ਚੰਡੀਗੜ੍ਹ, 12 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਤੋਂ ਪੰਜਾਬ ਵਿਚ ਘਰੇਲੂ ਗੈਸ ਦੀ ਸਪਲਾਈ ਨੂੰ ਲੈ ਕੇ ਸਥਿਤੀ ਸਪਸ਼ਟ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਨਾ ਸਿਰਫ਼ ਕਮਰੀਸ਼ੀਅਲ ਗੈਸ ਦੀ ਸਪਲਾਈ ਰੁਕੀ ਹੋਈ ਹੈ, ਬਲਕਿ ਪਿਛਲੇ ਕੁੱਝ ਦਿਨਾਂ ਤੋਂ ਘਰੇਲੂ ਖਪਤਕਾਰਾਂ ਨੂੰ ਵੀ ਗੈਸ ਸਿਲੰਡਰਾਂ ਦੀ ਸਪਲਾਈ ਨਹੀਂ ਮਿਲ ਰਹੀ ਹੈ। ਉਨ੍ਹਾਂ ਇਸ ਗੰਭੀਰ ਮਸਲੇ 'ਤੇ ਪੰਜਾਬ ਸਰਕਾਰ ਦੀ ਚੁੱਪੀ ਉੱਪਰ ਸਵਾਲ ਖੜ੍ਹੇ ਕੀਤੇ ਹਨ, ਜਿਹੜਾ ਸੂਬੇ ਦੇ ਹਰ ਘਰ ਨਾਲ ਜੁੜਿਆ ਹੋਇਆ ਹੈ। ਪੰਜਾਬ ਸਰਕਾਰ ਨੂੰ ਤੁਰੰਤ ਇਸ ਮਾਮਲੇ ਨੂੰ ਕੇਂਦਰ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ, ਕਿਉਂਕਿ ਇਹ ਸੰਕਟ ਹਰ ਦਿਨ ਹੋਰ ਗੰਭੀਰ ਬਣਦਾ ਜਾ ਰਿਹਾ ਹੈ।
ਘਰੇਲੂ ਗੈਸ ਸਪਲਾਈ ਲਈ ਪੰਜਾਬ ਸਰਕਾਰ ਤੁਰੰਤ ਕੇਂਦਰ ਸਰਕਾਰ ਨਾਲ ਕਰੇ ਗੱਲ-ਵੜਿੰਗ
ਅਜੀਤ ਡੈਸਕ
13-03-2026