02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਕਰੋੜਾਂ ਦੇ ਘੁਟਾਲੇ ਦੇ ਦੋਸ਼ੀ ਅਧਿਕਾਰੀ ਨੂੰ ਬਚਾਅ ਰਹੇ ਮੰਤਰੀ ਤੇ ਮੁੱਖ ਮੰਤਰੀ-ਖਹਿਰਾ

Ad Position 21
repet_subhas-goyals [Copy P29]
ਅਜੀਤ ਡੈਸਕ 28-03-2026
ਚੰਡੀਗੜ੍ਹ, 27 ਮਾਰਚ (ਵਿਕਰਮਜੀਤ ਸਿੰਘ ਮਾਨ)- ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਇਹ ਦੱਸਣ ਕਿ ਉਨ੍ਹਾਂ ਦਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਆਪਣੇ ਵਿਭਾਗ ਦੇ ਅਧਿਕਾਰੀ ਵਲੋਂ ਕੀਤੇ 1.80 ਕਰੋੜ ਦੇ ਕੀਤੇ ਘਪਲੇ ਵਿਚ ਵਿਜੀਲੈਂਸ ਬਿਊਰੋ ਦੀ ਰਿਪੋਰਟ ਦੇ ਬਾਵਜੂਦ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਨੂੰ ਕਿਉਂ ਰੋਕ ਕੇ ਬੈਠਾ ਹੈ? ਉਨ੍ਹਾਂ ਸਵਾਲ ਕੀਤਾ ਕਿ ਕੀ ਇਹ ਹੈ ਤੁਹਾਡਾ ਭਿ੍ਸ਼ਟਾਚਾਰ ਖ਼ਿਲਾਫ਼ 'ਜ਼ੀਰੋ ਟੋਲਰੈਂਸ' ਮਾਡਲ? ਜਿਸ ਵਿਚ ਭਿ੍ਸ਼ਟਾਚਾਰ ਕਰਨ ਵਾਲਿਆਂ ਨੂੰ ਹੀ ਬਚਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਨੇ ਬੜਾ ਪ੍ਰਚਾਰ ਕੀਤਾ ਕਿ ਭਿ੍ਸ਼ਟਾਚਾਰ ਨੂੰ ਲੈ ਕੇ ਸਾਡੀ 'ਜ਼ੀਰੋ ਟੋਲਰੈਂਸ' ਨੀਤੀ ਹੈ, ਜਦਕਿ ਪੰਜਾਬ ਵਿਚ ਪਿਛਲੇ ਚਾਰ ਸਾਲਾਂ ਦਾ 'ਆਪ' ਸਰਕਾਰ ਦਾ ਰਿਕਾਰਡ ਬਹੁਤ ਮਾੜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਜਥੇ. ਬਾਬਾ ਮੱਖਣ ਸਿੰਘ ਤੇ ਜਥੇ. ਬਾਬਾ ਗੱਜਣ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਬਰਸੀ ਸਮਾਗਮ 31 ਨੂੰ –ਜਥੇ. ਬਾਬਾ ਜੋ... ਅਗਲੀ ਖ਼ਬਰ ਪੰਜਾਬ ਤੇ ਹਰਿਆਣਾ 'ਚ ਤੇਜ਼ ਹਵਾਵਾਂ ਅਤੇ ਹਲਕੇ ਮੀਂਹ ਦੀ ਯੈਲੋ ਚਿਤਾਵਨੀ
Ad Position 24