16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਚੀਨ ਤੇ ਹੋਰ ਗੁਆਂਢੀ ਦੇਸ਼ਾਂ ਲਈ ਸਿੱਧੇ ਵਿਦੇਸ਼ੀ ਨਿਵੇਸ਼ ਦੇ ਨਿਯਮਾਂ ਨੂੰ ਕੀਤਾ ਸਰਲ <br/>

Ad Position 21
No active advertisement
ਅਜੀਤ ਡੈਸਕ 11-03-2026

ਨਵੀਂ ਦਿੱਲੀ, 10 ਮਾਰਚ (ਪੀ. ਟੀ. ਆਈ.)-ਸਰਕਾਰ ਨੇ ਮੰਗਲਵਾਰ ਨੂੰ ਚੀਨ ਸਮੇਤ ਸਾਰੇ ਦੇਸ਼ਾਂ, ਜਿਨ੍ਹਾਂ ਦੀਆਂ ਜ਼ਮੀਨੀ ਸਰਹੱਦਾਂ ਭਾਰਤ ਨਾਲ ਸਾਂਝੀਆਂ ਹਨ, ਤੋਂ ਸਿੱਧੇ ਵਿਦੇਸ਼ੀ ਨਿਵੇਸ਼ ਲਈ ਨਿਯਮਾਂ ਨੂੰ ਸਰਲ ਕਰ ਦਿੱਤਾ ਹੈ | ਸੂਤਰਾਂ ਨੇ ਕਿਹਾ ਕਿ 2020 ਦੇ ਪ੍ਰੈਸ ਨੋਟ 3 'ਚ ਇਸ ਸੰਬੰਧੀ ਸੋਧ ਕੀਤੀ ਗਈ ਹੈ | ਇਹ ਫ਼ੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਦੀ ਮੀਟਿੰਗ 'ਚ ਲਿਆ ਗਿਆ | ਹਾਲਾਂਕਿ, ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕੈਬਨਿਟ ਦੇ ਫ਼ੈਸਲਿਆਂ 'ਤੇ ਮੀਡੀਆ ਬ੍ਰੀਫਿੰਗ ਦÏਰਾਨ ਇਸ ਸੰਬੰਧ 'ਚ ਕੋਈ ਐਲਾਨ ਨਹੀਂ ਕੀਤਾ | ਉਦਯੋਗ ਅਤੇ ਅੰਦਰੂਨੀ ਵਪਾਰ ਨੂੰ ਉਤਸ਼ਾਹਿਤ ਕਰਨ ਲਈ ਵਿਭਾਗ (ਡੀ.ਪੀ.ਆਈ.ਆਈ.ਟੀ.) ਨੇ ਕਿਹਾ ਕਿ ਅੱਜ ਕੈਬਨਿਟ ਦੁਆਰਾ ਅਜਿਹਾ ਕੋਈ ਐਲਾਨ ਨਹੀਂ ਕੀਤਾ ਗਿਆ ਹੈ |
ਜਲ ਜੀਵਨ ਮਿਸ਼ਨ ਨੂੰ ਦਸੰਬਰ 2028 ਤੱਕ ਵਧਾਉਣ ਨੂੰ ਮਨਜ਼ੂਰੀ ਦਿੱਤੀ
ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਨੇ ਜਲ ਜੀਵਨ ਮਿਸ਼ਨ ਨੂੰ ਦਸੰਬਰ 2028 ਤੱਕ ਵਧਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ 'ਚ 8.7 ਲੱਖ ਕਰੋੜ ਰੁਪਏ ਦਾ ਵਧਿਆ ਖ਼ਰਚ ਸ਼ਾਮਿਲ ਹੈ |

Ad Position 22
No active advertisement
ਪਿਛਲੀ ਖ਼ਬਰ ਜੈਸ਼ੰਕਰ ਵਲੋਂ ਈਰਾਨੀ ਵਿਦੇਸ਼ ਮੰਤਰੀ ਅਰਾਘਚੀ ਨਾਲ ਗੱਲਬਾਤ ਅਗਲੀ ਖ਼ਬਰ ਯੂ. ਸੀ. ਸੀ. ਦਾ ਸਮਾਂ ਆ ਗਿਆ-ਸੁਪਰੀਮ ਕੋਰਟ
Ad Position 24