03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਪੰਜਾਬ ਸਰਕਾਰ ਦੀ ਤੰਬਾਕੂ ਟੈਕਸ ਚੋਰੀ ਵਿਰੁੱਧ ਕਾਰਵਾਈ 'ਚ 1.5 ਕਰੋੜ ਦਾ ਬਿੱਲ ਰਹਿਤ ਸਾਮਾਨ ਬਰਾਮਦ ਵਸੂਲੀ ਜਾਰੀ-ਚੀਮਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 28-03-2026
ਚੰਡੀਗੜ੍ਹ, 27 ਮਾਰਚ (ਅਜੀਤ ਬਿਊਰੋ)-ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਕਰ ਵਿਭਾਗ ਨੇ ਤੰਬਾਕੂ ਟੈਕਸ ਚੋਰੀ ਨੂੰ ਨੱਥ ਪਾਉਣ ਲਈ ਪੰਜਾਬ ਭਰ ਵਿਚ ਵੱਡੇ ਪੱਧਰ 'ਤੇ ਤਾਲਮੇਲ ਵਾਲੀ ਇਨਫੋਰਸਮੈਂਟ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤਹਿਤ ਲਗਭਗ 1.5 ਕਰੋੜ ਰੁਪਏ ਦੇ ਬਿਨਾਂ ਹਿਸਾਬ ਵਾਲੇ (ਅਣ-ਅਕਾਊਾਟਿਡ) ਸਾਮਾਨ ਦਾ ਪਤਾ ਲਗਾਇਆ ਗਿਆ | ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਸਿਗਰਟਾਂ, ਬੀੜੀਆਂ ਅਤੇ ਇਸ ਨਾਲ ਸਬੰਧਿਤ ਹੋਰ ਤੰਬਾਕੂ ਉਤਪਾਦਾਂ 'ਤੇ ਟੈਕਸ ਦਰਾਂ ਵਿਚ ਹਾਲ ਹੀ ਵਿਚ ਹੋਏ ਵਾਧੇ ਤੋਂ ਬਾਅਦ, ਵਿਭਾਗ ਨੂੰ ਇਸ ਖੇਤਰ ਵਿਚ ਟੈਕਸ ਚੋਰੀ ਦੀਆਂ ਗਤੀਵਿਧੀਆਂ ਵਧਣ ਬਾਰੇ ਜਾਣਕਾਰੀ ਮਿਲੀ ਸੀ | ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ ਅੰਮਿ੍ਤਸਰ, ਲੁਧਿਆਣਾ, ਪਟਿਆਲਾ ਅਤੇ ਜਲੰਧਰ ਆਧਾਰਿਤ ਚਾਰ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟਸ ਦੀਆਂ ਟੀਮਾਂ ਨੂੰ ਹਰਕਤ ਵਿਚ ਲਿਆਂਦਾ ਗਿਆ | ਇਨਫੋਰਸਮੈਂਟ ਮੁਹਿੰਮ ਦੀਆਂ ਪ੍ਰਾਪਤੀਆਂ ਬਾਰੇ ਦੱਸਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਲੁਧਿਆਣਾ ਅਤੇ ਅੰਮਿ੍ਤਸਰ ਵਿਚ ਵੱਡੇ ਪੱਧਰ 'ਤੇ ਚੋਰੀਆਂ ਫੜੀਆਂ ਗਈਆਂ, ਜਿੱਥੇ ਇਨਫੋਰਸਮੈਂਟ ਟੀਮਾਂ ਨੇ ਗੁਪਤ ਸਟੋਰੇਜ ਵਾਲੀਆਂ ਥਾਵਾਂ ਅਤੇ ਬਿਨਾਂ ਹਿਸਾਬ ਵਾਲੇ ਸਟਾਕ ਦੀ ਪਛਾਣ ਕਰਨ ਲਈ ਅਹਿਮ ਯਤਨ ਕੀਤੇ | ਮੁੱਖ ਦੁਕਾਨਾਂ ਅਤੇ ਉਨ੍ਹਾਂ ਨਾਲ ਜੁੜੇ ਗੋਦਾਮਾਂ ਦੀ ਕੀਤੀ ਗਈ ਚੈਕਿੰਗ ਦੌਰਾਨ ਭਾਰੀ ਮਾਤਰਾ ਵਿਚ ਸਾਮਾਨ ਬਿਨਾਂ ਜਾਇਜ਼ ਬਿੱਲਾਂ (ਇਨਵਾਇਸਾਂ) ਦੇ ਸਟੋਰ ਕਰਕੇ ਵੇਚਿਆ ਜਾ ਰਿਹਾ ਪਾਇਆ ਗਿਆ | ਉਨ੍ਹਾਂ ਦੱਸਿਆ ਕਿ ਜ਼ਬਤ ਕੀਤੇ ਗਏ ਸਟਾਕ ਵਿਚ ਭਾਰਤ ਵਿਚ ਬਣੇ ਸਿਗਰਟਾਂ ਦੇ ਲਗਭਗ 1.32 ਲੱਖ ਪੈਕੇਟ, ਬੀੜੀਆਂ ਦੇ 18,472 ਪੈਕੇਟ, ਜ਼ਰਦੇ ਦੇ 302 ਪੈਕੇਟ, ਵਿਦੇਸ਼ੀ ਸਿਗਰਟਾਂ ਦੇ 13 ਪੈਕੇਟ ਅਤੇ 95 ਡੱਬੇ, ਵਿਦੇਸ਼ੀ ਬਣੇ ਹੁੱਕੇ ਦੇ ਸਾਮਾਨ ਦੇ 148 ਪੀਸ, 13,000 ਲਾਈਟਰ ਅਤੇ ਕੂਲਿਪ ਦੇ 18 ਪੈਕੇਟ ਸ਼ਾਮਲ ਹਨ | ਵਿੱਤੀ ਮੁਲਾਂਕਣ ਦੀ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਫੜੇ ਗਏ ਸਾਮਾਨ 'ਤੇ ਕਾਨੂੰਨ ਦੀਆਂ ਧਾਰਾਵਾਂ ਅਨੁਸਾਰ ਬਣਦੇ ਜੁਰਮਾਨੇ ਦੇ ਨਾਲ-ਨਾਲ 50 ਲੱਖ ਰੁਪਏ ਤੋਂ ਵੱਧ ਦੀ ਟੈਕਸ ਦੇਣਦਾਰੀ ਸਖ਼ਤੀ ਨਾਲ ਵਸੂਲੀ ਜਾਵੇਗੀ | ਹੁਣ ਤੱਕ 12 ਲੱਖ ਰੁਪਏ ਦੀ ਰਕਮ ਪਹਿਲਾਂ ਹੀ ਵਸੂਲੀ ਜਾ ਚੁੱਕੀ ਹੈ | ਟੈਕਸ ਚੋਰੀ ਵਿਰੁੱਧ ਭਗਵੰਤ ਮਾਨ ਸਰਕਾਰ ਦੀ 'ਜ਼ੀਰੋ-ਟਾਲਰੈਂਸ' ਨੀਤੀ ਨੂੰ ਦੁਹਰਾਉਂਦਿਆਂ, ਵਿੱਤ ਮੰਤਰੀ ਨੇ ਕਿਹਾ ਕਿ ਟੈਕਸ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਸੂਬੇ ਦੇ ਮਾਲੀਏ ਨੂੰ ਸੁਰੱਖਿਅਤ ਕਰਨ ਲਈ ਅਜਿਹੀਆਂ ਤਾਲਮੇਲ ਵਾਲੀਆਂ ਇਨਫੋਰਸਮੈਂਟ ਕਾਰਵਾਈਆਂ ਨਿਰਵਿਘਨ ਜਾਰੀ ਰਹਿਣਗੀਆਂ |

Ad Position 22
No active advertisement
ਪਿਛਲੀ ਖ਼ਬਰ ਬਿਆਸ ਜਾਣ ਵਾਲੀਆਂ ਸੰਗਤਾਂ ਲਈ ਰੇਲਵੇ ਵਲੋਂ ਚਲਾਈਆਂ ਜਾਣਗੀਆਂ ਵਿਸ਼ੇਸ਼ ਰੇਲਗੱਡੀਆਂ ਅਗਲੀ ਖ਼ਬਰ ਬੰਪਰ ਕਣਕ ਦੀ ਫ਼ਸਲ ਦਰਮਿਆਨ ਬਾਰਦਾਨੇ ਦੀ ਘਾਟ, ਮੰਡੀਆਂ ਦੇ ਪ੍ਰਬੰਧਾਂ 'ਤੇ ਉੱਠੇ ਗੰਭੀਰ ਸਵਾਲ <br/>
Ad Position 24