19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਡੀ.ਸੀ. ਵਿਵਾਦ ਮਾਮਲੇ 'ਚੋਂ ਬਰੀ

Ad Position 21
No active advertisement
ਅਜੀਤ ਡੈਸਕ 12-03-2026
ਬਟਾਲਾ, 11 ਮਾਰਚ (ਸਤਿੰਦਰ ਸਿੰਘ)-ਸਬ-ਡਿਵੀਜ਼ਨਲ ਜੁਡੀਸ਼ੀਅਲ ਮੈਜਿਸਟਰੇਟ ਨੇ ਸਾਲ 2019 ਦੇ ਬਹੁ-ਚਰਚਿਤ 'ਡੀ.ਸੀ. ਦਫ਼ਤਰ ਹੰਗਾਮਾ' ਮਾਮਲੇ ਵਿਚ ਆਪਣਾ ਅਹਿਮ ਫੈਸਲਾ ਸੁਣਾਉਂਦੇ ਹੋਏ ਸਿਮਰਜੀਤ ਸਿੰਘ ਬੈਂਸ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਾਰੇ ਦੋਸ਼ਾਂ ਤੋਂ ਪੂਰੀ ਤਰ੍ਹਾਂ ਮੁਕਤ ਕਰ ਦਿੱਤਾ ਹੈ | ਵਰਣਨਯੋਗ ਹੈ ਕਿ ਇਹ ਮਾਮਲਾ ਉਸ ਸਮੇਂ ਦਰਜ ਹੋਇਆ ਸੀ ਜਦੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨਾਲ ਇੱਕ ਲੋਕ ਮਸਲੇ ਦੇ ਹੱਲ ਨੂੰ ਲੈ ਕੇ ਹੋਈ ਬਹਿਸ ਤੋਂ ਬਾਅਦ ਪ੍ਰਸ਼ਾਸਨ ਵਲੋਂ ਬੈਂਸ ਅਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਸਰਕਾਰੀ ਡਿਊਟੀ 'ਚ ਵਿਘਨ ਪਾਉਣ ਅਤੇ ਅਧਿਕਾਰੀ ਨਾਲ ਦੁਰਵਿਵਹਾਰ ਕਰਨ ਦੇ ਦੋਸ਼ਾਂ ਹੇਠ ਐਫ.ਆਈ.ਆਰ. ਦਰਜ ਕੀਤੀ ਗਈ ਸੀ | ਪਿਛਲੇ ਕਈ ਸਾਲਾਂ ਤੋਂ ਚੱਲੀ ਕਾਨੂੰਨੀ ਜੱਦੋ-ਜਹਿਦ ਤੋਂ ਬਾਅਦ ਮਾਨਯੋਗ ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਉਪਰੰਤ ਇਹ ਪਾਇਆ ਕਿ ਲਗਾਏ ਗਏ ਦੋਸ਼ ਬੇਬੁਨਿਆਦ ਸਨ | ਅਦਾਲਤ ਨੇ ਸਿਮਰਜੀਤ ਸਿੰਘ ਬੈਂਸ, ਦਵਿੰਦਰ ਸਿੰਘ ਅਤੇ ਵਿਜੇ ਤ੍ਰੇਹਨ ਨੂੰ ਇੱਜ਼ਤ ਸਹਿਤ ਬਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ |

Ad Position 22
No active advertisement
ਪਿਛਲੀ ਖ਼ਬਰ ਚੰਦਭਾਨ ਕਾਂਡ : ਸੁਪਰੀਮ ਕੋਰਟ ਵਲੋਂ ਸਾਰੇ ਮੁਲਜ਼ਮਾਂ ਦੀ ਜ਼ਮਾਨਤ ਅਰਜ਼ੀ ਰੱਦ <br/> ਅਗਲੀ ਖ਼ਬਰ ਜਨਤਾ ਕਿੰਨਾ ਕੁ ਬਰਦਾਸ਼ਤ ਕਰੇਗੀ-ਪਿ੍ਅੰਕਾ ਨੇ ਰਸੋਈ ਗੈਸ ਸਪਲਾਈ 'ਚ ਕਮੀ 'ਤੇ ਚੁੱਕੇ ਸਵਾਲ
Ad Position 24