25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਸੁਨਿਆਰੇ ਦੇ ਘਰ ਹੋਈ ਕਰੋੜਾਂ ਦੀ ਲੁੱਟ ਦੇ ਮਾਮਲੇ 'ਚ 4 ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 13-03-2026

ਗੁਰਦਾਸਪੁਰ, 12 ਮਾਰਚ (ਚੱਕਰਾਜਾ)-ਬੀਤੀ 5 ਮਾਰਚ ਨੰੂ ਸਥਾਨਕ ਸ਼ਹਿਰ ਦੇ ਇੰਪਰੂਵਮੈਂਟ ਟਰੱਸਟ ਦੀ ਸਕੀਮ ਨੰਬਰ 5 ਵਿਖੇ ਇਕ ਸੁਨਿਆਰੇ ਦੇ ਪਰਿਵਾਰ ਨੰੂ ਬੰਦੀ ਬਣਾ ਕੇ ਕਰੀਬ 7 ਕਰੋੜ ਦੇ ਗਹਿਣੇ, 40 ਲੱਖ ਰੁਪਏ ਦੀ ਨਕਦੀ ਅਤੇ ਕਾਰ ਲੁੱਟਣ ਦੇ ਮਾਮਲੇ 'ਚ ਅੱਜ ਪੁਲਿਸ ਵਲੋਂ 4 ਵਿਅਕਤੀਆਂ ਨੰੂ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਸਬੰਧੀ ਪ੍ਰੈੱਸ ਵਾਰਤਾ ਦੌਰਾਨ ਐਸ. ਐਸ. ਪੀ. ਆਦਿੱਤਯ ਨੇ ਦੱਸਿਆ ਕਿ ਇਸ ਲੁੱਟ ਸਬੰਧੀ ਥਾਣਾ ਸਿਟੀ ਅੰਦਰ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਪੁਲਿਸ ਵਲੋਂ ਟੀਮਾਂ ਬਣਾ ਕੇ ਤਫਤੀਸ਼ ਕੀਤੀ ਜਾ ਰਹੀ ਸੀ ਤੇ ਮਾਮਲੇ ਨੰੂ ਹਿਊਮਨ ਸੋਰਸ ਤੇ ਟੈਕਨੀਕਲ ਤਰੀਕੇ ਨਾਲ ਟਰੇਸ ਕਰਕੇ 4 ਦੋਸ਼ੀਆਂ ਨੰੂ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਚਾਰ ਵਿਅਕਤੀਆਂ ਵਿਚੋਂ ਰਾਜਬੀਰ ਸਿੰਘ ਉਰਫ਼ ਰਾਜਾ ਅਤੇ ਬਲਵਿੰਦਰ ਸਿੰਘ ਉਰਫ਼ ਬੂਟਾ ਦੋਨੋਂ ਵਾਸੀ ਧੀਮਾਨ ਥਾਣਾ ਕਿਲ੍ਹਾ ਲਾਲ ਸਿੰਘ ਬਟਾਲਾ ਦੇ ਰਹਿਣ ਵਾਲੇ ਹਨ | ਜਦੋਂਕਿ ਸਿਮਰਜੀਤ ਸਿੰਘ ਉਰਫ਼ ਸਿੰਮਾ ਤੇ ਕੁਲਬੀਰ ਸਿੰਘ ਦੋਨੋਂ ਥਾਣਾ ਕੋਟਲੀ ਸੂਰਤ ਮੱਲੀਆਂ ਬਟਾਲਾ ਨਾਲ ਸਬੰਧਿਤ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਫੜੇ ਗਏ ਚਾਰ ਵਿਅਕਤੀਆਂ ਕੋਲੋਂ ਲੁੱਟੀ ਗਈ ਰਕਮ ਵਿਚੋਂ ਕਰੀਬ 32 ਲੱਖ ਰੁਪਏ ਭਾਰਤੀ ਕਰੰਸੀ, 1 ਕਿੱਲੋ 300 ਗਰਾਮ ਸੋਨਾ/ਚਾਂਦੀ ਦੇ ਗਹਿਣੇ ਬਰਾਮਦ ਕਰ ਲਏ ਗਏ ਹਨ | ਜਦੋਂਕਿ ਲੁੱਟੀ ਗਈ ਕਾਰ ਟਾਟਾ ਹੈਰੀਅਰ ਵੀ ਬਰਾਮਦ ਕਰ ਲਈ ਗਈ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਇਸ ਗਰੋਹ ਦਾ ਮੁੱਖ ਸਰਗਨਾ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਬਾਹਰ ਹੈ, ਜਿਸ ਨੰੂ ਜਲਦ ਹੀ ਕਾਬੂ ਕਰ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਜਿਵੇਂ ਕਿ ਪਰਿਵਾਰ ਵਲੋਂ ਦੱਸਿਆ ਜਾ ਰਿਹਾ ਸੀ ਕਿ ਇਹ ਲੁਟੇਰੇ ਨਿਹੰਗ ਬਾਣੇ ਦੇ ਭੇਸ ਵਿਚ ਉਨ੍ਹਾਂ ਦੇ ਘਰ ਦਾਖ਼ਲ ਹੋਏ ਸਨ | ਪਰ ਅਸਲ ਵਿਚ ਇਹ ਨਿਹੰਗ ਨਹੀਂ, ਇਨ੍ਹਾਂ ਵਲੋਂ ਸਿਰਫ਼ ਪੁਲਿਸ ਨੰੂ ਧੋਖਾ ਦੇਣ ਲਈ ਨਿਹੰਗ ਬਾਣਾ ਪਹਿਨਿਆ ਗਿਆ ਸੀ |

Ad Position 22
No active advertisement
ਪਿਛਲੀ ਖ਼ਬਰ ਵਿਰੋਧੀ ਧਿਰ ਦੀ ਵਾਕਆਊਟ ਰਾਜਨੀਤੀ ਸੱਤਾ ਧਿਰ ਨੂੰ ਪਹੁੰਚਾ ਰਹੀ ਫ਼ਾਇਦਾ-ਜਾਖੜ ਅਗਲੀ ਖ਼ਬਰ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮ ਨੂੰ ਹਾਈ ਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ <br/>
Ad Position 24