18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਕੇਂਦਰ ਸਰਕਾਰ ਨੂੰ ਐਲ.ਪੀ.ਜੀ. ਤੇ ਪੈਟਰੋਲ, ਡੀਜ਼ਲ ਦੀ ਕਮੀ ਨਹੀਂ ਆਉਣ ਦੇਣੀ ਚਾਹੀਦੀ-ਕਟਾਰੂਚੱਕ <br/>

Ad Position 21
No active advertisement
ਅਜੀਤ ਡੈਸਕ 12-03-2026
ਚੰਡੀਗੜ੍ਹ, 11 ਮਾਰਚ (ਅਜੀਤ ਬਿਊਰੋ)-ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੱਛਮੀ ਏਸ਼ੀਆਈ ਖੇਤਰ ਵਿਚ ਚੱਲ ਰਹੀ ਜੰਗ ਵਰਗੀ ਸਥਿਤੀ ਦੇ ਮੱਦੇਨਜ਼ਰ ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਵਰਗੀਆਂ ਜ਼ਰੂਰੀ ਵਸਤੂਆਂ ਦੀ ਕੋਈ ਕਮੀ ਨਾ ਹੋਵੇ | ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (ਆਈ.ਓ.ਸੀ.ਐਲ.), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚ.ਪੀ.ਸੀ.ਐਲ.) ਅਤੇ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਬੀ.ਪੀ.ਸੀ.ਐਲ.) ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਨਿਰਵਿਘਨ ਸਪਲਾਈ ਬਰਕਰਾਰ ਰੱਖਣ ਅਤੇ ਇਸ ਸਬੰਧੀ ਲੋਕਾਂ ਵਿਚ ਤਣਾਅ ਦਾ ਮਾਹੌਲ ਬਣਨ ਤੋਂ ਰੋਕਣ ਲਈ ਤਾਲਮੇਲ ਵਾਲੇ ਉਪਾਵਾਂ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ | ਮੀਟਿੰਗ ਨੂੰ ਸੰਬੋਧਨ ਕਰਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ, ਪੱਛਮੀ ਏਸ਼ੀਆਈ ਦੇਸ਼ਾਂ ਵਿਚ ਚੱਲ ਰਹੀ ਜੰਗ ਦੇ ਮੱਦੇਨਜ਼ਰ, ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਵਰਗੀਆਂ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਾ ਹੋਵੇ ਤਾਂ ਜੋ ਜਨਤਾ ਨੂੰ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ | ਮੰਤਰੀ ਨੇ ਕੇਂਦਰ ਸਰਕਾਰ ਵਲੋਂ ਗਠਿਤ ਉੱਚ ਅਧਿਕਾਰ ਪ੍ਰਾਪਤ ਕਮੇਟੀ ਨੂੰ ਚੌਕਸ ਰਹਿਣ ਅਤੇ ਲੋੜੀਂਦੀ ਸਪਲਾਈ ਬਰਕਰਾਰ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਦੀ ਅਪੀਲ ਕੀਤੀ | ਮੰਤਰੀ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰ 'ਤੇ ਸਥਿਤੀ ਦੀ ਨੇੜਿਓਾ ਨਿਗਰਾਨੀ ਕਰਨ ਦੇ ਵੀ ਨਿਰਦੇਸ਼ ਦਿੱਤੇ |

Ad Position 22
No active advertisement
ਪਿਛਲੀ ਖ਼ਬਰ ਬਕਾਇਆ ਵਸੂਲੀ ਲਈ ਨਿਗਮ ਸਰਗਰਮ <br/> ਅਗਲੀ ਖ਼ਬਰ ਨਵੇਂ ਸਾਲ ਨਾਨਕਸ਼ਾਹੀ ਸੰਮਤ 558 ਦੀ ਆਮਦ 'ਤੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ 13 ਮਾਰਚ ਦੀ ਅੱਧੀ ਰਾਤ ਨੂੰ ਚਲਾਈ ਜ...
Ad Position 24