19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਵਾਂ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ <br/>

Ad Position 21
No active advertisement
ਅਜੀਤ ਡੈਸਕ 12-03-2026
ਖਾਲੜਾ, 11 ਮਾਰਚ (ਜੱਜਪਾਲ ਸਿੰਘ ਜੱਜ)-ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਪਿੰਡ ਵਾਂ ਤੋਂ ਨਗਰ ਕੀਰਤਨ ਦੀ ਆਰੰਭਤਾ ਨਾਲ ਹੋਈ | ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ 'ਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ | ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਵੰਤਜੀਤ ਸਿੰਘ ਦੇ ਜਥੇ ਨੇ ਕੀਰਤਨ ਕੀਤਾ | ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਸ਼ੋਭਿਤ ਕਰਨ ਦੀ ਸੇਵਾ ਨਿਭਾਈ | ਇਸ ਮੌਕੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਮਾਝੇ ਦੀ ਉਹ ਧਰਤੀ ਹੈ, ਜਿੱਥੇ ਅਨੇਕਾਂ ਸਿੱਖ ਯੋਧਿਆਂ ਨੇ ਗੁਰੂ ਸਾਹਿਬ ਦੇ ਸਿਧਾਂਤ 'ਤੇ ਪਹਿਰਾ ਦਿੰਦਿਆਂ ਸ਼ਹਾਦਤਾਂ ਪ੍ਰਾਪਤ ਕੀਤੀਆਂ | ਉਨ੍ਹਾਂ ਕਿਹਾ ਕਿ ਅੱਜ ਜਦੋਂ ਅਸੀਂ ਸ਼ਹੀਦ ਭਾਈ ਤਾਰਾ ਸਿੰਘ ਵਾਂ ਅਤੇ ਹੋਰ ਸ਼ਹੀਦਾਂ ਦੀ 300 ਸਾਲਾ ਸ਼ਤਾਬਦੀ ਮਨਾ ਰਹੇ ਹਾਂ ਤਾਂ ਹਰ ਸਿੱਖ ਦਾ ਫ਼ਰਜ਼ ਹੈ ਕਿ ਸ਼ਹੀਦਾਂ ਦੇ ਇਤਿਹਾਸ ਨੂੰ ਯਾਦ ਕਰਦਿਆਂ ਆਪਣੇ ਬੱਚਿਆਂ ਨੂੰ ਗੁਰਸਿੱਖੀ ਜੀਵਨ ਨਾਲ ਜੋੜੀਏ | ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ 300 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮ 14 ਮਾਰਚ ਤੱਕ ਲਗਾਤਾਰ ਜਾਰੀ ਰਹਿਣਗੇ | 12 ਮਾਰਚ ਨੂੰ ਵਿਸ਼ੇਸ਼ ਤੌਰ 'ਤੇ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ ਜਾਵੇਗਾ ਤੇ 12 ਤੇ 13 ਮਾਰਚ ਨੂੰ ਗੁਰਮਤਿ ਸਮਾਗਮ ਸਮੇਂ ਰਾਗੀ, ਢਾਡੀ ਤੇ ਕਵੀਸ਼ਰ ਜਥੇ ਸੰਗਤ ਨੂੰ ਗੁਰ-ਇਤਿਹਾਸ ਨਾਲ ਜੋੜਨਗੇ | ਇਸੇ ਤਰ੍ਹਾਂ 14 ਮਾਰਚ ਨੂੰ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਮੁੱਖ ਸਮਾਗਮ ਹੋਵੇਗਾ, ਜਿਸ ਵਿਚ ਸਿੰਘ ਸਾਹਿਬਾਨ, ਜਥੇਦਾਰ ਸਾਹਿਬ, ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੀਆਂ | ਅੱਜ ਸਜਾਏ ਗਏ ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕਰਕੇ ਗੁਰੂ ਸਾਹਿਬ ਤੇ ਸ਼ਹੀਦ ਸਿੰਘਾਂ ਨੂੰ ਸਤਿਕਾਰ ਭੇਟ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਸੁਖਬੀਰ ਸਿੰਘ, ਇੰਚਾਰਜ ਰਾਜਵਿੰਦਰ ਸਿੰਘ ਜੋਗਾ, ਰਾਜਪਾਲ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਧਰਮਿੰਦਰ ਸਿੰਘ, ਮੈਨੇਜਰ ਜੱਜ ਸਿੰਘ, ਸਰਪੰਚ ਰਣਜੀਤ ਸਿੰਘ, ਸਾਬਕਾ ਸਰਪੰਚ ਮੁਖ਼ਤਿਆਰ ਸਿੰਘ, ਸੁਰਜੀਤ ਸਿੰਘ, ਕਰਨੈਲ ਸਿੰਘ, ਰਾਜਿੰਦਰ ਸਿੰਘ, ਜਥੇਦਾਰ ਵਜੀਰ ਸਿੰਘ ਆਦਿ ਸੰਗਤਾਂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵਿਰੋਧੀ ਧਿਰਾਂ ਅੱਜ ਦੇ ਸਕਦੀਆਂ ਹਨ ਮੁੱਖ ਚੋਣ ਕਮਿਸ਼ਨਰ ਦੇ ਖ਼ਿਲਾਫ਼ ਮਹਾਂਦੋਸ਼ ਪ੍ਰਸਤਾਵ ਦਾ ਨੋਟਿਸ ਅਗਲੀ ਖ਼ਬਰ ਰੋਡਵੇਜ਼ ਦੇ ਕੰਡਕਟਰ ਦੀ ਕੁੱਟਮਾਰ ਕਰਨ, ਬੈਗ ਖੋਹਣ ਦੇ ਦੋਸ਼ ਵਿਚ 7 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ
Ad Position 24