ਸੰਗਰੂਰ, 27 ਮਾਰਚ (ਧੀਰਜ ਪਸ਼ੌਰੀਆ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕਿ੍ਸ਼ੀ ਵਿਗਿਆਨ ਕੇਂਦਰ, ਸੰਗਰੂਰ ਅਤੇ ਸੈਂਟਰ ਫ਼ਾਰ ਵਾਟਰ ਟੈਕਨੌਲੋਜੀ ਅਤੇ ਮੈਨੇਜਮੈਂਟ, ਪੀ.ਏ.ਯੂ., ਲੁਧਿਆਣਾ ਵੱਲੋਂ ਪੰਜਾਬ ਜਲ ਨਿਯੰਤਰਨ ਅਤੇ ਵਿਕਾਸ ਅਥਾਰਿਟੀ, ਚੰਡੀਗੜ੍ਹ ਦੇ ਨਾਲ ਮਿਲ ਕੇ ਵਿਸ਼ਵ ਜਲ ਦਿਵਸ ਦਾ ਸਫਲ ਆਯੋਜਨ ਕੀਤਾ ਗਿਆ ਜਿਸ ਵਿੱਚ 650 ਦੇ ਕਰੀਬ ਅਗਾਂਹਵਧੂ ਕਿਸਾਨਾਂ, ਕਿਸਾਨ ਬੀਬੀਆਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ | ਸੁਚੱਜਾ ਸਿੰਚਾਈ ਪ੍ਰਬੰਧਨ ਕਰਨ ਵਾਲੇ 15 ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਵਿੱਚ ਵਿਜੋਏ ਕੁਮਾਰ ਸਿੰਘ, ਚੇਅਰਪਰਸਨ, ਪੰਜਾਬ ਜਲ ਨਿਯੰਤਰਨ ਅਤੇ ਵਿਕਾਸ ਅਥਾਰਿਟੀ, ਚੰਡੀਗੜ੍ਹ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ | ਇਸ ਮੌਕੇ ਰਾਜੇਸ਼ ਵਸ਼ਿਸ਼ਟ, ਤਕਨੀਕੀ ਸਲਾਹਕਾਰ, ਪੰਜਾਬ ਜਲ ਨਿਯੰਤਰਨ ਅਤੇ ਵਿਕਾਸ ਅਥਾਰਿਟੀ, ਚੰਡੀਗੜ੍ਹ ਨੇ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਲਈ ਪੰਜਾਬ ਸਰਕਾਰ ਅਤੇ ਪੀ.ਏ.ਯੂ., ਲੁਧਿਆਣਾ ਦੇ ਸਾਂਝੇ ਖੋਜ ਪ੍ਰਾਜੈਕਟਾਂ ਉੱਤੇ ਚਾਨਣਾ ਪਾਇਆ | ਇਸ ਪ੍ਰੋਗਰਾਮ ਦੇ ਵਿਸ਼ੇਸ਼ ਮਹਿਮਾਨ ਡਾ. ਗੁਰਜੀਤ ਸਿੰਘ ਮਾਂਗਟ, ਵਧੀਕ ਨਿਰਦੇਸ਼ਕ ਖੋਜ, ਪੀ.ਏ.ਯੂ., ਲੁਧਿਆਣਾ, ਡਾ. ਪ੍ਰਭਜੋਧ ਸਿੰਘ ਸੰਧੂ, ਵਧੀਕ ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ., ਲੁਧਿਆਣਾ, ਡਾ. ਅਜਮੇਰ ਸਿੰਘ ਬਰਾੜ, ਇੰਚਾਰਜ, ਸੈਂਟਰ ਫ਼ਾਰ ਵਾਟਰ ਟੈਕਨਾਲੋਜੀ ਅਤੇ ਮੈਨੇਜਮੈਂਟ, ਪੀ.ਏ.ਯੂ ਨੇ ਕਿਸਾਨਾਂ ਨੂੰ ਬਹੁਮੁੱਲੀਆਂ ਜਾਣਕਾਰੀਆਂ ਦਿੱਤੀਆਂ | ਡਾ. ਮਨਦੀਪ ਸਿੰਘ, ਇੰਚਾਰਜ, ਕਿ੍ਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਅਤੇ ਕਿਸਾਨਾਂ ਦਾ ਸਵਾਗਤ ਕੀਤਾ! ਇਸ ਮੌਕੇ ਡਾ. ਧਰਮਿੰਦਰਜੀਤ ਸਿੰਘ ਸਿੱਧੂ, ਮੁੱਖ ਖੇਤੀਬਾੜੀ ਅਫ਼ਸਰ, ਜ਼ਿਲ੍ਹਾ ਸੰਗਰੂਰ, ਡਾ. ਰੁਕਿੰਦਰਪ੍ਰੀਤ ਸਿੰਘ ਧਾਲੀਵਾਲ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ), ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਖੇਤੀ ਇੰਜੀ.), ਡਾ. ਵਿਤਸਤਾ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ), ਡਾ. ਸੁਖਪ੍ਰੀਤ ਸਿੰਘ, ਸੀਨੀਅਰ ਫ਼ਸਲ ਵਿਗਿਆਨੀ-ਕਮ-ਪ੍ਰੋਜੈਕਟ ਇੰਚਾਰਜ, ਪੀ.ਏ.ਯੂ., ਲੁਧਿਆਣਾ, ਡਾ. ਵਿਨੈ ਕੁਮਾਰ ਸਿੰਧੂ, ਸੀਨੀਅਰ ਫ਼ਸਲ ਵਿਗਿਆਨੀ, ਡਾ. ਨਵੀਨ ਗੁਪਤਾ, ਭੌਤਿਕ ਮਿੱਟੀ ਵਿਗਿਆਨੀ, ਪੀ.ਏ.ਯੂ., ਲੁਧਿਆਣਾ ਅਤੇ ਡਾ. ਵਜਿੰਦਰ ਪਾਲ ਕਾਲੜਾ ਨੇ ਵੀ ਸੰਬੋਧਨ ਕੀਤਾ | ਡਾ. ਰਵਿੰਦਰ ਕੌਰ, ਸਹਾਇਕ ਪ੍ਰੋਫੈਸਰ (ਬਾਗ਼ਬਾਨੀ) ਕੇ.ਵੀ.ਕੇ., ਸੰਗਰੂਰ ਨੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ |