25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮ ਨੂੰ ਹਾਈ ਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ <br/>

Ad Position 21
No active advertisement
ਅਜੀਤ ਡੈਸਕ 13-03-2026

ਚੰਡੀਗੜ੍ਹ, 12 ਮਾਰਚ (ਸੰਦੀਪ ਕੁਮਾਰ ਮਾਹਨਾ)–ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਮਾਮਲੇ ਦੀ 'ਗੰਭੀਰਤਾ ਤੇ ਮਹੱਤਤਾ' ਨੂੰ ਧਿਆਨ 'ਚ ਰੱਖਦੇ ਹੋਏ ਹਾਈ ਕੋਰਟ ਨੇ ਉਸ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ ਜਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਨੂੰ ਕਥਿਤ ਤੌਰ 'ਤੇ ਜਾਣਕਾਰੀ ਮੁਹੱਈਆ ਕਰਵਾਈ ਸੀ | ਜਸਟਿਸ ਮਨਦੀਪ ਪੰਨੂ ਜੋਕਿ ਪ੍ਰਭਦੀਪ ਸਿੰਘ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰ ਰਹੇ ਸਨ, ਨੇ ਕਿਹਾ ਕਿ ਅਪਰਾਧ ਦੀ ਗੰਭੀਰਤਾ, ਮੁਕੱਦਮੇ ਦੀ ਮੌਜੂਦਾ ਸਥਿਤੀ ਤੇ ਇਸ ਤੱਥ ਨੂੰ ਧਿਆਨ ਵਿਚ ਰੱਖਦੇ ਹੋਏ ਕਿ ਸ਼ਿਕਾਇਤਕਰਤਾ (ਜੋਕਿ ਇੱਕ ਮਹੱਤਵਪੂਰਨ ਗਵਾਹ ਹੈ) ਦਾ ਬਿਆਨ ਅਜੇ ਤੱਕ ਪੂਰੀ ਤਰ੍ਹਾਂ ਨਾਲ ਦਰਜ ਨਹੀਂ ਕੀਤਾ ਗਿਆ ਹੈ | ਅਦਾਲਤ ਦਾ ਵਿਚਾਰ ਹੈ ਕਿ ਇਸ ਪੜਾਅ 'ਤੇ ਪਟੀਸ਼ਨਕਰਤਾ ਨੂੰ ਨਿਯਮਤ ਜ਼ਮਾਨਤ ਦੇਣ ਲਈ ਕੋਈ ਆਧਾਰ ਨਹੀਂ ਬਣਦਾ | ਇਸ ਲਈ ਨਿਯਮਤ ਜ਼ਮਾਨਤ ਲਈ ਇਹ ਦੂਜੀ ਪਟੀਸ਼ਨ ਮੈਰਿਟ ਦੇ ਆਧਾਰ 'ਤੇ ਖਾਰਜ ਕੀਤੀ ਜਾਂਦੀ ਹੈ | ਇਹ ਐਫ.ਆਈ.ਆਰ. ਸ਼ਿਕਾਇਤਕਰਤਾ ਬਲਕੌਰ ਸਿੰਘ ਜੋ ਕਿ ਸਿੱਧੂ ਮੂਸੇ ਵਾਲਾ ਦੇ ਪਿਤਾ ਹਨ, ਦੇ ਬਿਆਨਾਂ ਦੇ ਆਧਾਰ 'ਤੇ ਦਰਜ ਕੀਤੀ ਗਈ ਸੀ |

Ad Position 22
No active advertisement
ਪਿਛਲੀ ਖ਼ਬਰ ਸੁਨਿਆਰੇ ਦੇ ਘਰ ਹੋਈ ਕਰੋੜਾਂ ਦੀ ਲੁੱਟ ਦੇ ਮਾਮਲੇ 'ਚ 4 ਗਿ੍ਫ਼ਤਾਰ ਅਗਲੀ ਖ਼ਬਰ ਨਸ਼ਾ ਤਸਕਰੀ ਤੇ ਫਿਰੋਜ਼ਪੁਰ ਤੀਹਰੇ ਕਤਲਕਾਂਡ ਮਾਮਲੇ 'ਚ ਲੋੜੀਂਦਾ ਆਸ਼ੀਸ਼ ਚੋਪੜਾ ਗਿ੍ਫ਼ਤਾਰ
Ad Position 24