ਮੋਗਾ, 12 ਮਾਰਚ (ਸੁਰਿੰਦਰਪਾਲ ਸਿੰਘ)-ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਹਰਜਿੰਦਰਪਾਲ ਸਿੰਘ ਪੰਨੂ, ਬਲਜਿੰਦਰ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ ਖਟੜਾ, ਧਰਮਜੀਤ ਸਿੰਘ ਢਿੱਲੋਂ ਦੀ ਸਾਂਝੀ ਅਗਵਾਈ ਵਿਚ ਮੋਗਾ ਵਿਖੇ ਸੂਬਾ ਪੱਧਰੀ ਮੀਟਿੰਗ ਕਰਕੇ ਫੈਸਲਾ ਕੀਤਾ ਕਿ 21 ਮਾਰਚ ਨੂੰ ਪੰਜਾਬ ਸਰਕਾਰ ਖਿਲਾਫ ਜਲੰਧਰ ਵਿਖੇ ਵਿਸ਼ਾਲ ਕਨਵੈਨਸ਼ਨ ਦੇ ਨਾਲ ਹੀ ਉਸੇ ਦਿਨ ਮਹਾਂ ਰੋਸ ਰੈਲੀ ਕੀਤੀ ਜਾਵੇਗੀ¢ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ 'ਚ ਸ਼ਾਮਿਲ (ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਰਜਿ.) ਮਾਸਟਰ ਕੇਡਰ ਯੂਨੀਅਨ ਪੰਜਾਬ, ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ ਐਸੋਸੀਏਸ਼ਨ ਪੰਜਾਬ, ਲੈਕਚਰਾਰ ਕੇਡਰ ਯੂਨੀਅਨ ਪੰਜਾਬ) ਦੇ ਆਗੂਆਂ ਨੇ ਮੀਟਿੰਗ ਵਿਚ ਦੱਸਿਆ ਕਿ ਹੱਕੀ ਮੰਗਾਂ ਸਬੰਧੀ ਸੰਘਰਸ਼ ਕਰਦੀਆਂ ਜਥੇਬੰਦੀਆਂ 'ਤੇ ਪੰਜਾਬ ਸਰਕਾਰ ਹਮੇਸ਼ਾ ਹੀ ਅੱਥਰੂ ਗੈਸ ਦੇ ਗੋਲੇ ਪਾਣੀ ਦੀਆਂ ਬੁਛਾੜਾਂ ਅਤੇ ਲਾਠੀਆਂ ਵਰਾਉਂਦੀ ਹੈ ¢ ਮੀਟਿੰਗ ਵਿਚ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਵਲੋਂ ਸਰਬਸੰਮਤੀ ਨਾਲ ਫੈਸਲਾ ਲਿਆ ਕਿ 21 ਮਾਰਚ ਨੂੰ ਜਲੰਧਰ ਦੇ ਦੇਸ਼ ਭਗਤੀ ਯਾਦਗਾਰੀ ਹਾਲ ਵਿਖੇ ਇਕ ਵੱਡੀ ਕਨਵੈਨਸ਼ਨ ਕਰਕੇ ਮਹਾਂ ਰੋਸ ਰੈਲੀ ਦੇ ਰੂਪ ਵਿਚ ਰੋਸ ਮਾਰਚ ਵੀ ਕੀਤਾ ਜਾਵੇਗਾ | ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਦੇ ਆਗੂਆਂ ਨੇ ਸਮੁੱਚੇ ਅਧਿਆਪਕ/ਮੁਲਾਜ਼ਮ ਵਰਗ ਨੂੰ 21 ਮਾਰਚ ਦੀ ਜਲੰਧਰ ਵਿਖੇ ਹੋ ਰਹੀ ਮਹਾਂ ਰੋਸ ਰੈਲੀ ਦਾ ਹਿੱਸਾ ਬਣਨ ਦੀ ਅਪੀਲ ਕੀਤੀ | ਮੀਟਿੰਗ ਵਿਚ ਹਰਜਿੰਦਰਪਾਲ ਸਿੰਘ ਪੰਨੂ, ਬਲਜਿੰਦਰ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ ਖਟੜਾ, ਧਰਮਜੀਤ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਰਿਆੜ, ਗੁਰਿੰਦਰ ਸਿੰਘ ਘੁੱਕੇਵਾਲੀ, ਦਲਜੀਤ ਸਿੰਘ ਸਭਰਵਾਲ, ਮਨਜਿੰਦਰ ਸਿੰਘ ਢਿੱਲੋਂ ਤਰਨਤਾਰਨ, ਪਰਮਪਾਲ ਸਿੰਘ ਰੂਬੀ ਮੋਗਾ, ਸੁਰਿੰਦਰ ਸ਼ਰਮਾ, ਸ਼ਮਸ਼ੇਰ ਸਿੰਘ ਮੋਗਾ, ਦਿਲਬਾਗ ਸਿੰਘ ਬੌਡੇ, ਸੁਰਜੀਤ ਸਮਰਾਟ, ਦਵਿੰਦਰ ਸਿੰਘ ਗੁਰੂ, ਨਵਦੀਪ ਸਿੰਘ ਅੰਮਿ੍ਤਸਰ, ਮੈਡਮ ਨਿਧੀ, ਮੈਡਮ ਕਰਮਜੀਤ ਕੌਰ, ਮੈਡਮ ਨੀਤੂ, ਗੁਰਮੁਖ ਸਿੰਘ ਮੋਗਾ, ਮਨਿੰਦਰ ਸਿੰਘ, ਬਲਦੇਵ ਰਾਮ, ਸੰਦੀਪ ਸਿੰਘ, ਇੰਦਰਪਾਲ ਸਿੰਘ, ਨਿਰਵੈਰ ਸਿੰਘ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ ਸਮਾਲਸਰ, ਜਤਿੰਦਰਪਾਲ ਸਿੰਘ, ਅਰੁਨ ਕੁਮਾਰ, ਬਲਰਾਜ ਕੋਕਰੀ, ਅੰਮਿ੍ਤਪਾਲ ਸਿੰਘ, ਜਸਬੀਰ ਸਿੰਘ, ਹਰਪ੍ਰੀਤ ਸਿੰਘ ਸਹਿਗਲ, ਬਲਵਿੰਦਰ ਸਿੰਘ ਢੀਪਾਂਵਾਲੀ ਫਾਜ਼ਿਲਕਾ, ਵਿਸ਼ਾਲ ਸ਼ਰਮਾ ਤੇ ਹੋਰ ਕਈ ਆਗੂ ਸ਼ਾਮਿਲ ਸਨ |
ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਮੋਗਾ ਵਿਖੇ ਹੋਈ
ਅਜੀਤ ਡੈਸਕ
13-03-2026