25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਮੋਗਾ ਜ਼ਿਲ੍ਹੇ ਦੇ ਪਿੰਡ ਕਿੱਲੀ ਚਾਹਲਾਂ ਰੈਲੀ ਕਰਨ ਵਾਲੀ ਪੰਜਵੀਂ ਪਾਰਟੀ ਬਣੀ ਭਾਜਪਾ <br/>

Ad Position 21
No active advertisement
ਅਜੀਤ ਡੈਸਕ 13-03-2026
ਸ਼ਮਸ਼ੇਰ ਸਿੰਘ ਗਾਲਿਬ
ਜਗਰਾਉਂ, 12 ਮਾਰਚ-ਮੋਗਾ ਜ਼ਿਲ੍ਹੇ ਦਾ ਪਿੰਡ ਕਿੱਲੀ ਚਾਹਲਾਂ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ 'ਤੇ ਹੋਣ ਕਰਕੇ ਰਾਜਨੀਤਿਕ ਪਾਰਟੀਆਂ ਲਈ ਸਰਗਰਮੀਆਂ ਦਾ ਕੇਂਦਰ ਬਣਿਆ ਹੋਇਆ ਹੈ, ਕਿਉਂਕਿ ਇਹ ਪਿੰਡ ਮਾਲਵੇ, ਮਾਝੇ, ਦੁਆਬੇ ਦੇ ਵਿਚਕਾਰ ਪੈਂਦਾ ਹੈ | 2006 ਤੋਂ ਕਿੱਲੀ ਚਾਹਲਾਂ ਵਿਖੇ ਵੱਖ-ਵੱਖ ਪਾਰਟੀਆਂ ਦੀਆਂ 7 ਰਾਸ਼ਟਰੀ ਰੈਲੀਆਂ ਹੋਈਆਂ ਹੈ ਤੇ ਭਾਜਪਾ 14 ਮਾਰਚ ਨੂੰ ਇੱਥੇ ਅੱਠਵੀਂ ਰਾਸ਼ਟਰੀ ਰੈਲੀ ਕਰਨ ਜਾ ਰਹੀ ਹੈ | ਭਾਜਪਾ ਵਲੋਂ ਪੰਜਾਬ 'ਚ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦਾ ਬਿਗਲ ਵਜਾਉਣ ਲਈ ਇੱਥੇ ਵਿਸ਼ਾਲ 'ਬਦਲਾਅ ਰੈਲੀ' ਕੀਤੀ ਜਾ ਰਹੀ ਹੈ, ਜਿਸ 'ਚ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਸਣੇ ਭਾਜਪਾ ਦੀ ਸੀਨੀਅਰ ਲੀਡਰਸ਼ਿੱਪ ਸ਼ਮੂਲੀਅਤ ਕਰੇਗੀ | ਇਸ ਰੈਲੀ ਦੀ ਸਫ਼ਲਤਾ ਲਈ ਭਾਜਪਾ ਵਲੋਂ ਵੱਖ-ਵੱਖ ਹਲਕਿਆਂ 'ਚ ਰੈਲੀ ਇੰਚਾਰਜ ਲਗਾ ਕੇ ਸ਼ਹਿਰਾਂ ਅਤੇ ਪਿੰਡਾਂ 'ਚ ਲੋਕਾਂ ਨੂੰ ਲਾਮਬੰਦ ਕੀਤਾ ਗਿਆ ਹੈ ਤਾਂ ਜੋ ਵੱਡਾ ਇਕੱਠ ਕੀਤਾ ਜਾ ਸਕੇ | ਇਸ ਰੈਲੀ ਸਬੰਧੀ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਵੀ ਲੋਕਾਂ ਦੇ ਮੋਬਾਇਲਾਂ 'ਤੇ ਫ਼ੋਨ ਕਰਕੇ ਪਰਿਵਾਰ ਸਮੇਤ ਰੈਲੀ 'ਚ ਸ਼ਾਮਿਲ ਹੋਣ ਲਈ ਸੁਨੇਹਾ ਦਿੱਤਾ ਜਾ ਰਿਹਾ ਹੈ | ਇਸ ਰੈਲੀ ਦੌਰਾਨ ਭਾਜਪਾ ਵਲੋਂ ਪੰਜਾਬ ਲਈ ਵੱਡੇ ਐਲਾਨ ਹੋ ਸਕਦੇ ਹਨ | ਇੱਥੇ ਦੱਸਣਯੋਗ ਹੈ ਕਿ ਸਭ ਤੋਂ ਪਹਿਲਾਂ 2006 'ਚ ਸ਼੍ਰੋਮਣੀ ਅਕਾਲੀ ਦਲ ਨੇ ਇਸ ਸਥਾਨ ਨੂੰ ਰੈਲੀ ਲਈ ਚੁਣਿਆ ਗਿਆ ਸੀ, ਜਿਸਨੇ ਹੁਣ ਤੱਕ ਇਸ ਜਗ੍ਹਾ 'ਤੇ ਚਾਰ ਰੈਲੀਆਂ ਕੀਤੀਆਂ ਹਨ | ਇਨ੍ਹਾਂ ਰੈਲੀਆਂ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦਾ ਭਾਜਪਾ ਨਾਲ ਗੱਠਜੋੜ ਹੋਣ ਕਰਕੇ ਉਸ ਸਮੇਂ ਦੇ ਉੱਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਉਸ ਸਮੇਂ ਗੁਜਰਾਤ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਤੇ ਹੋਰ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਸ਼ਾਮਿਲ ਹੋਏ ਸਨ | ਸਾਬਕਾ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੀ ਨਵੀਂ ਪਾਰਟੀ ਪੀ.ਪੀ.ਪੀ. ਬਣਾ ਕੇ ਪਹਿਲੀ ਰੈਲੀ ਇੱਥੇ ਕੀਤੀ ਸੀ | ਇਸ ਤੋਂ ਬਾਅਦ ਕਾਂਗਰਸ ਨੇ ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਰੈਲੀ ਕੀਤੀ ਸੀ, ਜਿਸ ਵਿਚ ਕਾਂਗਰਸ ਦੇ ਉਸ ਸਮੇਂ ਦੇ ਪ੍ਰਧਾਨ ਰਾਹੁਲ ਗਾਂਧੀ ਤੇ ਸੀਨੀਅਰ ਆਗੂ ਸ਼ਾਮਿਲ ਹੋਏ ਸਨ | ਆਮ ਆਦਮੀ ਪਾਰਟੀ ਨੇ ਪਿਛਲੇ ਮਹੀਨੇ ਇੱਥੇ 'ਯੁੱਧ ਨਸ਼ਿਆਂ ਵਿਰੁੱਧ' ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰਨ ਲਈ ਵੱਡਾ ਪੰਡਾਲ ਲਗਾਇਆ ਸੀ, ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਕਨਵੀਨਰ ਅਰਵਿੰਦਰ ਕੇਜਰੀਵਾਲ, ਸੀਨੀ. ਆਗੂ ਮਨੀਸ਼ ਸਿਸੋਦੀਆ ਸ਼ਾਮਿਲ ਹੋਏ ਸਨ | ਕਿੱਲੀ ਚਾਹਲਾਂ ਵਿਖੇ ਹੋਣ ਵਾਲੀ ਭਾਜਪਾ ਦੀ ਰੈਲੀ ਦੇ ਇੰਚਾਰਜ ਅਨਿਲ ਸਰੀਨ ਦਾ ਕਹਿਣਾ ਹੈ ਕਿ ਇਹ ਰੈਲੀ ਪੰਜਾਬ ਦੀ ਰਾਜਨੀਤਿਕ ਦਸ਼ਾ ਬਦਲ ਦੇਵੇਗੀ ਤੇ ਇਸ ਰੈਲੀ 'ਚ ਪੰਜਾਬ ਭਰ ਤੋਂ ਵੱਡੀ ਗਿਣਤੀ 'ਚ ਲੋਕ ਸ਼ਾਮਿਲ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਸਰੋਂ ਦੀ ਖੇਤੀ ਹਾਸ਼ੀਏ 'ਤੇ ਅਗਲੀ ਖ਼ਬਰ 'ਆਪ' ਸਰਕਾਰ ਨੇ ਮੈਰਿਟ ਦੇ ਆਧਾਰ 'ਤੇ 65 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ-ਮੁੱਖ ਮੰਤਰੀ
Ad Position 24