18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਕੈਲੇਫੋਰਨੀਆ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ <br/>

Ad Position 21
No active advertisement
ਅਜੀਤ ਡੈਸਕ 12-03-2026
ਮੱਤੇਵਾਲ, 11 ਮਾਰਚ (ਗੁਰਪ੍ਰੀਤ ਸਿੰਘ ਮੱਤੇਵਾਲ)-ਨਜ਼ਦੀਕੀ ਪਿੰਡ ਤਾਹਰਪੁਰ ਤੋਂ ਅਮਰੀਕਾ ਦੇ ਕੈਲੇਫੋਰਨੀਆ ਗਏ ਇਕ ਨੌਜਵਾਨ ਹਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਦੀ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਇਹ ਨੌਜਵਾਨ ਕਰੀਬ 8 ਸਾਲ ਪਹਿਲਾਂ ਅਮਰੀਕਾ ਗਿਆ ਸੀ, ਜਿਸ ਦਾ ਪਰਿਵਾਰ ਪਿੰਡ ਤਾਹਰਪੁਰ ਵਿਚ ਹੀ ਰਹਿ ਰਿਹਾ ਸੀ | ਇਹ ਨੌਜਵਾਨ ਉਸ ਵੇਲੇ ਸੜਕ ਹਾਦਸੇ ਦਾ ਸ਼ਿਕਾਰ ਹੋਇਆ ਜਦੋਂ ਸੜਕ ਪਾਰ ਕਰਦੇ ਸਮੇਂ ਇਕ ਕਾਰ ਚਾਲਕ ਵਲੋਂ ਉਪਰੋਕਤ ਨੌਜਵਾਨ ਨੂੰ ਸੜਕ 'ਤੇ ਦਰੜ ਦਿੱਤਾ, ਜਿਸ ਨਾਲ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਅਤੇ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਇਸ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ | ਜਿਵੇਂ ਹੀ ਇਹ ਖ਼ਬਰ ਬਾਰੇ ਪਰਿਵਾਰ ਨੂੰ ਪਤਾ ਲੱਗਾ ਤਾਂ ਪਿੰਡ ਵਿਚ ਸੋਗ ਦੀ ਲਹਿਰ ਫ਼ੈਲ ਗਈ | ਨੌਜਵਾਨ ਦੇ ਚਾਚਾ ਸਤਨਾਮ ਸਿੰਘ ਮੱਟੀ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਆਪਣੇ ਪਿੱਛੇ ਪਤਨੀ ਤੇ 2 ਛੋਟੇ ਬੱਚੇ ਛੱਡ ਗਿਆ ਤੇ ਹਰਪ੍ਰੀਤ ਸਿੰਘ ਦੀ ਮਿ੍ਤਕ ਦੇਹ ਕਰੀਬ 15 ਦਿਨਾਂ ਅੰਦਰ ਭਾਰਤ ਪਹੁੰਚੇਗੀ ਤੇ ਉਸ ਦਾ ਅੰਤਿਮ ਸੰਸਕਾਰ ਪਿੰਡ ਤਾਹਰਪੁਰ ਵਿਚ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਨਵੇਂ ਸਾਲ ਨਾਨਕਸ਼ਾਹੀ ਸੰਮਤ 558 ਦੀ ਆਮਦ 'ਤੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ 13 ਮਾਰਚ ਦੀ ਅੱਧੀ ਰਾਤ ਨੂੰ ਚਲਾਈ ਜ... ਅਗਲੀ ਖ਼ਬਰ ਸਰਕਾਰੀ ਅਧਿਕਾਰੀਆਂ ਵਲੋਂ ਨਿੱਜੀ ਸੋਸ਼ਲ ਮੀਡੀਆ ਦੇ ਵਧਦੇ ਇਸਤੇਮਾਲ ਦਾ ਰਾਜਿੰਦਰ ਗੁਪਤਾ ਨੇ ਰਾਜ ਸਭਾ 'ਚ ਚੁੱਕਿਆ ਮਸਲਾ...
Ad Position 24