਸਦਨ ਦੇ ਅੰਦਰ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਇਕ ਟਵੀਟ ਨੂੰ ਲੈ ਕੇ ਆਮ ਆਦਮੀ ਪਾਰਟੀ ਦੀਆਂ ਮਹਿਲਾ ਵਿਧਾਇਕਾਂ ਵਲੋਂ ਉਨ੍ਹਾਂ ਨੂੰ ਹੰਗਾਮਾ ਕਰਨ ਤੋਂ ਬਾਅਦ ਸਦਨ ਤੋਂ ਬਾਅਦ ਆ ਕੇ ਉਨ੍ਹਾਂ ਵਲੋਂ ਖਹਿਰਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਆਮ ਆਦਮੀ ਪਾਰਟੀ ਦੀਆਂ ਮਹਿਲਾ ਵਿਧਾਇਕਾਂ ਨੇ ਸੁਖਪਾਲ ਸਿੰਘ ਖਹਿਰਾ ਨੂੰ ਸਾਲ 2027 ਤੱਕ ਵਿਧਾਨ ਸਭਾ ਤੋਂ ਬਾਹਰ ਰੱਖਣ ਦੀ ਮੰਗ ਕੀਤੀ | 'ਆਪ' ਵਿਧਾਇਕ ਤੇ ਮਹਿਲਾ ਵਿੰਗ ਦੀ ਪ੍ਰਧਾਨ ਅਮਨਦੀਪ ਕੌਰ ਅਰੋੜਾ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਵਲੋਂ ਬਹੁਤ ਹੀ ਨਿੰਦਣ ਯੋਗ ਤੇ ਗ਼ਲਤ ਟਿੱਪਣੀ ਪੰਜਾਬ ਦੀਆਂ ਮਾਵਾਂ ਭੈਣਾਂ ਵਾਸਤੇ ਵਰਤੀ ਗਈ ਹੈ | ਉਨ੍ਹਾਂ ਕਿਹਾ ਕਿ ਅਜਿਹੀ ਟਿੱਪਣੀ ਨਾਲ ਸਿਰਫ਼ ਪੰਜਾਬ ਦੀਆਂ ਨਹੀਂ ਸਗੋਂ ਦੇਸ਼ ਭਰ ਦੀਆਂ ਮਹਿਲਾਵਾਂ ਦਾ ਸੁਖਪਾਲ ਸਿੰਘ ਖਹਿਰਾ ਵਲੋਂ ਅਪਮਾਨ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਸਮੇਤ ਪਾਰਟੀ ਦੀਆਂ ਸਾਰੀਆਂ 11 ਵਿਧਾਇਕਾਂ ਸੁਖਪਾਲ ਸਿੰਘ ਖਹਿਰਾ ਦੀ ਇਸ ਸ਼ਰਮਨਾਕ ਟਿੱਪਣੀ ਦੀ ਸਖਤ ਨਿਖੇਧੀ ਕਰਦੀਆਂ ਹਨ | ਇਸ ਮੌਕੇ ਨਰਿੰਦਰ ਕੌਰ ਭਰਾਜ, ਬੀਬੀ ਇੰਦਰਜੀਤ ਕੌਰ ਮਾਨ, ਗਗਨ ਅਨਮੋਲ ਕੌਰ ਅਤੇ ਹੋਰ ਮਹਿਲਾਂ ਵਿਧਾਇਕਾਂ ਨੇ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਬਿਆਨ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਅਤੇ ਕਿਹਾ ਕਿ ਕਾਂਗਰਸ ਆਗੂਆਂ ਦੀਆਂ ਅਜਿਹੀਆਂ ਟਿੱਪਣੀਆਂ ਦਾ ਜਵਾਬ ਪੰਜਾਬ ਦੀਆਂ ਮਹਿਲਾਵਾਂ ਤੇ ਦਲਿਤ ਵਰਗ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਦੇਣਗੇ |
ਖਹਿਰਾ ਦੀ ਟਿੱਪਣੀ 'ਤੇ ਭੜਕੀਆਂ ਆਮ ਆਦਮੀ ਪਾਰਟੀ ਦੀਆਂ ਮਹਿਲਾ ਵਿਧਾਇਕਾਂ, ਕੀਤੀ ਨਾਅਰੇਬਾਜ਼ੀ
ਅਜੀਤ ਡੈਸਕ
11-03-2026