19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਵਿਰੋਧੀ ਧਿਰਾਂ ਅੱਜ ਦੇ ਸਕਦੀਆਂ ਹਨ ਮੁੱਖ ਚੋਣ ਕਮਿਸ਼ਨਰ ਦੇ ਖ਼ਿਲਾਫ਼ ਮਹਾਂਦੋਸ਼ ਪ੍ਰਸਤਾਵ ਦਾ ਨੋਟਿਸ

Ad Position 21
No active advertisement
ਅਜੀਤ ਡੈਸਕ 12-03-2026
ਨਵੀਂ ਦਿੱਲੀ, 11 ਮਾਰਚ (ਉਪਮਾ ਡਾਗਾ ਪਾਰਥ)-ਵਿਰੋਧੀ ਧਿਰਾਂ ਵੀਰਵਾਰ ਨੂੰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਖ਼ਿਲਾਫ਼ ਮਹਾਂਦੋਸ਼ ਪ੍ਰਸਤਾਵ ਨੂੰ ਲੈ ਕੇ ਨੋਟਿਸ ਦੇ ਸਕਦੀਆਂ ਹਨ | ਪ੍ਰਾਪਤ ਜਾਣਕਾਰੀ ਮੁਤਾਬਿਕ ਵਿਰੋਧੀ ਧਿਰਾਂ ਲੋਕ ਸਭਾ ਅਤੇ ਰਾਜ ਸਭਾ ਦੋਹਾਂ ਸਦਨਾਂ 'ਚ ਨੋਟਿਸ ਦੇਣਗੀਆਂ | ਹਲਕਿਆਂ ਮੁਤਾਬਿਕ ਲੋਕ ਸਭਾ 'ਚ ਤਕਰੀਬਨ 120 ਅਤੇ ਰਾਜ ਸਭਾ 'ਚ 10 ਸੰਸਦ ਮੈਂਬਰਾਂ ਨੇ ਨੋਟਿਸ 'ਤੇ ਦਸਤਖ਼ਤ ਕੀਤੇ | ਇਸ ਮਾਮਲੇ 'ਚ ਇੰਡੀਆ ਗੱਠਜੋੜ ਦੀਆਂ ਸਾਰੀਆਂ ਪਾਰਟੀਆਂ ਇਕਮਤ ਹਨ | ਜ਼ਿਕਰਯੋਗ ਹੈ ਕਿ ਦੇਸ਼ 'ਚ ਇਹ ਪਹਿਲੀ ਵਾਰ ਹੋਏਗਾ ਜਦੋਂ ਕਿਸੇ ਮੁੱਖ ਚੋਣ ਕਮਿਸ਼ਨਰ ਦੇ ਖ਼ਿਲਾਫ਼ ਮਹਾਂਦੋਸ਼ ਦਾ ਪ੍ਰਸਤਾਵ ਲਿਆਂਦਾ ਜਾਵੇਗਾ | ਹਲਕਿਆਂ ਮੁਤਾਬਿਕ ਸੰਬੰਧਿਤ ਪ੍ਰਸਤਾਵ ਤਿ੍ਣਮੂਲ ਕਾਂਗਰਸ ਦੀ ਅਗਵਾਈ ਹੇਠ ਲਿਆਂਦਾ ਜਾਵੇਗਾ | ਸੰਵਿਧਾਨ ਦੀ ਧਾਰਾ 324 (5) ਤਹਿਤ ਮੁੱਖ ਚੋਣ ਕਮਿਸ਼ਨਰ ਦੇ ਖਿਲਾਫ਼ ਮਹਾਂਦੋਸ਼ ਪ੍ਰਸਤਾਵ ਲਿਆਂਦਾ ਜਾਵੇਗਾ | ਮਹਾਂਦੋਸ਼ ਪ੍ਰਸਤਾਵ ਦੇ ਲਈ ਲੋਕ ਸਭਾ 'ਚ 100 ਅਤੇ ਰਾਜ ਸਭਾ 'ਚ 50 ਸੰਸਦ ਮੈਂਬਰਾਂ ਦੇ ਸਮਰਥਕ ਵਾਲਾ ਨੋਟਿਸ ਦਿੱਤਾ ਜਾਂਦਾ ਹੈ | ਨੋਟਿਸ ਤੋਂ ਬਾਅਦ ਕਮੇਟੀ ਦਾ ਗਠਨ ਕੀਤਾ ਜਾਂਦਾ ਹੈ | ਦੱਸਣਯੋਗ ਹੈ ਕਿ ਵੋਟਰ ਸੂਚੀ ਦੇ ਵਿਸ਼ੇਸ਼ ਮੁੜ ਨਿਰੀਖਣ ਕਵਾਇਦ ਨੂੰ ਲੈ ਕੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਕਮਿਸ਼ਨਰਾ ਗਿਆਨੇਸ਼ ਕੁਮਾਰ ਵਿਰੋਧੀ ਧਿਰ ਦੇ ਨਿਸ਼ਾਨੇ 'ਤੇ ਹਨ | ਰਾਹੁਲ ਗਾਂਧੀ ਨੇ ਬਿਹਾਰ ਚੋਣਾਂ ਤੋਂ ਪਹਿਲਾਂ ਐਸ. ਆਈ. ਆਰ. ਨੂੰ ਲੈ ਕੇ ਵੋਟ ਚੋਰੀ ਦਾ ਮੁੱਦਾ ਚੁੱਕਿਆ ਸੀ | ਸਮਾਜਵਾਦੀ ਪਾਰਟੀ ਦੇ ਅਖਿਲੇਸ਼ ਯਾਦਵ ਨੇ ਵੀ ਇਨ੍ਹਾਂ ਦੋਸ਼ਾਂ ਦਾ ਸਮਰਥਨ ਕੀਤਾ | ਹੁਣ ਪੱਛਮੀ ਬੰਗਾਲ ਕੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਚੋਣ ਕਮਿਸ਼ਨ ਦੇ ਖ਼ਿਲਾਫ਼ ਵੱਡਾ ਮੋਰਚਾ ਖੋਲਦਿਆਂ ਇਲਜ਼ਾਮ ਲਾਇਆ ਹੈ ਕਿ ਪੱਛਮੀ ਬੰਗਾਲ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਤਦਾਦ 'ਚ ਵੋਟਰਾਂ ਦੇ ਨਾਂਅ ਕੱਟੇ ਜਾ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਜਨਤਾ ਕਿੰਨਾ ਕੁ ਬਰਦਾਸ਼ਤ ਕਰੇਗੀ-ਪਿ੍ਅੰਕਾ ਨੇ ਰਸੋਈ ਗੈਸ ਸਪਲਾਈ 'ਚ ਕਮੀ 'ਤੇ ਚੁੱਕੇ ਸਵਾਲ ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਵਾਂ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ <br/>
Ad Position 24