22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

590 ਕਰੋੜ ਦੀ ਬੈਂਕ ਧੋਖਾਧੜੀ ਮਾਮਲੇ 'ਚ ਈ.ਡੀ. ਵਲੋਂ ਛਾਪੇਮਾਰੀ <br/>

Ad Position 21
No active advertisement
ਅਜੀਤ ਡੈਸਕ 12-03-2026
ਚੰਡੀਗੜ੍ਹ, 11 ਮਾਰਚ (ਕਪਿਲ ਵਧਵਾ)-ਹਰਿਆਣਾ ਸਰਕਾਰ ਵਲੋਂ ਜਮਾਂ ਰਾਸ਼ੀ ਦੀ ਧੋਖਾਧੜੀ ਅਤੇ ਹਵਾਲਾ ਰਾਸ਼ੀ ਨਾਲ ਜੁੜੇ ਕਰੀਬ 590 ਕਰੋੜ ਰੁਪਏ ਦੇ ਮਾਮਲੇ ਦੀ ਜਾਂਚ ਦੌਰਾਨ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਇਕੱਠੇ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਹੈ | ਇਹ ਕਾਰਵਾਈ ਆਈ. ਡੀ. ਐਫ਼. ਸੀ. ਫਰਸਟ ਬੈਂਕ ਨਾਲ ਸੰਬੰਧਿਤ ਫਰਾਡ ਮਾਮਲੇ ਵਿਚ ਕੀਤੀ ਗਈ ਹੈ | ਜਾਣਕਾਰੀ ਮੁਤਾਬਿਕ ਈ.ਡੀ. ਦੀਆਂ ਵੱਖ-ਵੱਖ ਟੀਮਾਂ ਵਲੋਂ ਨਾਮੀ ਸੁਨਿਆਰਿਆਂ, ਬੈਂਕ ਅਧਿਕਾਰੀਆਂ ਅਤੇ ਉਨ੍ਹਾਂ ਨਾਲ ਜੁੜੇ ਕਾਰੋਬਾਰੀਆਂ ਦੇ ਕੁੱਲ 19 ਠਿਕਾਣਿਆਂ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ | ਇਸ ਦੌਰਾਨ ਮਹੱਤਵਪੂਰਨ ਦਸਤਾਵੇਜ਼, ਡਿਜੀਟਲ ਰਿਕਾਰਡ, ਬੈਂਕ ਸਟੇਟਮੈਂਟਾਂ, ਕੰਪਿਊਟਰ, ਲੈਪਟਾਪ ਅਤੇ ਹੋਰ ਇਲੈੱਕਟ੍ਰਾਨਿਕ ਯੰਤਰ ਕਬਜ਼ੇ ਵਿਚ ਲਏ ਗਏ ਹਨ | ਜ਼ਿਕਰਯੋਗ ਹੈ ਕਿ ਇਹ ਮਾਮਲਾ ਪਹਿਲਾਂ ਬੈਂਕ ਵਲੋਂ ਜਾਣਕਾਰੀ ਸਾਂਝੀ ਕਰਨ ਉਪਰੰਤ ਐਂਟੀ ਕਰੱਪਸ਼ਨ ਬਿਊਰੋ ਪੰਚਕੂਲਾ ਵਲੋਂ ਦਰਜ ਕੀਤਾ ਗਿਆ ਸੀ | ਜਿਸ ਵਿਚ ਕਰੀਬ ਦਰਜਨ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ | ਸ਼ੁਰੂਆਤੀ ਜਾਂਚ ਵਿਚ ਸੰਕੇਤ ਮਿਲੇ ਹਨ ਕਿ ਕੁੱਝ ਲੋਕਾਂ ਨੇ ਫ਼ਰਜ਼ੀ ਕੰਪਨੀਆਂ ਅਤੇ ਸ਼ੈੱਲ ਫ਼ਰਮਾਂ ਰਾਹੀਂ ਬੈਂਕ ਤੋਂ ਵੱਡੇ ਪੱਧਰ 'ਤੇ ਲੋਨ ਅਤੇ ਵਿੱਤੀ ਸੁਵਿਧਾਵਾਂ ਹਾਸਲ ਕਰਕੇ ਪੈਸੇ ਵੱਖ-ਵੱਖ ਖਾਤਿਆਂ ਵਿਚ ਟਰਾਂਸਫ਼ਰ ਕੀਤੇ | ਈ.ਡੀ. ਹੁਣ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਕੀ ਜਵੈਲਰੀ ਕਾਰੋਬਾਰ ਤੇ ਹੋਰ ਵਪਾਰਕ ਗਤੀਵਿਧੀਆਂ ਰਾਹੀਂ ਕਾਲੇ ਧਨ ਨੂੰ ਸਫੇਦ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਸੀ | ਜਾਂਚ ਦੇ ਅਗਲੇ ਪੜਾਅ ਵਿਚ ਗੈਰਕਾਨੂੰਨੀ ਸੰਪਤੀ ਦੀ ਜ਼ਬਤੀ, ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ ਅਤੇ ਗਿ੍ਫ਼ਤਾਰੀਆਂ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਡਾਇਰੈਕਟਰ ਵਿਪਨ ਵਿਰਦੀ ਨੂੰ ਸਦਮਾ, ਮਾਤਾ ਸਵਰਗਵਾਸ ਅਗਲੀ ਖ਼ਬਰ ਨਵਨੀਤ ਕੌਰ ਦੀ ਹੈਟ੍ਰਿਕ ਦੀ ਬਦੌਲਤ ਭਾਰਤ ਨੇ ਵੇਲਜ਼ ਨੂੰ 4-1 ਨਾਲ ਹਰਾਇਆ
Ad Position 24