20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਪਾਕਿ ਵਲੋਂ ਵਿਚੋਲਗੀ ਦੀਆਂ ਕੋਸ਼ਿਸ਼ਾਂ ਤੇਜ਼ <br/>

Ad Position 21
No active advertisement
ਅਜੀਤ ਡੈਸਕ 29-03-2026
ਅੰਮਿ੍ਤਸਰ, 28 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਾਕਿ ਮੱਧ ਪੂਰਬ ਸੰਕਟ ਨੂੰ ਖ਼ਤਮ ਕਰਵਾਉਣ ਲਈ ਸਾਊਦੀ ਅਰਬ, ਮਿਸਰ ਅਤੇ ਤੁਰਕੀ ਦੇ ਵਿਦੇਸ਼ ਮੰਤਰੀਆਂ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ ਤਾਂ ਜੋ ਗੱਲਬਾਤ ਦਾ ਦੌਰ ਸ਼ੁਰੂ ਕੀਤਾ ਜਾ ਸਕੇ | ਮੰਤਰਾਲੇ ਮੁਤਾਬਿਕ ਪਾਕਿ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਇਸਹਾਕ ਡਾਰ ਦੇ ਸੱਦੇ 'ਤੇ ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪਿ੍ੰਸ ਫ਼ੈਸਲ ਬਿਨ ਫ਼ਰਹਾਨ ਅਲ ਸਾਊਦ, ਤੁਰਕੀ ਦੇ ਵਿਦੇਸ਼ ਮੰਤਰੀ ਹਕਾਨ ਫ਼ਿਦਾਨ ਅਤੇ ਮਿਸਰ ਦੇ ਵਿਦੇਸ਼ ਮੰਤਰੀ ਬਦਰ ਅਬਦੇਲ ਅੱਤੀ 29 ਅਤੇ 30 ਮਾਰਚ ਨੂੰ ਇਸਲਾਮਾਬਾਦ ਦਾ ਦੌਰਾ ਕਰਨਗੇ | ਮੰਤਰਾਲੇ ਅਨੁਸਾਰ ਇਸ ਦੌਰੇ ਦੌਰਾਨ ਵਿਦੇਸ਼ ਮੰਤਰੀ ਖੇਤਰ 'ਚ ਤਣਾਅ ਘਟਾਉਣ ਦੀਆਂ ਕੋਸ਼ਿਸ਼ਾਂ ਸਮੇਤ ਕਈ ਮੁੱਦਿਆਂ 'ਤੇ ਡੂੰਘਾਈ ਨਾਲ ਚਰਚਾ ਕਰਨਗੇ | ਇਸ ਦੌਰੇ ਦੌਰਾਨ ਉਕਤ ਨੇਤਾ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨਾਲ ਵੀ ਮੁਲਾਕਾਤ ਕਰਨਗੇ | ਬਿਆਨ 'ਚ ਅੱਗੇ ਕਿਹਾ ਗਿਆ ਹੈ ਕਿ ਪਾਕਿ ਸਾਊਦੀ ਅਰਬ, ਤੁਰਕੀ ਅਤੇ ਮਿਸਰ ਨਾਲ ਆਪਣੇ ਭਰਾਤਰੀ ਸੰਬੰਧਾਂ ਨੂੰ ਮਹੱਤਵ ਦਿੰਦਾ ਹੈ ਅਤੇ ਇਹ ਦੌਰਾ ਇਨ੍ਹਾਂ ਦੇਸ਼ਾਂ ਨਾਲ ਸਹਿਯੋਗ ਅਤੇ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਦਾ ਮੌਕਾ ਪ੍ਰਦਾਨ ਕਰੇਗਾ | ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਕਿਹਾ ਕਿ ਇਹ ਮੀਟਿੰਗ ਅਸਲ 'ਚ ਤੁਰਕੀ ਵਿਚ ਤੈਅ ਕੀਤੀ ਗਈ ਸੀ ਪਰ ਉਨ੍ਹਾਂ ਨੇ ਆਪਣੇ ਵਿਅਸਤ ਸ਼ਡਿਊਲ ਦੇ ਕਾਰਨ ਨੇਤਾਵਾਂ ਨੂੰ ਇਸਲਾਮਾਬਾਦ 'ਚ ਮਿਲਣ ਦੀ ਬੇਨਤੀ ਕੀਤੀ | ਡਾਰ ਨੇ ਇਹ ਵੀ ਦਾਅਵਾ ਕੀਤਾ ਕਿ ਪਾਕਿਸਤਾਨ ਚੱਲ ਰਹੇ ਵਿਵਾਦਾਂ ਨੂੰ ਹੱਲ ਕਰਨ ਲਈ ਇਮਾਨਦਾਰੀ ਅਤੇ ਸੱਚਾਈ ਨਾਲ ਕੰਮ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਈਰਾਨ ਨਾਲ ਗੱਲਬਾਤ ਜਾਰੀ ਹੈ |

Ad Position 22
No active advertisement
ਪਿਛਲੀ ਖ਼ਬਰ ਅਮਰੀਕੀ ਰਿਪੋਰਟ 'ਚ ਪਾਕਿ ਨੂੰ ਦੱਸਿਆ ਗਿਆ ਅੱਤਵਾਦੀਆਂ ਦਾ ਗੜ੍ਹ, ਭਾਰਤ ਦੇ ਦੁਸ਼ਮਣ ਉੱਥੇ ਸੁਰੱਖਿਅਤ ਅਗਲੀ ਖ਼ਬਰ ਪਾਕਿ 'ਚ ਭਾਈ ਮਹਿਲ ਸਿੰਘ ਬੱਬਰ ਦੀ ਪਹਿਲੀ ਬਰਸੀ ਮਨਾਈ
Ad Position 24