25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਅਦਾਲਤ ਵਲੋਂ ਵਿਧਾਇਕ ਡਿੰਪੀ ਢਿੱਲੋਂ ਦੀਆਂ ਬੱਸਾਂ ਕੁਰਕ ਕਰਨ ਦਾ ਹੁਕਮ

Ad Position 21
No active advertisement
ਅਜੀਤ ਡੈਸਕ 13-03-2026
ਫ਼ਰੀਦਕੋਟ, 12 ਮਾਰਚ (ਸਰਬਜੀਤ ਸਿੰਘ)-ਫ਼ਰੀਦਕੋਟ ਦੇ ਵਧੀਕ ਜ਼ਿਲ੍ਹਾ ਜੱਜ ਕਿ੍ਸ਼ਨ ਕਾਂਤ ਜੈਨ ਵਲੋਂ ਆਪਣੇ ਇਕ ਹੁਕਮ ਵਿਚ ਗਿੱਦੜਬਾਹਾ ਤੋਂ ਹੁਕਮਰਾਨ ਪਾਰਟੀ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਮਾਲਕੀ ਵਾਲੀ ਨਿਊ ਦੀਪ ਟਰਾਂਸਪੋਰਟ ਕੰਪਨੀ ਦੀਆਂ ਦੋ ਬੱਸਾਂ ਨੂੰ ਤੁਰੰਤ ਕੁਰਕ ਕਰਨ ਦਾ ਹੁਕਮ ਦਿੱਤਾ ਹੈ | ਸੂਚਨਾ ਅਨੁਸਾਰ 1989 ਵਿਚ ਵਿਧਾਇਕ ਦੀ ਟਰਾਂਸਪੋਰਟ ਕੰਪਨੀ ਦੀ ਬੱਸ ਥੱਲੇ ਆ ਕੇ ਮੁਖਤਿਆਰ ਚੰਦ ਨਾਮ ਦੇ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ 1992 ਵਿਚ ਅਦਾਲਤ ਵਲੋਂ ਟਰਾਂਸਪੋਰਟ ਕੰਪਨੀ ਦੇ ਮਾਲਕ ਨੂੰ ਆਦੇਸ਼ ਦਿੱਤਾ ਸੀ ਕਿ ਮਿ੍ਤਕ ਦੇ ਵਾਰਸਾਂ ਨੂੰ ਮੁਆਵਜ਼ਾ ਦਿੱਤਾ ਜਾਵੇ | ਅਦਾਲਤ ਨੇ ਅੱਜ ਦੇ ਆਪਣੇ ਹੁਕਮਾਂ ਵਿਚ ਕਿਹਾ ਕਿ ਮਿ੍ਤਕ ਦੇ ਵਾਰਸਾਂ ਦਾ 3 ਲੱਖ 31 ਹਜ਼ਾਰ 500 ਰੁਪਏ ਨਿਊ ਦੀਪ ਟਰਾਂਸਪੋਰਟ ਕੰਪਨੀ ਵੱਲ ਮੁਆਵਜ਼ੇ ਦੀ ਰਕਮ ਵਜੋਂ ਬਕਾਇਆ ਹੈ ਤੇ 36 ਸਾਲਾਂ ਬਾਅਦ ਵੀ ਇਹ ਰਕਮ ਅਦਾ ਨਹੀਂ ਕੀਤੀ ਗਈ | ਇਸ ਤੱਥ ਨੂੰ ਗੰਭੀਰਤਾ ਨਾਲ ਲੈਂਦਿਆਂ ਵਧੀਕ ਜ਼ਿਲ੍ਹਾ ਜੱਜ ਨੇ ਸਿਟੀ ਪੁਲਿਸ ਫ਼ਰੀਦਕੋਟ ਦੇ ਐਸ.ਐਚ.ਓ. ਨੂੰ ਆਦੇਸ਼ ਦਿੱਤੇ ਹਨ ਕਿ ਨਿਊ ਦੀਪ ਟਰਾਂਸਪੋਰਟ ਕੰਪਨੀਆਂ ਦੀਆਂ ਬੱਸਾਂ ਜਦੋਂ ਵੀ ਫ਼ਰੀਦਕੋਟ ਜ਼ਿਲ੍ਹੇ ਦੀ ਹੱਦ ਅੰਦਰ ਆਉਂਦੀਆਂ ਹਨ ਤਾਂ ਇਨ੍ਹਾਂ ਬੱਸਾਂ ਨੂੰ ਰੋਕ ਕੇ ਅਦਾਲਤ ਦੇ ਬੈਲਫ਼ ਹਵਾਲੇ ਕੀਤਾ ਜਾਵੇ ਤਾਂ ਜੋ ਬੱਸਾਂ ਦੀ ਨਿਲਾਮੀ ਕਰਕੇ ਮਿ੍ਤਕ ਦੇ ਵਾਰਸਾਂ ਨੂੰ ਮੁਆਵਜ਼ਾ ਰਾਸ਼ੀ ਦਿੱਤੀ ਜਾ ਸਕੇ | ਅਦਾਲਤ ਨੇ ਐਸ.ਐਚ.ਓ ਨੂੰ ਹੁਕਮ ਦਿੱਤਾ ਹੈ ਕਿ ਇਨ੍ਹਾਂ ਹੁਕਮਾਂ ਦੀ ਤਾਮੀਲ 25 ਮਾਰਚ ਤੱਕ ਯਕੀਨੀ ਬਣਾਈ ਜਾਵੇ |
Ad Position 22
No active advertisement
ਪਿਛਲੀ ਖ਼ਬਰ ਮੁਹਾਲੀ, ਮੋਗਾ ਅਤੇ ਪਠਾਨਕੋਟ ਦੇ ਸੈਸ਼ਨ ਜੱਜਾਂ ਨੂੰ ਸਰਕਾਰੀ ਰਿਹਾਇਸ਼ ਨਾ ਮਿਲਣ 'ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ... ਅਗਲੀ ਖ਼ਬਰ ਪੰਜਾਬ 'ਚ ਸਰੋਂ ਦੀ ਖੇਤੀ ਹਾਸ਼ੀਏ 'ਤੇ
Ad Position 24