02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਪੰਜਾਬ ਤੇ ਹਰਿਆਣਾ 'ਚ ਤੇਜ਼ ਹਵਾਵਾਂ ਅਤੇ ਹਲਕੇ ਮੀਂਹ ਦੀ ਯੈਲੋ ਚਿਤਾਵਨੀ

Ad Position 21
repet_subhas-goyals [Copy P29]
ਅਜੀਤ ਡੈਸਕ 28-03-2026
ਚੰਡੀਗੜ੍ਹ, 27 ਮਾਰਚ (ਸੁਖਵਿੰਦਰ ਸਿੰਘ ਸ਼ਾਨ)-ਪੱਛਮੀ ਖੇਤਰ 'ਚ ਮੌਸਮ ਦੀ ਹੋ ਰਹੀ ਗੜਬੜੀ ਕਾਰਨ ਪੰਜਾਬ ਅਤੇ ਹਰਿਆਣਾ ਵਿਚ ਮੌਸਮ ਖ਼ਰਾਬ ਹੋਣ ਦੀ ਯੈਲੋ ਚਿਤਾਵਨੀ ਜਾਰੀ ਕੀਤੀ ਗਈ ਹੈ, ਜਿਸ ਕਾਰਨ ਪੰਜਾਬ ਵਿਚ 28, 29 ਤੇ 30 ਮਾਰਚ ਅਤੇ ਹਰਿਆਣਾ ਵਿਚ 29 ਤੇ 30 ਮਾਰਚ ਨੂੰ ਤੇਜ਼ ਹਵਾਵਾਂ ਚੱਲਣ, ਬੱਦਲਵਾਈ, ਗਰਜ ਚਮਕ ਅਤੇ ਮੀਂਹ ਪੈਣ ਦੀ ਪੇਸ਼ਨਗੋਈ ਕੀਤੀ ਗਈ ਹੈ | ਅੱਜ ਰਾਜਧਾਨੀ ਚੰਡੀਗੜ੍ਹ ਦੇ ਨਾਲ ਲੱਗਦੇ ਪੰਜਾਬ ਦੇ ਕੁੱਝ ਜ਼ਿਲਿ੍ਹਆਂ ਵਿਚ ਹਲਕੀ ਤੇ ਟੁੱਟਵੀਂ ਬੱਦਲਵਾਈ ਛਾਈ ਰਹੀ ਅਤੇ ਸਵੇਰ ਵੇਲੇ ਕਈ ਜ਼ਿਲਿ੍ਹਆਂ ਵਿਚ ਹਲਕਾ ਮੀਂਹ ਵੀ ਪਿਆ | ਮੌਸਮ ਵਿਭਾਗ ਕੇਂਦਰ ਚੰਡੀਗੜ੍ਹ ਤੋਂ ਮਿਲੀ ਜਾਣਕਾਰੀ ਅਨੁਸਾਰ ਨਵੀਂ ਮੌਸਮੀ ਗੜਬੜੀ ਦੇ ਚੱਲਦਿਆਂ 28, 29 ਅਤੇ 30 ਮਾਰਚ ਨੂੰ ਪੰਜਾਬ ਵਿਚ ਮੌਸਮ ਖ਼ਰਾਬ ਰਹੇਗਾ, ਜਿਸ ਦੇ ਚੱਲਦਿਆਂ 28 ਮਾਰਚ ਨੂੰ ਸੂਬੇ ਦੇ ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਬਠਿੰਡਾ, ਮੋਗਾ, ਮਾਨਸਾ, ਬਰਨਾਲਾ, ਸੰਗਰੂਰ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਜ਼ਿਲਿ੍ਹਆਂ ਵਿਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ, ਜਦੋਂ ਕਿ 29 ਮਾਰਚ ਨੂੰ ਪੂਰੇ ਸੂਬੇ ਵਿਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਅਤੇ 30 ਮਾਰਚ ਨੂੰ ਤਰਨ ਤਾਰਨ, ਅੰਮਿ੍ਤਸਰ, ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਐਸ.ਏ.ਐਸ. ਨਗਰ, ਫਤਹਿਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਲੇਰਕੋਟਲਾ ਅਤੇ ਲੁਧਿਆਣਾ ਵਿਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਹਲਕਾ ਮੀਂਹ ਪਵੇਗਾ | ਲੰਘੇ 24 ਘੰਟਿਆਂ ਦੌਰਾਨ ਪੰਜਾਬ ਵਿਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 31.3 ਡਿਗਰੀ ਸੈਲਸੀਅਸ ਬਠਿੰਡਾ ਵਿਚ ਅਤੇ ਰਾਤ ਦਾ ਘੱਟ ਤੋਂ ਘੱਟ ਤਾਪਮਾਨ 15.8 ਡਿਗਰੀ ਸੈਲਸੀਅਸ ਪਠਾਨਕੋਟ ਵਿਚ ਦਰਜ ਕੀਤਾ ਗਿਆ | ਇਸੇ ਤਰ੍ਹਾਂ ਹਰਿਆਣਾ ਵਿਚ ਵੀ 29 ਮਾਰਚ ਨੂੰ ਪੂਰੇ ਸੂਬੇ ਵਿਚ ਅਤੇ 30 ਮਾਰਚ ਨੂੰ ਪੰਚਕੂਲਾ, ਅੰਬਾਲਾ, ਯਮਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਪਾਣੀਪਤ, ਜੀਂਦ, ਰੋਹਤਕ ਅਤੇ ਸੋਨੀਪਤ ਵਿਚ 40 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਹਲਕਾ ਮੀਂਹ ਵੀ ਪਵੇਗਾ | ਅੱਜ ਵੀ ਸੂਬੇ ਦੇ ਪਲਵਲ ਜ਼ਿਲ੍ਹੇ ਵਿਚ 40 ਮਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲੀਆਂ | ਅੱਜ ਸੂਬੇ ਵਿਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 32.8 ਡਿਗਰੀ ਸੈਲਸੀਅਸ ਭਿਵਾਨੀ ਵਿਚ ਅਤੇ ਰਾਤ ਦਾ ਘੱਟ ਤੋਂ ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਯਮਨਾਨਗਰ ਵਿਚ ਦਰਜ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਕਰੋੜਾਂ ਦੇ ਘੁਟਾਲੇ ਦੇ ਦੋਸ਼ੀ ਅਧਿਕਾਰੀ ਨੂੰ ਬਚਾਅ ਰਹੇ ਮੰਤਰੀ ਤੇ ਮੁੱਖ ਮੰਤਰੀ-ਖਹਿਰਾ ਅਗਲੀ ਖ਼ਬਰ ਸ਼ੋ੍ਰਮਣੀ ਕਮੇਟੀ ਮੈਂਬਰ ਬਜਟ ਇਲਜਾਸ ਦੌਰਾਨ ਸਿੱਖ ਸੰਸਥਾ ਦੀਆਂ ਜਨਰਲ ਚੋਣਾਂ ਜਲਦ ਕਰਾਉਣ ਸੰਬੰਧੀ ਮਤਾ ਪਾਸ ਕਰਾਉਣ-ਗਿਆਨ...
Ad Position 24