ਕੇਂਦਰ ਸਰਕਾਰ ਨਹੀਂ ਦੇ ਰਹੀ ਸਹਿਯੋਗ-ਬਰਿੰਦਰ ਗੋਇਲ
ਚੰਡੀਗੜ੍ਹ, 12 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ 'ਚ ਚੱਲ ਰਹੇ ਬਜਟ ਇਜਲਾਸ ਦੌਰਾਨ ਅੱਜ ਪੰਜਾਬ ਵਿਚ ਚੱਲੇ ਦਰਿਆਵਾਂ ਦੀ ਸਫਾਈ ਨਾ ਹੋਣ ਕਾਰਨ ਹੜ੍ਹਾਂ ਦੇ ਵੱਧ ਰਹੇ ਖਤਰੇ ਦੀ ਸੰਭਾਵਨਾ ਜਤਾਈ ਗਈ ਹੈ | ਵਿਧਾਨ ਸਭਾ ਦੇ ਸਦਨ ਵਿਚ ਸਵਾਲ- ਜਵਾਬ ਦੀ ਕਾਰਵਾਈ ਦੌਰਾਨ ਇਹ ਮੁੱਦਾ ਉੱਠਿਆ | ਜਿਸ 'ਤੇ ਜਵਾਬ ਦਿੰਦੇ ਹੋਏ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਸਾਲ 2025 ਦੇ ਹੜ੍ਹਾਂ ਤੋਂ ਬਾਅਦ ਪੰਜਾਬ ਸਰਕਾਰ ਵਲੋਂ 25 ਡੀ-ਸਿਲਟਿੰਗ ਸਾਈਟਾਂ ਦੀ ਪਛਾਣ ਕੀਤੀ ਗਈ ਸੀ | ਇਨ੍ਹਾਂ ਵਿਚੋਂ 29 ਸਾਈਟਾਂ ਬਿਆਸ ਦਰਿਆ ਦੇ ਅਧੀਨ ਆਉਂਦੀਆਂ ਹਨ, ਪਰ ਕੇਂਦਰ ਸਰਕਾਰ ਨੇ ਇਸ ਖੇਤਰ ਨੂੰ ਰਾਮਸਰ ਸਾਈਟ ਐਲਾਨ ਕੀਤਾ ਹੋਇਆ ਹੈ, ਇਸ ਕਰਕੇ ਅਸੀਂ ਇੱਥੋਂ ਇਕ ਚਮਚ ਰੇਤ ਵੀ ਨਹੀਂ ਕੱਢ ਸਕਦੇ | ਇਸ ਲਈ ਕੇਂਦਰ ਸਰਕਾਰ ਵਲੋਂ ਸਖ਼ਤ ਨਿਯਮ ਬਣਾਏ ਹੋਏ ਹਨ | ਮੰਤਰੀ ਨੇ ਕਿਹਾ ਕਿ ਹਾਲਾਂਕਿ, ਇਸ ਮਾਮਲੇ ਵਿਚ ਅਸੀਂ ਲਗਾਤਾਰ ਕੋਸ਼ਿਸ਼ ਕਰ ਰਹੇ ਹਾਂ | ਉਨ੍ਹਾਂ ਨੇ ਕਿਹਾ ਕਿ ਰਾਵੀ ਦਰਿਆ ਵਿਚ ਵੀ ਡੀ-ਸਿਲਟਿੰਗ (ਗਾਰ ਦੀ ਸਫਾਈ) ਹੋਣੀ ਚਾਹੀਦੀ ਹੈ, ਪਰ ਉੱਥੇ ਐਨ.ਜੀ.ਟੀ. ਨੇ ਰੋਕ ਲਗਾਈ ਹੋਈ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਇਹ ਮਾਮਲਾ ਕੇਂਦਰ ਸਰਕਾਰ ਦੀ ਮੀਟਿੰਗ ਵਿਚ ਵੀ ਉਠਾਇਆ ਗਿਆ ਸੀ ਅਤੇ ਇਸ ਤਰ੍ਹਾਂ ਮਾਮਲਾ ਉਠਾਉਂਦੇ ਹੋਏ ਕਿਹਾ ਗਿਆ ਸੀ ਕਿ ਮੌਕੇ 'ਤੇ ਫੈਸਲਾ ਕਰਨ ਦਾ ਅਧਿਕਾਰ ਰਾਜ ਸਰਕਾਰ ਕੋਲ ਹੋਣਾ ਚਾਹੀਦਾ ਹੈ, ਪਰ ਇਸ ਸਬੰਧੀ ਕੇਂਦਰ ਸਰਕਾਰ ਨਾ ਪੰਜਾਬ ਦੀ ਗੱਲ ਸੁਣਦੀ ਹੈ ਤੇ ਨਾ ਹੀ ਸਹਿਯੋਗ ਕਰ ਰਹੀ ਹੈ | ਇਸ 'ਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੋਸ਼ਿਸ਼ ਨੀ ਕਾਰਵਾਈ ਕਰੋ | ਇਸ 'ਤੇ ਮੰਤਰੀ ਨੇ ਕਿਹਾ ਕਿ ਐਨ.ਜੀ.ਟੀ. (ਨੈਸ਼ਨਲ ਗਰਵੀਨ ਟ੍ਰੀਬਿਨਲ) ਪੰਜਾਬ ਦੀ ਗੱਲ ਨੂੰ ਬਿਨਾਂ ਸੁਣੇ ਆਪਣਾ ਫੈਸਲਾ ਸੁਣਾਇਆ ਜਾ ਰਿਹਾ ਹੈ ਪਰ ਜੇਕਰ ਕਦੇ ਫਿਰ ਪਾਣੀ ਆਇਆ ਜਿਸ ਨਾਲ ਹੜ੍ਹ ਆਇਆ ਤਾਂ ਇਹਦਾ ਨੁਕਸਾਨ ਪੰਜਾਬ ਨੂੰ ਝੱਲਣਾ ਪਵੇਗਾ | ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਵਿਚ ਸਾਰੇ ਉਪਰਾਲੇ ਅਤੇ ਉਪਾਅ ਵਰਤ ਰਹੀ ਹੈ ਪਰ ਕੇਂਦਰ ਸਰਕਾਰ ਉਨ੍ਹਾਂ ਨੂੰ ਸਹਿਯੋਗ ਨਹੀਂ ਕਰ ਰਹੀ |
ਬਿਆਸ ਦਰਿਆ ਦੀ ਸਫ਼ਾਈ ਨਾ ਹੋਈ ਤਾਂ ਪੰਜਾਬ 'ਚ ਮੁੜ ਹੜ੍ਹ ਆਉਣ ਦਾ ਖ਼ਤਰਾ
ਅਜੀਤ ਡੈਸਕ
13-03-2026