ਚੰਡੀਗੜ੍ਹ, 12 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋਂ ਨੇ ਕਿਹਾ ਕਿ ਪੰਜਾਬ ਵਿਚ ਘਰੇਲੂ ਗੈਸ ਦੀ ਕਮੀ ਕਾਰਨ ਹਾਹਾਕਾਰ ਮੱਚੀ ਹੋਈ ਹੈ, ਪਰ ਸਰਕਾਰ ਵਲੋਂ ਇਸ ਸਬੰਧੀ ਕੋਈ ਹੁਕਮ ਜਾਰੀ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿਚ ਸਾਨੂੰ ਇਕ ਗੰਭੀਰ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਦੋਂ ਲੋਕ ਆਪਣੇ ਗੈਸ ਚੁੱਲ੍ਹੇ ਵੀ ਨਹੀਂ ਜਲ੍ਹਾ ਸਕਣਗੇ ਅਤੇ ਖਾਣਾ ਨਹੀਂ ਪਕਾ ਸਕਣਗੇ, ਜਦਕਿ ਸਰਕਾਰ ਇਸ ਮਾਮਲੇ 'ਤੇ ਬਿਲਕੁਲ ਬੇਖ਼ਬਰ ਅਤੇ ਲਾਪਰਵਾਹ ਦਿਖਾਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਤਰ੍ਹਾਂ ਆਪਣੀ ਜਿੰਮੇਵਾਰੀ ਤੋਂ ਭੱਜੇ ਨਾ, ਸਗੋਂ ਉਨ੍ਹਾਂ ਦੀ ਮੁਸ਼ਕਿਲ ਦਾ ਹੱਲ ਕਰੇ।
ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਨਾ ਭੱਜੇ, ਲੋਕਾਂ ਦੀ ਮੁਸ਼ਕਿਲ ਹੱਲ ਕਰੇ-ਦੂਲੋਂ
ਅਜੀਤ ਡੈਸਕ
13-03-2026