17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਗੈਂਗਸਟਰਵਾਦ ਦੇ ਖ਼ਿਲਾਫ਼ ਪੰਜਾਬ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਭਾਰੀ ਸਮਰਥਨ-ਬਲਤੇਜ ਪੰਨੂ

Ad Position 21
No active advertisement
ਅਜੀਤ ਡੈਸਕ 29-03-2026
ਚੰਡੀਗੜ੍ਹ, 28 ਮਾਰਚ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਗੈਂਗਸਟਰਾਂ ਦੇ ਸਫ਼ਾਏ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਜਨਤਾ ਦਾ ਬੇਮਿਸਾਲ ਸਮਰਥਨ ਮਿਲ ਰਿਹਾ ਹੈ | ਪੰਨੂ ਨੇ ਦੱਸਿਆ ਕਿ ਗੈਂਗਸਟਰਾਂ ਖ਼ਿਲਾਫ਼ ਜਾਰੀ ਕੀਤੇ ਗਏ ਵਿਸ਼ੇਸ਼ ਹੈਲਪਲਾਈਨ ਨੰਬਰ 'ਤੇ ਪੰਜਾਬ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਅੱਗੇ ਆ ਕੇ ਪੁਲਿਸ ਦੀ ਮਦਦ ਕੀਤੀ ਹੈ | ਬਲਤੇਜ ਪੰਨੂ ਨੇ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਹੈਲਪਲਾਈਨ 'ਤੇ ਹੁਣ ਤੱਕ ਲਗਭਗ 590 ਲੋਕਾਂ ਨੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਹਨ | ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਦੀ ਪਹਿਲ ਸ਼ਿਕਾਇਤਕਰਤਾ ਦੀ ਸੁਰੱਖਿਆ ਹੈ, ਇਸ ਲਈ ਸੂਚਨਾ ਦੇਣ ਵਾਲੇ ਹਰ ਵਿਅਕਤੀ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾ ਰਿਹਾ ਹੈ | ਪ੍ਰਾਪਤ ਸ਼ਿਕਾਇਤਾਂ ਵਿਚੋਂ 83 ਸ਼ਿਕਾਇਤਾਂ ਨਸ਼ਾ ਤਸਕਰੀ ਵਿਰੁੱਧ, 35 ਜ਼ਬਰਨ ਵਸੂਲੀ (ਫਿਰੌਤੀ), 43 ਗੈਂਗਸਟਰਾਂ ਨਾਲ ਸਬੰਧਿਤ ਅਤੇ 86 ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਦਰਜ ਕੀਤੀਆਂ ਗਈਆਂ ਹਨ | ਇਨ੍ਹਾਂ ਸ਼ਿਕਾਇਤਾਂ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਹੁਣ ਤੱਕ 63 ਗੰਭੀਰ ਮਾਮਲਿਆਂ ਵਿਚ ਐਫ. ਆਈ. ਆਰ. ਦਰਜ ਕੀਤੀ ਜਾ ਚੁੱਕੀ ਹੈ |
Ad Position 22
No active advertisement
ਪਿਛਲੀ ਖ਼ਬਰ ਐਕਸਾਈਜ਼ ਡਿਊਟੀ ਦੀ ਰਾਹਤ ਨਾਲ ਪੈਟਰੋਲ ਪੰਪਾਂ 'ਤੇ ਘਟੀਆਂ ਲੰਬੀਆਂ ਲਾਈਨਾਂ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਅੰਮਿ੍ਤਸਰ ਲਈ 400 ਕਰੋੜ ਰੁਪਏ ਦੇ ਟਰਾਈਡੈਂਟ ਹੋਟਲ ਪ੍ਰਾਜੈਕਟ ਦਾ ਐਲਾਨ
Ad Position 24