17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਅਟਾਰੀ-ਵਾਹਘਾ ਸਰਹੱਦ ਰਾਹੀਂ ਵਪਾਰ ਤੇ ਲਾਂਘਾ ਖੋਲ੍ਹਣ ਲਈ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਵਿਸ਼ਾਲ ਰੈਲੀ

Ad Position 21
No active advertisement
ਅਜੀਤ ਡੈਸਕ 29-03-2026
ਅਟਾਰੀ ਸਰਹੱਦ, (ਅੰਮਿ੍ਤਸਰ) 28 ਮਾਰਚ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਭਾਰਤ ਪਾਕਿਸਤਾਨ ਦੇਸ਼ਾਂ ਦਰਮਿਆਨ ਪਹਿਲਾਂ ਦੀ ਤਰ੍ਹਾਂ ਵਪਾਰ ਅਟਾਰੀ ਸਰਹੱਦ ਰਾਹੀਂ ਸ਼ੁਰੂ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਅਟਾਰੀ ਸਰਹੱਦ 'ਤੇ ਵਿਸ਼ਾਲ ਰੈਲੀ ਕੀਤੀ ਗਈ | ਇਸ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਅਹੁਦੇਦਾਰਾਂ, ਵਰਕਰਾਂ, ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਅਹੁਦੇਦਾਰਾਂ ਸ਼ਮੂਲੀਅਤ ਕੀਤੀ | ਇਸ ਮੌਕੇ ਸਰਹੱਦ ਖੋਲ੍ਹਣ ਅਤੇ ਭਾਰਤ-ਪਾਕਿਸਤਾਨ ਦਰਮਿਆਨ ਵਪਾਰਕ ਸਾਂਝ ਵਧਾਉਣ ਦੀ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅਟਾਰੀ-ਵਾਹਘਾ ਬਾਰਡਰ ਪਹਿਲਾਂ ਦੀ ਤਰ੍ਹਾਂ 24 ਘੰਟੇ ਦਿਨ ਰਾਤ ਖੋਲਣ ਲਈ ਸਰਕਾਰਾਂ ਨੂੰ ਜੋਰਦਾਰ ਅਪੀਲ ਕੀਤੀ ਗਈ | ਇਸ ਮੌਕੇ ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਬਿੱਟੂ, ਪਰਮਜੀਤ ਸਿੰਘ ਮੰਡ, ਪਰਮਜੀਤ ਸਿੰਘ ਟਾਂਡਾ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ, ਉਪ ਪ੍ਰਧਾਨ ਬੀਬੀ ਮਨਦੀਪ ਕੌਰ ਸੰਧੂ ਨੇ ਸਾਂਝੇ ਤੌਰ ਤੇ ਬਾਰਡਰ ਖੋਲੋ ਵਪਾਰ ਤੇ ਆਵਾਜਾਈ ਚਲਾਓ ਦੇ ਨਾਅਰੇ ਤੇ ਵਿਸ਼ਾਲ ਰੈਲੀ ਵਿਚ ਅਟਾਰੀ ਸਰਹੱਦ ਨੂੰ ਪਹਿਲਾਂ ਦੀ ਤਰ੍ਹਾਂ 24 ਘੰਟੇ ਖੋਲਣ ਦੇ ਨਾਲ ਨਾਲ ਭਾਰਤ ਸਮੇਤ ਵੱਖ-ਵੱਖ ਦੇਸ਼ਾਂ ਦੇ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰਿਆਂ ਨੂੰ ਕੌਰੀਡੋਰ ਡੇਰਾ ਬਾਬਾ ਨਾਨਕ ਗੁਰਦਾਸਪੁਰ ਰਾਹੀਂ ਜਾਣ ਵਾਲੀਆਂ ਸੰਗਤਾਂ ਨੂੰ ਵੀ ਬਿਨਾਂ ਕਿਸੇ ਦੇਰੀ ਦੇ ਬਿਨਾਂ ਕਿਸੇ ਸ਼ਰਤ ਦੇ ਭਾਰਤ ਸਰਕਾਰ ਨੂੰ ਖੋਲਣ ਲਈ ਵੀ ਸਰਕਾਰਾਂ ਨੂੰ ਅਪੀਲ ਕੀਤੀ ਗਈ | ਇਸ ਮੌਕੇ ਪਾਰਟੀ ਦੇ ਸਮੂਹ ਵਰਕਰਾਂ ਅਤੇ ਮੈਂਬਰਾਂ ਨੇ ਰੈਲੀ ਖਤਮ ਕਰਨ ਉਪਰੰਤ ਅਟਾਰੀ ਬਾਰਡਰ ਵੱਲ ਕੂਚ ਕਰਨ ਤੋਂ ਬੀ.ਐਸ.ਐਫ. ਤੇ ਪੰਜਾਬ ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਵਰਕਰਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਗਿਆ | ਇਸ ਮੌਕੇ ਜਨਰਲ ਸਕੱਤਰ ਪ੍ਰੋਫੈਸਰ ਮਹਿੰਦਰ ਪਾਲ ਸਿੰਘ, ਹਰਪਾਲ ਸਿੰਘ ਬਲੇਰ, ਉਪਕਾਰ ਸਿੰਘ ਸੰਧੂ, ਗੁਰਜੰਟ ਸਿੰਘ ਕੱਟੂ, ਕੁਲਦੀਪ ਸਿੰਘ ਭਾਗੋਵਾਲ, ਸਮੂਹ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ, ਯੂਥ ਆਗੂ ਤੇ ਇਸਤਰੀ ਵਿੰਗ ਦੀਆਂ ਸਮੂਹ ਬੀਬੀਆਂ, ਕਿਸਾਨ ਜਥੇਬੰਦੀਆਂ ਕੁੱਲੀ ਜਥੇਬੰਦੀਆਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰਾਂ ਤੋਂ ਤਿੰਨ ਕਰੋੜ ਰੁਪਏ ਦੀ ਭੁੱਕੀ ਬਰਾਮਦ, ਦੋ ਕਾਬੂ <br/> ਅਗਲੀ ਖ਼ਬਰ 1 ਅਪ੍ਰੈਲ ਤੋਂ ਪੈਨ-ਆਧਾਰ ਨਿਯਮਾਂ ਵਿਚ ਵੱਡਾ ਬਦਲਾਅ
Ad Position 24