20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਗੁ. ਸ਼ਹੀਦ ਬਾਬਾ ਤੇਗ਼ਾ ਸਿੰਘ ਚੰਦ ਪੁਰਾਣਾ ਵਿਖੇ ਸ਼ਹੀਦੀ ਜੋੜ ਮੇਲੇ ਦੌਰਾਨ ਲੰਗੇਆਣਾ ਨਵਾਂ ਤੇ ਪਿੰਡ ਅੱਕੂ ਸ਼ਾਹ ਦੀ ਸੰਗਤ ਵਲੋਂ ਲੰਗਰ ਲਗਾਏ ਜਾਣਗੇ-ਸੰਤ ਗੁਰਦੀਪ ਸਿੰਘ <br/>

Ad Position 21
No active advertisement
ਅਜੀਤ ਡੈਸਕ 12-03-2026
ਬਾਘਾ ਪੁਰਾਣਾ, 11 ਮਾਰਚ (ਟਿੰਕੂ ਕਾਠਪਾਲ)-ਮਾਲਵਾ ਖੇਤਰ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ, ਚੰਦ ਪੁਰਾਣਾ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਦੀ ਪਵਿੱਤਰ ਯਾਦ ਨੂੰ ਸਮਰਪਿਤ ਸ਼ਹੀਦੀ ਜੋੜ ਮੇਲਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮੁੱਖ ਸੇਵਾਦਾਰ ਸੰਤ ਗੁਰਦੀਪ ਸਿੰਘ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਗੱਲਬਾਤ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਨੇ ਦੱਸਿਆ ਕਿ ਸ਼ਹੀਦੀ ਜੋੜ ਮੇਲੇ ਦੌਰਾਨ ਪਿੰਡ ਲੰਗੇਆਣਾ ਨਵਾਂ ਅਤੇ ਪਿੰਡ ਅੱਕੂ ਸ਼ਾਹ ਦੀ ਸੰਗਤ ਵਲੋਂ ਵੀ ਆਉਣ ਵਾਲੀਆਂ ਸੰਗਤਾਂ ਦੀ ਸੇਵਾ ਲਈ ਚਾਹ-ਪਕੌੜਿਆਂ, ਪ੍ਰਸ਼ਾਦੇ ਅਤੇ ਖੀਰ ਦੇ ਵਿਸ਼ਾਲ ਲੰਗਰ ਲਗਾਏ ਜਾਣਗੇ | ਇਸ ਮੌਕੇ ਜਗਦੀਪ ਸਿੰਘ, ਗੁਰਨੂਰ ਸਿੰਘ, ਜੀਤ ਸਿੰਘ, ਸਤਿਨਾਮ ਸਿੰਘ, ਜਸਵੀਰ ਸਿੰਘ, ਅਮਨਦੀਪ ਸਿੰਘ, ਬਾਬਾ ਭੁਪਿੰਦਰ ਸਿੰਘ, ਸੂਬਾ ਸਿੰਘ, ਪਰਵਿੰਦਰ ਸਿੰਘ, ਬਲਵੰਤ ਸਿੰਘ, ਅਵਤਾਰ ਸਿੰਘ ਮੈਂਬਰ, ਬਲਦੇਵ ਸਿੰਘ, ਬਹਾਦਰ ਸਿੰਘ ਪ੍ਰਧਾਨ, ਛਿੰਦਰਪਾਲ ਸਿੰਘ, ਅਮਰ ਸਿੰਘ, ਬਾਬਾ ਬਿਕਰਮਜੀਤ ਸਿੰਘ, ਨਿਰਮਲ ਸਿੰਘ, ਬਲਜਿੰਦਰ ਸਿੰਘ, ਰਾਜਵਿੰਦਰ ਸਿੰਘ, ਪ੍ਰਭਦੀਪ ਸਿੰਘ, ਰਾਜਪ੍ਰੀਤ ਸਿੰਘ ਤੋਂ ਇਲਾਵਾ ਲੰਗੇਆਣਾ ਨਵਾਂ ਅਤੇ ਅੱਕੂ ਸ਼ਾਹ ਆਦਿ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਵਿਭਾਗ ਐਲੀਮੈਂਟਰੀ ਕਾਡਰ ਦਾ ਬਜਟ ਜਾਰੀ ਕਰੇ-ਗੋਹਲਵੜ <br/> ਅਗਲੀ ਖ਼ਬਰ ਖਾੜੀ ਦੇਸ਼ਾਂ ਦੀ ਜੰਗ ਦਾ ਸੇਕ ਭਾਰਤੀ ਰਸੋਈਆਂ ਤੱਕ ਪਹੁੰਚਿਆ <br/>
Ad Position 24