25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਮੁਹਾਲੀ, ਮੋਗਾ ਅਤੇ ਪਠਾਨਕੋਟ ਦੇ ਸੈਸ਼ਨ ਜੱਜਾਂ ਨੂੰ ਸਰਕਾਰੀ ਰਿਹਾਇਸ਼ ਨਾ ਮਿਲਣ 'ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

Ad Position 21
No active advertisement
ਅਜੀਤ ਡੈਸਕ 13-03-2026

ਕਿਹਾ, ਕਿਰਾਏ ਦੇ ਮਕਾਨਾਂ 'ਚ ਕਿਉਂ ਰਹਿਣ ਜੱਜ?
ਚੰਡੀਗੜ੍ਹ, 12 ਮਾਰਚ (ਸੰਦੀਪ ਕੁਮਾਰ ਮਾਹਨਾ)–ਪੰਜਾਬ 'ਚ ਨਿਆਇਕ ਅਧਿਕਾਰੀਆਂ ਲਈ ਬੁਨਿਆਦੀ ਸਹੂਲਤਾਂ ਦੀ ਘਾਟ 'ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਫ਼ਟਕਾਰ ਲਗਾਈ ਹੈ | ਅਦਾਲਤ ਨੇ ਪੁੱਛਿਆ ਕਿ ਜਦੋਂ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਅਤੇ ਸੀਨੀਅਰ ਪੁਲਿਸ ਸੁਪਰਡੈਂਟ (ਐਸ. ਐਸ. ਪੀ.) ਆਪਣੇ ਸਰਕਾਰੀ ਘਰਾਂ 'ਚ ਰਹਿ ਰਹੇ ਹਨ ਤਾਂ ਸੈਸ਼ਨ ਜੱਜਾਂ ਨੂੰ ਕਿਰਾਏ ਦੇ ਮਕਾਨਾਂ 'ਚ ਰਹਿਣ ਲਈ ਮਜਬੂਰ ਕਿਉਂ ਹੋਣਾ ਪੈ ਰਿਹਾ ਹੈ | ਚੀਫ਼ ਜਸਟਿਸ ਦੀ ਅਗਵਾਈ ਵਾਲੇ ਡਵੀਜ਼ਨ ਬੈਂਚ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਜਵਾਬ ਤਲਬ ਕਰਦੇ ਹੋਏ ਸਪੱਸ਼ਟ ਕੀਤਾ ਕਿ ਜੇਕਰ ਸੂਬਾ ਸਰਕਾਰ ਨਿਆਂਇਕ ਅਧਿਕਾਰੀਆਂ ਲਈ ਸਰਕਾਰੀ ਰਿਹਾਇਸ਼ ਮੁਹੱਈਆ ਕਰਵਾਉਣ ਵਿਚ ਅਸਮਰੱਥ ਹੈ ਤਾਂ ਫ਼ਿਰ ਮੁਹਾਲੀ, ਮੋਗਾ ਅਤੇ ਪਠਾਨਕੋਟ ਦੇ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਦੇ ਸਰਕਾਰੀ ਰਿਹਾਇਸ਼ਾਂ ਨੂੰ ਖਾਲੀ ਕਰਵਾ ਕੇ ਸੈਸ਼ਨ ਜੱਜਾਂ ਨੂੰ ਦੇਣ ਬਾਰੇ ਵੀ ਵਿਚਾਰ ਕੀਤਾ ਜਾ ਸਕਦਾ ਹੈ | ਅਦਾਲਤ ਨੇ ਸਰਕਾਰ ਤੋਂ ਪੁੱਛਿਆ ਕਿ ਅਜਿਹਾ ਕਰਨ ਵਿਚ ਆਖ਼ਰ ਕੀ ਰੁਕਾਵਟ ਹੈ | ਅਦਾਲਤ ਨੇ ਕਿਹਾ ਕਿ ਨਿਆਂਇਕ ਅਧਿਕਾਰੀਆਂ ਨੂੰ ਸਨਮਾਨਜਨਕ ਕੰਮ ਕਰਨ ਵਾਲਾ ਵਾਤਾਵਰਨ ਅਤੇ ਰਿਹਾਇਸ਼ੀ ਸਹੂਲਤਾਂ ਮਿਲਣੀਆਂ ਜ਼ਰੂਰੀ ਹਨ | ਅਦਾਲਤ ਇਸ ਗੱਲ ਦੀ ਸਮੀਖਿਆ ਕਰ ਰਹੀ ਹੈ ਕਿ ਕੀ ਸੂਬਾ ਸਰਕਾਰ ਨਿਆਂਇਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਜ਼ਰੂਰੀ ਕਦਮ ਚੁੱਕ ਰਹੀ ਹੈ ਜਾਂ ਨਹੀਂ | ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 8 ਅਪ੍ਰੈਲ ਨੂੰ ਤੈਅ ਕਰਦੇ ਹੋਏ ਸੂਬਾ ਸਰਕਾਰ ਤੋਂ ਉਮੀਦ ਕੀਤੀ ਹੈ ਕਿ ਉਹ ਉਦੋਂ ਤੱਕ ਇਸ ਗੰਭੀਰ ਮੁੱਦੇ 'ਤੇ ਠੋਸ ਅਤੇ ਸਪੱਸ਼ਟ ਜਵਾਬ ਪੇਸ਼ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਬਿਆਸ ਦਰਿਆ ਦੀ ਸਫ਼ਾਈ ਨਾ ਹੋਈ ਤਾਂ ਪੰਜਾਬ 'ਚ ਮੁੜ ਹੜ੍ਹ ਆਉਣ ਦਾ ਖ਼ਤਰਾ ਅਗਲੀ ਖ਼ਬਰ ਅਦਾਲਤ ਵਲੋਂ ਵਿਧਾਇਕ ਡਿੰਪੀ ਢਿੱਲੋਂ ਦੀਆਂ ਬੱਸਾਂ ਕੁਰਕ ਕਰਨ ਦਾ ਹੁਕਮ
Ad Position 24