19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

18 ਕਿਲੋ ਹੈਰੋਇਨ ਦੀ ਬਰਾਮਦਗੀ ਨਾਲ 'ਆਪ' ਸਰਕਾਰ ਦਾ ਨਸ਼ਿਆਂ ਖ਼ਿਲਾਫ਼ ਜੰਗ ਦਾ ਦਾਅਵਾ ਬੇਨਕਾਬ-ਬਾਜਵਾ

Ad Position 21
No active advertisement
ਅਜੀਤ ਡੈਸਕ 12-03-2026
ਚੰਡੀਗੜ੍ਹ, 11 ਮਾਰਚ (ਅ.ਬ.)-ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਇੱਕ ਸਰਪੰਚ ਦੀ 18 ਕਿੱਲੋ ਹੈਰੋਇਨ ਨਾਲ ਗਿ੍ਫ਼ਤਾਰੀ ਨੇ ਪੰਜਾਬ ਸਰਕਾਰ ਦੇ ਨਸ਼ਿਆਂ ਖ਼ਿਲਾਫ਼ ਕਥਿਤ ਜੰਗ ਦੇ ਖੋਖਲੇ ਦਾਅਵਿਆਂ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ¢ ਤਰਨ ਤਾਰਨ ਜ਼ਿਲ੍ਹੇ ਦੇ ਖੇਮਕਰਨ ਖੇਤਰ ਦੇ ਪਿੰਡ ਕਲਸੀਆਂ ਕਲਾਂ ਦੇ ਮੌਜੂਦਾ ਸਰਪੰਚ ਪਰਮਜੀਤ ਸਿੰਘ ਉਰਫ਼ ਪੰਮਾ ਦੀ ਗਿ੍ਫ਼ਤਾਰੀ 'ਤੇ ਪ੍ਰਤੀਕਿਰਿਆ ਦਿੰਦਿਆਂ ਬਾਜਵਾ ਨੇ ਕਿਹਾ ਕਿ ਨਾਰਕੋਟਿਕਸ ਕੰਟਰੋਲ ਬਿਊਰੋ ਵਲੋਂ 90 ਕਰੋੜ ਦੀ ਹੈਰੋਇਨ ਦੀ ਬਰਾਮਦਗੀ ਬਹੁਤ ਹੀ ਹੈਰਾਨੀਜਨਕ ਹੈ ¢ ਬਾਜਵਾ ਨੇ ਕਿਹਾ ਗਿ ਇਹ ਹੈਰਾਨ ਕਰਨ ਵਾਲੀ ਘਟਨਾ ਸੱਤਾ ਵਿਚ ਬੈਠੇ ਲੋਕਾਂ ਤੇ ਨਸ਼ਾ ਤਸਕਰੀ ਦੇ ਧੰਦੇ ਵਿਚਲੇ ਡੂੰਘੇ ਨਾਤੇ ਨੂੰ ਬੇਨਕਾਬ ਕਰਦੀ ਹੈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਨਨਕਾਣਾ ਸਾਹਿਬ ਤੇ ਕਰਤਾਰਪੁਰ ਸਾਹਿਬ ਬਣਨਗੇ ਸੈਰ-ਸਪਾਟਾ ਕੇਂਦਰ <br/> ਅਗਲੀ ਖ਼ਬਰ ਅਫ਼ਗਾਨੀ ਮੁੱਲਾ ਨੇ ਪਾਕਿ ਵਿਰੁੱਧ ਜਿਹਾਦ ਦਾ ਦਿੱਤਾ ਸੱਦਾ, ਫ਼ਤਵਾ ਜਾਰੀ
Ad Position 24