17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਪੰਜਾਬ ਸਰਕਾਰ ਵਲੋਂ ਅੰਮਿ੍ਤਸਰ ਲਈ 400 ਕਰੋੜ ਰੁਪਏ ਦੇ ਟਰਾਈਡੈਂਟ ਹੋਟਲ ਪ੍ਰਾਜੈਕਟ ਦਾ ਐਲਾਨ

Ad Position 21
No active advertisement
ਅਜੀਤ ਡੈਸਕ 29-03-2026

ਚੰਡੀਗੜ੍ਹ, 28 ਮਾਰਚ (ਵਿਕਰਮਜੀਤ ਸਿੰਘ ਮਾਨ)-ਅੱਜ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਓਬਰਾਏ ਗਰੁੱਪ ਅਤੇ ਸਪਿ੍ੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਨੇ ਅੰਮਿ੍ਤਸਰ ਵਿਚ ਇਕ ਵਿਸ਼ਵ ਪੱਧਰੀ ਪ੍ਰਾਹੁਣਚਾਰੀ ਪ੍ਰਾਜੈਕਟ ਦੇ ਵਿਕਾਸ ਲਈ ਐਮ.ਓ.ਯੂ. 'ਤੇ ਹਸਤਾਖ਼ਰ ਕੀਤੇ ਹਨ, ਜੋ ਪੰਜਾਬ ਦੇ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਖੇਤਰ ਨੂੰ ਵੱਡਾ ਹੁਲਾਰਾ ਦੇਵੇਗਾ | ਉਨ੍ਹਾਂ ਦੱਸਿਆ ਕਿ ਆਉਣ ਵਾਲਾ 150 ਕਮਰਿਆਂ ਵਾਲਾ ਪ੍ਰਾਜੈਕਟ ਓਬਰਾਏ ਗਰੁੱਪ ਦੇ ਟਰਾਈਡੈਂਟ ਬ੍ਰਾਂਡ ਤਹਿਤ ਵਿਕਸਤ ਕੀਤਾ ਜਾਵੇਗਾ ਤੇ ਇਹ ਅੰਮਿ੍ਤਸਰ-ਤਰਨ ਤਾਰਨ ਰੋਡ ਉੱਪਰ ਸ੍ਰੀ ਹਰਿਮੰਦਰ ਸਾਹਿਬ ਤੋਂ ਲਗਭਗ 3 ਕਿਲੋਮੀਟਰ ਦੀ ਦੂਰੀ 'ਤੇ ਹੋਵੇਗਾ | ਉਨ੍ਹਾਂ ਦੱਸਿਆ ਕਿ 3 ਏਕੜ ਵਿਚ ਫੈਲੇ ਇਸ ਪ੍ਰਾਜੈਕਟ ਵਿਚ ਲਗਭਗ 400 ਕਰੋੜ ਰੁਪਏ ਦਾ ਨਿਵੇਸ਼ ਸ਼ਾਮਿਲ ਹੈ ਅਤੇ ਇਸ ਨਾਲ ਅੰਮਿ੍ਤਸਰ ਦੇ ਪ੍ਰੀਮੀਅਮ ਪ੍ਰਾਹੁਣਚਾਰੀ ਬੁਨਿਆਦੀ ਢਾਂਚੇ ਨੂੰ ਵੱਡੀ ਮਜ਼ਬੂਤੀ ਮਿਲਣ ਦੀ ਉਮੀਦ ਹੈ | ਇਸ ਪ੍ਰਾਜੈਕਟ ਨਾਲ ਲਗਭਗ 350 ਦੇ ਕਰੀਬ ਰੋਜ਼ਗਾਰ ਪੈਦਾ ਹੋਣ ਦੀ ਉਮੀਦ ਹੈ | ਇਸ ਸਮਝੌਤੇ 'ਤੇ ਦੋਵਾਂ ਧਿਰਾਂ ਦੇ ਸੀਨੀਅਰ ਪ੍ਰਤੀਨਿਧੀਆਂ ਦੀ ਮੌਜੂਦਗੀ ਵਿਚ ਹਸਤਾਖ਼ਰ ਕੀਤੇ ਗਏ, ਜਿਨ੍ਹਾਂ ਵਿਚ ਕਾਰਪੋਰੇਟ ਅਤੇ ਕਾਨੂੰਨੀ ਮਾਮਲੇ, ਓਬਰਾਏ ਗਰੁੱਪ ਦੇ ਪ੍ਰਧਾਨ ਆਰ. ਸ਼ੰਕਰ ਤੇ ਸਪਿ੍ੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਡਾ. ਸ਼ਾਹਬਾਜ਼ ਸਿੰਘ, ਡਾ. ਅਵਤਾਰ ਸਿੰਘ ਅਤੇ ਡਾ. ਅਮਨਦੀਪ ਕੌਰ ਸ਼ਾਮਿਲ ਸਨ | ਸਮਝੌਤੇ 'ਤੇ ਹਸਤਾਖ਼ਰ ਸਬੰਧੀ ਰੱਖੇ ਇਸ ਸਮਾਰੋਹ ਵਿਚ ਪ੍ਰਸ਼ਾਸਕੀ ਸਕੱਤਰ, ਉਦਯੋਗ ਅਤੇ ਵਣਜ ਪੰਜਾਬ ਗੁਰਕਿਰਤ ਕਿਰਪਾਲ ਸਿੰਘ ਨੇ ਵੀ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਅੰਮਿ੍ਤਸਰ ਪ੍ਰਾਜੈਕਟ ਵਧੇਰੇ ਮਹੱਤਵਪੂਰਨ ਇਸ ਲਈ ਹੈ ਕਿਉਂਕਿ ਇਸਨੂੰ ਪੰਜਾਬ ਵਿਚ ਟਰਾਈਡੈਂਟ ਬ੍ਰਾਂਡ ਤਹਿਤ ਇਸ ਪੱਧਰ ਦਾ ਪਹਿਲਾ ਗ੍ਰੀਨਫੀਲਡ ਪ੍ਰਾਜੈਕਟ ਦੱਸਿਆ ਜਾ ਰਿਹਾ ਹੈ | ਇਸ ਪ੍ਰਾਜੈਕਟ 'ਤੇ ਕੰਮ ਜੁਲਾਈ 2026 ਵਿਚ ਸ਼ੁਰੂ ਹੋਣ ਦੀ ਉਮੀਦ ਹੈ, ਜਿਸ ਨੂੰ ਮਾਰਚ 2029 ਤੱਕ ਪੂਰਾ ਕਰਨ ਦਾ ਟੀਚਾ ਹੈ |

Ad Position 22
No active advertisement
ਪਿਛਲੀ ਖ਼ਬਰ ਗੈਂਗਸਟਰਵਾਦ ਦੇ ਖ਼ਿਲਾਫ਼ ਪੰਜਾਬ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਭਾਰੀ ਸਮਰਥਨ-ਬਲਤੇਜ ਪੰਨੂ ਅਗਲੀ ਖ਼ਬਰ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੂੰ ਭਰਵਾਂ ਹੁੰਗਾਰਾ <br/>
Ad Position 24