18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਨਵੇਂ ਸਾਲ ਨਾਨਕਸ਼ਾਹੀ ਸੰਮਤ 558 ਦੀ ਆਮਦ 'ਤੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ 13 ਮਾਰਚ ਦੀ ਅੱਧੀ ਰਾਤ ਨੂੰ ਚਲਾਈ ਜਾਵੇਗੀ ਆਤਿਸ਼ਬਾਜ਼ੀ <br/>

Ad Position 21
No active advertisement
ਅਜੀਤ ਡੈਸਕ 12-03-2026
ਅੰਮਿ੍ਤਸਰ, 11 ਮਾਰਚ (ਜਸਵੰਤ ਸਿੰਘ ਜੱਸ)-ਸਿੱਖ ਕੈਲੰਡਰ ਅਨੁਸਾਰ ਨਵੇਂ ਸਾਲ, ਨਾਨਕਸ਼ਾਹੀ ਸੰਮਤ 558 ਦੀ ਆਮਦ 'ਤੇ ਸ਼ੋ੍ਰਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ 13 ਮਾਰਚ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ 13 ਅਤੇ 14 ਮਾਰਚ ਨੂੰ ਗੁਰਮਤਿ ਸਮਾਗਮ ਕਰਵਾਏ ਜਾਣਗੇ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਤਿਸ਼ਬਾਜ਼ੀ ਕੀਤੀ ਜਾਵੇਗੀ | ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਇਸ ਸੰਬੰਧੀ ਗੱਲਬਾਤ ਕਰਦਿਆਂ ਦੱਸਿਆ ਕਿ ਨਾਨਕਸ਼ਾਹੀ ਸੰਮਤ 558 ਮੁਤਾਬਕ ਨਵੇਂ ਸਾਲ ਦੀ ਆਮਦ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 12 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਵੇਗਾ, ਜਿਸ ਦਾ ਭੋਗ 1 ਚੇਤ, 14 ਮਾਰਚ ਨੂੰ ਸਵੇਰੇ 10 ਵਜੇ ਪਵੇਗਾ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ 13 ਮਾਰਚ ਦੀ ਨੂੰ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਾਮ 7 ਤੋਂ ਦੇਰ ਅੱਧੀ ਰਾਤ 12 ਵਜੇ ਤੱਕ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ ਉਪਰੰਤ ਕੁਝ ਸਮਾਂ ਆਤਿਸ਼ਬਾਜ਼ੀ ਚਲਾਈ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਨੂੰ ਐਲ.ਪੀ.ਜੀ. ਤੇ ਪੈਟਰੋਲ, ਡੀਜ਼ਲ ਦੀ ਕਮੀ ਨਹੀਂ ਆਉਣ ਦੇਣੀ ਚਾਹੀਦੀ-ਕਟਾਰੂਚੱਕ <br/> ਅਗਲੀ ਖ਼ਬਰ ਕੈਲੇਫੋਰਨੀਆ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ <br/>
Ad Position 24