ਨਵੀਂ ਦਿੱਲੀ, 28 ਮਾਰਚ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸਨਿਚਰਵਾਰ ਨੂੰ ਸਾਊਦੀ ਅਰਬ ਦੇ ਕ੍ਰਾਊਨ ਪਿ੍ੰਸ ਅਤੇ ਪ੍ਰਧਾਨ ਮੰਤਰੀ ਪਿ੍ੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫੋਨ 'ਤੇ ਗੱਲ ਕੀਤੀ ਗਈ | ਇਸ ਦੌਰਾਨ ਦੋਵਾਂ ਨੇ ਪੱਛਮੀ ਏਸ਼ੀਆ 'ਚ ਚੱਲ ਰਹੇ ਸੰਘਰਸ਼ 'ਤੇ ਚਰਚਾ ਕੀਤੀ ਅਤੇ ਸਮੁੰਦਰੀ ਆਵਾਜ਼ਾਈ ਦੀ ਆਜ਼ਾਦੀ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ 'ਤੇ ਸਹਿਮਤੀ ਪ੍ਰਗਟਾਈ | ਸਾਊਦੀ ਅਰਬ ਦੇ ਕ੍ਰਾਊਨ ਪਿ੍ੰਸ ਅਤੇ ਪ੍ਰਧਾਨ ਮੰਤਰੀ ਪਿ੍ੰਸ ਮੁਹੰਮਦ ਬਿਨ ਸਲਮਾਨ ਨਾਲ ਆਪਣੀ ਟੈਲੀਫੋਨ ਗੱਲਬਾਤ 'ਚ ਪ੍ਰਧਾਨ ਮੰਤਰੀ ਨੇ ਖੇਤਰੀ ਊਰਜਾ ਬੁਨਿਆਦੀ ਢਾਂਚੇ 'ਤੇ ਹਮਲਿਆਂ ਦੀ ਭਾਰਤ ਦੀ ਨਿੰਦਾ ਨੂੰ ਵੀ ਦੁਹਰਾਇਆ | ਪ੍ਰਧਾਨ ਮੰਤਰੀ ਨੇ ਸਾਊਦੀ ਅਰਬ 'ਚ ਭਾਰਤੀ ਭਾਈਚਾਰੇ ਦੀ ਭਲਾਈ ਲਈ ਕ੍ਰਾਊਨ ਪਿ੍ੰਸ ਦੇ ਨਿਰੰਤਰ ਸਮਰਥਨ ਲਈ ਉਨ੍ਹਾਂ ਦਾ ਧੰਨਵਾਦ ਵੀ ਪ੍ਰਗਟ ਕੀਤਾ |