ਚੰਡੀਗੜ੍ਹ, 27 ਮਾਰਚ (ਸੰਦੀਪ ਕੁਮਾਰ ਮਾਹਨਾ)-ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ 'ਚ ਵੱਡੀ ਕਟੌਤੀ ਦਾ ਐਲਾਨ ਕਰਦੇ ਹੋਏ ਆਮ ਜਨਤਾ ਨੂੰ ਮਹਿੰਗਾਈ ਦੇ ਦੌਰ ਵਿਚ ਵੱਡੀ ਰਾਹਤ ਦਿੱਤੀ ਗਈ ਹੈ | ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਸ਼ੇਸ਼ ਧੰਨਵਾਦ ਕੀਤਾ | ਜਾਖੜ ਨੇ ਦੱਸਿਆ ਕਿ ਪੈਟਰੋਲ 'ਤੇ ਐਕਸਾਈਜ਼ ਡਿਊਟੀ ਨੂੰ 13 ਤੋਂ ਘਟਾ ਕੇ 3 ਰੁਪਏ ਪ੍ਰਤੀ ਲੀਟਰ ਕਰ ਦਿੱਤਾ ਗਿਆ ਹੈ, ਜਦਕਿ ਡੀਜ਼ਲ 'ਤੇ ਲੱਗਦੀ 10 ਰੁਪਏ ਪ੍ਰਤੀ ਲੀਟਰ ਡਿਊਟੀ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਗਿਆ ਹੈ | ਜਾਖੜ ਨੇ ਕਿਹਾ ਕਿ ਪੱਛਮੀ ਏਸ਼ੀਆ ਵਿਚ ਜਾਰੀ ਤਣਾਅ ਵਿਚਾਲੇ ਭਾਰਤ ਵਲੋਂ ਲਿਆ ਗਿਆ ਇਹ ਫ਼ੈਸਲਾ ਆਮ ਲੋਕਾਂ ਲਈ ਵੱਡੀ ਰਾਹਤ ਸਾਬਤ ਹੋਵੇਗਾ |