20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਸਾਹਿਬ ਵਾਲਿਆਂ ਦੀ ਮਿ੍ਤਕ ਦੇਹ ਪੰਜ ਤੱਤਾਂ 'ਚ ਵਿਲੀਨ

Ad Position 21
No active advertisement
ਅਜੀਤ ਡੈਸਕ 29-03-2026
ਐੱਸ. ਏ. ਐੱਸ. ਨਗਰ, 28 ਮਾਰਚ (ਪ੍ਰੋ. ਅਵਤਾਰ ਸਿੰਘ)-ਬੀਤੇ ਦਿਨੀਂ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਸਾਹਿਬ ਵਾਲਿਆਂ ਦੇ ਹੋਏ ਦਿਹਾਂਤ ਉਪਰੰਤ ਅੱਜ ਉਨ੍ਹਾਂ ਦੀ ਮਿ੍ਤਕ ਦੇਹ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫੇਜ਼-8 ਮੁਹਾਲੀ ਵਿਖੇ ਪੰਜ ਤੱਤਾਂ ਵਿਚ ਵਿਲੀਨ ਕਰ ਦਿੱਤੀ ਗਈ | ਇਸ ਮੌਕੇ ਉਨ੍ਹਾਂ ਦੇ ਉੱਤਰਾਅਧਿਕਾਰੀ ਸੰਤ ਬਾਬਾ ਅਮਰਾਓ ਸਿੰਘ ਲੰਬਿਆਂ ਸਾਹਿਬ ਵਾਲਿਆਂ ਨੇ ਚਿਖਾ ਨੂੰ ਅਗਨੀ ਦਿਖਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਵੱਖ-ਵੱਖ ਸੰਪਰਦਾਵਾਂ ਦੇ ਮਹਾਂਪੁਰਸ਼ਾਂ, ਰਾਜਸੀ ਆਗੂਆਂ ਅਤੇ ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਵਲੋਂ ਹਾਜ਼ਰੀ ਭਰਦਿਆਂ ਸੰਤ ਬਾਬਾ ਮਹਿੰਦਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਤੋਂ ਪਹਿਲਾਂ ਸੰਤ ਬਾਬਾ ਮਹਿੰਦਰ ਸਿੰਘ ਨਮਿਤ ਅੰਤਿਮ ਯਾਤਰਾ ਕੱਢੀ ਗਈ, ਜੋ ਕਿ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫੇਜ਼-8 ਮੁਹਾਲੀ ਤੋਂ ਚੱਲ ਕੇ ਗੁਰਦੁਆਰਾ ਸਿੰਘ ਸ਼ਹੀਦਾਂ ਢੱਕੀ ਸਾਹਿਬ, ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ, ਗੁਰਦੁਆਰਾ ਧੰਨਾ ਭਗਤ ਤੇ ਗੁਰਦੁਆਰਾ ਅੰਬ ਸਾਹਿਬ ਨੂੰ ਹੁੰਦੀ ਹੋਈ ਪੂਰੇ ਸ਼ਹਿਰ ਦੀ ਪਰਿਕਰਮਾ ਕਰਨ ਉਪਰੰਤ ਮੁੜ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਵਿਖੇ ਪੁੱਜ ਕੇ ਸਮਾਪਤ ਹੋਈ | ਸਸਕਾਰ ਮੌਕੇ ਸੰਤ ਬਾਬਾ ਲਖਵੀਰ ਸਿੰਘ ਰਤਵਾੜਾ ਸਾਹਿਬ ਵਾਲੇ, ਸੰਤ ਹਰੀ ਸਿੰਘ ਰੰਧਾਵਾ ਵਾਲੇ, ਸੰਤ ਪਿ੍ਤਪਾਲ ਸਿੰਘ ਝੀਲ ਵਾਲੇ, ਸੰਤ ਸੁਰਿੰਦਰ ਸਿੰਘ ਧੰਨਾ ਭਗਤ ਵਾਲੇ, ਬਾਬਾ ਗੁਲਾਬ ਸਿੰਘ ਸਿੱਧ ਸਾਹਿਬ ਸਿਹੌੜਾ ਸਾਹਿਬ ਵਾਲੇ, ਵਿਧਾਇਕ ਕੁਲਵੰਤ ਸਿੰਘ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਵਿਧਾਇਕ ਐਨ. ਕੇ. ਸ਼ਰਮਾ, ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਰਣਬੀਰ ਸਿੰਘ ਪੂਨੀਆ, ਸੁਖਵਿੰਦਰ ਸਿੰਘ ਛਿੰਦੀ, ਜਸਵੀਰ ਸਿੰਘ ਜੱਸਾ, ਜਗਤਾਰ ਸਿੰਘ ਬਿੱਲਾ, ਹਰਦੀਪ ਸਿੰਘ, ਦੁਬਈ, ਸਿਮਰਨਜੀਤ ਸਿੰਘ ਚੰਦੂਮਾਜਰਾ, ਪਰਵਿੰਦਰ ਸਿੰਘ ਸੋਹਾਣਾ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਹਰਦੇਵ ਸਿੰਘ ਹਰਪਾਲਪੁਰ, ਰਜਿੰਦਰ ਸਿੰਘ ਬਡਹੇੜੀ ਸਮੇਤ ਵੱਖ-ਵੱਖ ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ | ਇਸ ਮੌਕੇ ਸੰਤ ਬਾਬਾ ਅਮਰਾਓ ਸਿੰਘ ਨੇ ਦੱਸਿਆ ਕਿ ਭਲਕੇ 30 ਮਾਰਚ ਨੂੰ ਸਵੇਰੇ 9 ਵਜੇ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਸਾਹਿਬ ਵਾਲਿਆਂ ਦੇ ਫੁੱਲ ਚੁੱਗਣ ਤੇ ਅੰਗੀਠਾ ਸੰਭਾਲਣ ਦੀ ਰਸਮ ਅਦਾ ਕੀਤੀ ਜਾਵੇਗੀ, ਜਦਕਿ ਪਾਠ ਦੇ ਭੋਗ ਤੇ ਅੰਤਿਮ ਅਰਦਾਸ 4 ਅਪ੍ਰੈਲ ਨੂੰ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ 45 ਸਾਲਾਂ ਤੋਂ ਭਰੋਸੇਯੋਗ ਫਿਨੋਲੇਕਸ ਅਗਲੀ ਖ਼ਬਰ ਅਮਰੀਕੀ ਰਿਪੋਰਟ 'ਚ ਪਾਕਿ ਨੂੰ ਦੱਸਿਆ ਗਿਆ ਅੱਤਵਾਦੀਆਂ ਦਾ ਗੜ੍ਹ, ਭਾਰਤ ਦੇ ਦੁਸ਼ਮਣ ਉੱਥੇ ਸੁਰੱਖਿਅਤ
Ad Position 24