25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਦੀਆਂ ਮੰਗਾਂ ਦੀ ਅਣਦੇਖੀ ਵਿਰੁੱਧ 23 ਨੂੰ ਸਾਮਰਾਜ ਵਿਰੋਧੀ ਦਿਨ ਵਜੋਂ ਮਨਾਇਆ ਜਾਵੇਗਾ-ਐਸ.ਕੇ.ਐਮ.

Ad Position 21
No active advertisement
ਅਜੀਤ ਡੈਸਕ 13-03-2026

ਚੰਡੀਗੜ੍ਹ, 12 ਮਾਰਚ (ਅਜਾਇਬ ਸਿੰਘ ਔਜਲਾ)-ਸੰਯੁਕਤ ਕਿਸਾਨ ਮੋਰਚਾ, ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ ਦੀ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹੋਈ ਇਕ ਵਿਸ਼ੇਸ਼ ਇਕੱਤਰਤਾ ਹੋਈ | ਇਸ ਵਿਸ਼ੇਸ਼ ਇਕੱਤਰਤਾ ਦੀ ਪ੍ਰਧਾਨਗੀ ਮੰਡਲ ਵਿਚ ਪ੍ਰਮੁੱਖ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਹਰਿੰਦਰ ਸਿੰਘ ਲੱਖੋਵਾਲ, ਰਾਮਿੰਦਰ ਸਿੰਘ ਪਟਿਆਲਾ, ਲਛਮਣ ਸਿੰਘ ਸੇਵੇਵਾਲਾ, ਬੰਦ ਸਿੰਘ ਬਰਾੜ ਅਤੇ ਦੇਵੀ ਕੁਮਾਰੀ ਆਦਿ ਵਲੋਂ ਕੀਤੀ ਗਈ | ਇਕੱਤਰਤਾ ਉਪਰੰਤ ਇਕ ਪੱਤਰਕਾਰ ਸੰਮੇਲਨ ਦੌਰਾਨ ਇਨ੍ਹਾਂ ਆਗੂਆਂ ਨੇ ਇਹ ਐਲਾਨ ਕੀਤਾ ਕਿ 23 ਮਾਰਚ ਨੂੰ ਸ਼ਹੀਦਾਂ ਦਾ ਦਿਨ ਸਾਮਰਾਜ ਵਿਰੋਧੀ ਦਿਨ ਵਜੋਂ ਮਨਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ 'ਚ ਉਸ ਦਿਨ ਪੰਜਾਬ ਦੇ ਸਾਰੇ ਬਲਾਕ ਪੱਧਰ, ਜ਼ਿਲ੍ਹਾ ਪੱਧਰ ਅਤੇ ਪੰਜਾਬ ਪੱਧਰੀ ਰੋਸ ਪ੍ਰਦਰਸ਼ਨ ਕੀਤੇ ਜਾਣਗੇ | ਪ੍ਰਧਾਨਗੀ ਮੰਡਲ ਨੇ ਇਹ ਵੀ ਖੁਲਾਸਾ ਕੀਤਾ ਕਿ 23 ਮਾਰਚ ਦੇ ਦਿਨ ਨੂੰ ਕਾਲੇ ਦਿਵਸ ਵਜੋਂ ਮਨਾਉਣ ਲਈ 16 ਮਾਰਚ ਨੂੰ ਸਮੁੱਚੇ ਪੰਜਾਬ 'ਚ ਵਿਸ਼ੇਸ਼ ਮੀਟਿੰਗਾਂ ਕਰਕੇ ਅਗਲੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ | ਅੱਜ ਦੀ ਇਸ ਇਕੱਤਰਤਾ 'ਚ ਪ੍ਰਧਾਨਗੀ ਮੰਡਲ ਤੋਂ ਇਲਾਵਾ ਰੁਲਦੂ ਸਿੰਘ ਮਾਨਸਾ, ਬੂਟਾ ਸਿੰਘ ਬੁਰਜਗਿੱਲ,ਡਾ ਦਰਸ਼ਨਪਾਲ, ਦਰਸ਼ਨ ਨਾਹਰ, ਸੁਰਿੰਦਰਪਾਲ ਲਾਹੌਰੀਆ, ਪ੍ਰਦੀਪ ਕੁਮਾਰ, ਜੋਗਿੰਦਰ ਸਿੰਘ ਅÏਲਖ, ਬਲਵਿੰਦਰ ਸਿੰਘ, ਲਛਮਣ ਸਿੰਘ,ਲਖਨਪਾਲ ਸ਼ਰਮਾ, ਮਨਜੀਤ ਧਨੇਰ, ਬਲਦੇਵ ਸਿੰਘ ਨਿਹਾਲਗੜ੍ਹ, ਡਾ. ਸਤਨਾਮ ਸਿੰਘ ਅਜਨਾਲਾ ਤੋਂ ਇਲਾਵਾ ਕੈਪਟਨ ਮੇਜਰ ਸਿੰਘ, ਬਲਿਹਾਰ ਸਿੰਘ ਆਦਿ ਵਲੋਂ ਵੀ ਸ਼ਮੂਲੀਅਤ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਨੇ ਮੈਰਿਟ ਦੇ ਆਧਾਰ 'ਤੇ 65 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ-ਮੁੱਖ ਮੰਤਰੀ ਅਗਲੀ ਖ਼ਬਰ ਪੰਜਾਬ ਦੇ ਮਾਝਾ ਖੇਤਰ ਵਿਚ ਮੀਂਹ ਪਿਆ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
Ad Position 24