26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਖਹਿਰਾ ਦੇ ਵਕੀਲਾਂ ਨੇ ਮਹਿਲਾ ਕਮਿਸ਼ਨ ਅੱਗੇ ਪੇਸ਼ ਹੋ ਕੇ ਜਵਾਬ ਦੇਣ ਲਈ ਇਕ ਹਫ਼ਤੇ ਦਾ ਮੰਗਿਆ ਸਮਾਂ <br/>

Ad Position 21
No active advertisement
ਅਜੀਤ ਡੈਸਕ 13-03-2026
ਐੱਸ. ਏ. ਐੱਸ. ਨਗਰ, 12 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਐਡਵੋਕੇਟ ਮਹਿਤਾਬ ਸਿੰਘ ਖਹਿਰਾ (ਪੁੱਤਰ ਸੁਖਪਾਲ ਸਿੰਘ ਖਹਿਰਾ) ਅਤੇ ਐਡਵੋਕੇਟ ਕੁੰਵਰ ਸ਼ੇਰ ਸਿੰਘ ਅੱਜ ਸਵੇਰੇ ਮੁਹਾਲੀ ਸਥਿਤ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਫ਼ਤਰ ਵਿਖੇ ਚੇਅਰਪਰਸਨ ਰਾਜ ਲਾਲੀ ਗਿੱਲ ਸਾਹਮਣੇ ਪੇਸ਼ ਹੋਏ | ਇਸ ਮੌਕੇ ਵਕੀਲਾਂ ਨੇ ਚੇਅਰਪਰਸਨ ਦੇ ਸਾਹਮਣੇ ਵਿਧਾਇਕ ਖਹਿਰਾ ਦੀ ਤਰਫ਼ੋਂ ਉਨ੍ਹਾਂ ਦਾ ਪੱਖ ਰੱਖਿਆ | ਪੇੇਸ਼ੀ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡ. ਮਹਿਤਾਬ ਸਿੰਘ ਖਹਿਰਾ ਅਤੇ ਐਡ. ਕੁੰਵਰ ਸ਼ੇਰ ਸਿੰਘ ਨੇ ਕਿਹਾ ਕਿ ਮਹਿਲਾ ਕਮਿਸ਼ਨ ਤੋਂ ਐੱਸ. ਐੱਸ. ਪੀ. ਕਪੂਰਥਲਾ ਦੀ ਸਟੇਟਸ ਰਿਪੋਰਟ ਦੀ ਕਾਪੀ ਦੀ ਮੰਗ ਕਰਦਿਆਂ ਇਸ ਮਾਮਲੇ 'ਚ ਵਿਧਾਇਕ ਖਹਿਰਾ ਦਾ ਪੱਖ ਰੱਖਣ ਲਈ ਇਕ ਹਫ਼ਤੇ ਦਾ ਸਮਾਂ ਮੰਗਣ 'ਤੇ ਕਮਿਸ਼ਨ ਵਲੋਂ ਪ੍ਰਵਾਨ ਕਰ ਲਿਆ ਗਿਆ ਹੈ | ਇਸੇ ਦੌਰਾਨ ਐਡਵੋਕੇਟ ਮਹਿਤਾਬ ਸਿੰਘ ਖਹਿਰਾ, ਕਿਸਾਨ ਕਾਂਗਰਸ ਪੰਜਾਬ ਦੇ ਪ੍ਰਧਾਨ ਕਿਰਨਜੀਤ ਸਿੰਘ ਸੰਧੂ ਅਤੇ ਪੰਜਾਬ ਕਿਸਾਨ ਕਾਂਗਰਸ ਦੇ ਜਨਰਲ ਸਕੱਤਰ ਸੋਨੀਆ ਜੈਸਵਾਲ ਨੇ ਦੱਸਿਆ ਕਿ ਉਨ੍ਹਾਂ ਵਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਇਕ ਲਿਖਤੀ ਸ਼ਿਕਾਇਤ ਪੰਜਾਬ ਰਾਜ ਮਹਿਲਾ ਕਮਿਸ਼ਨ ਨੂੰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੀ ਤਾਂ ਉੁਹ ਮਾਣਯੋਗ ਅਦਾਲਤ ਦਾ ਬੂਹਾ ਖੜਕਾਉਣਗੇ |

Ad Position 22
No active advertisement
ਪਿਛਲੀ ਖ਼ਬਰ ਐਮਾਜ਼ੋਨ ਬਿਜ਼ਨੈੱਸ ਨੇ 2025 'ਚ ਭਾਰਤੀ ਕਾਰੋਬਾਰਾਂ ਨੂੰ 2,000 ਕਰੋੜ ਰੁਪਏ ਤੋਂ ਵੱਧ ਦਾ ਵਿੱਤੀ ਲਾਭ ਉਪਲੱਬਧ ਕਰਵਾਇਆ... ਅਗਲੀ ਖ਼ਬਰ ਅਰੋੜਾ ਵਿਕਾਸ ਮੰਚ ਨੇ ਪਿ੍ੰਸ ਤੇ ਮੀਨੂ ਵਰਮਾਨੀ ਦੇ ਸਹਿਯੋਗ ਨਾਲ ਲੋੜਵੰਦ ਵਿਦਿਆਰਥਣ ਦੀ 30 ਹਜ਼ਾਰ ਰੁਪਏ ਦੀ ਫ਼ੀਸ ਭਰੀ...
Ad Position 24