17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਨਸ਼ਾ ਤਸਕਰਾਂ ਤੋਂ ਤਿੰਨ ਕਰੋੜ ਰੁਪਏ ਦੀ ਭੁੱਕੀ ਬਰਾਮਦ, ਦੋ ਕਾਬੂ <br/>

Ad Position 21
No active advertisement
ਅਜੀਤ ਡੈਸਕ 29-03-2026
ਲੁਧਿਆਣਾ, 28 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪਿੰਡ ਫਾਗਲਾ ਨੇੜੇ ਨਸ਼ਾ ਤਸਕਰਾਂ ਅਤੇ ਪੁਲਿਸ ਵਿਚਾਲੇ ਹੋਏ ਮੁਕਾਬਲੇ ਤੋਂ ਬਾਅਦ ਪੁਲਿਸ ਵਲੋਂ 3100 ਕਿੱਲੋ ਭੁੱਕੀ ਬਰਾਮਦ ਕੀਤੀ ਹੈ, ਜਿਸਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਤਿੰਨ ਕਰੋੜ ਦੱਸੀ ਜਾ ਰਹੀ ਹੈ | ਨਸ਼ਾ ਤਸਕਰਾਂ ਅਤੇ ਪੁਲਿਸ ਵਿਚਾਲੇ ਹੋਏ ਮੁਕਾਬਲੇ ਤੋਂ ਬਾਅਦ ਪੁਲਿਸ ਨੇ ਦੋ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਹੈ | ਇਸ ਸਬੰਧੀ ਡੀ.ਸੀ.ਪੀ. ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰਾਜਸਥਾਨ ਤੋਂ ਕੁਝ ਨੌਜਵਾਨ ਟਰੱਕ ਰਾਹੀਂ ਭਾਰੀ ਮਾਤਰਾ ਵਿਚ ਭੁੱਕੀ ਲੈ ਕੇ ਆ ਰਹੇ ਹਨ ਤੇ ਇਹ ਭੁੱਕੀ ਇਨ੍ਹਾਂ ਨੇ ਪਿੰਡ ਫਾਗਲਾ ਨੇੜੇ ਇੱਕ ਖ਼ਾਲੀ ਪਲਾਟ ਵਿਚ ਰੱਖੀ ਹੋਈ ਹੈ | ਜਿਸ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਛਾਪੇਮਾਰੀ ਕਰ ਦਿੱਤੀ | ਇਸ ਦੌਰਾਨ ਨਸ਼ਾ ਤਸਕਰ ੳੱੁਥੋਂ ਭੁੱਕੀ ਅਤੇ ਟਰੱਕ ਛੱਡ ਕੇ ਇੱਕ ਸਕਾਰਪੀਓ ਗੱਡੀ ਵਿਚ ਭੱਜ ਗਏ, ਜਿਨ੍ਹਾਂ ਦਾ ਪੁਲਿਸ ਨੇ ਪਿੱਛਾ ਵੀ ਕੀਤਾ, ਪਰ ਇਸ ਦੌਰਾਨ ਇਨ੍ਹਾਂ ਵਿਚੋਂ ਦੋ ਨੌਜਵਾਨਾਂ ਨੇ ਪੁਲਿਸ ਪਾਰਟੀ 'ਤੇ ਗੋਲੀਆਂ ਚਲਾਈਆਂ ਪਰ ਪਿੰਡ ਖਹਿਰਾ ਬੇਟ ਨੇੜੇ ਇਨ੍ਹਾਂ ਦੋਸ਼ੀਆਂ ਦੀ ਸਕਾਰਪੀਓ ਗੁਰਦੁਆਰਾ ਸਾਹਿਬ ਦੀ ਕੰਧ ਨਾਲ ਟਕਰਾਅ ਗਈ ਤੇ ਨੌਜਵਾਨ ਗੱਡੀ ਛੱਡ ਉਥੋਂ ਭੱਜ ਪਏ | ਹਾਲਾਂਕਿ ਪੁਲਿਸ ਅਧਿਕਾਰੀਆਂ ਵਲੋਂ ਫ਼ਰਾਰ ਹੋਏ ਨੌਜਵਾਨਾਂ ਦੀ ਗਿ੍ਫ਼ਤਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ, ਪਰ ਸੂਤਰਾਂ ਅਨੁਸਾਰ ਪੁਲਿਸ ਵਲੋਂ ਇਨ੍ਹਾਂ ਦੋਸ਼ੀਆਂ ਵਿਚੋਂ ਦੋ ਨੂੰ ਕਾਬੂ ਕਰ ਲਿਆ ਗਿਆ ਹੈ | ਪੁਲਿਸ ਅਨੁਸਾਰ ਇਹ ਕਥਿਤ ਦੋਸ਼ੀ ਰਾਜਸਥਾਨ ਤੋਂ ਭੁੱਕੀ ਲਿਆ ਕੇ ਇਥੋਂ ਵੱਖ ਵੱਖ ਸੂਬਿਆਂ ਵਿਚ ਸਪਲਾਈ ਕਰਦੇ ਸਨ | ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਗਿਆ ਹੈ ਤੇ ਫ਼ਰਾਰ ਹੋਏ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ | ਇਸ ਮੌਕੇ ਏ.ਸੀ.ਪੀ. ਇੰਦਰਜੀਤ ਸਿੰਘ ਬੋਪਾਰਾਏ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੂੰ ਭਰਵਾਂ ਹੁੰਗਾਰਾ <br/> ਅਗਲੀ ਖ਼ਬਰ ਅਟਾਰੀ-ਵਾਹਘਾ ਸਰਹੱਦ ਰਾਹੀਂ ਵਪਾਰ ਤੇ ਲਾਂਘਾ ਖੋਲ੍ਹਣ ਲਈ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਵਿਸ਼ਾਲ ਰੈਲੀ
Ad Position 24