ਪਠਾਨਕੋਟ, 2 ਅਪ੍ਰੈਲ (ਸੁਮਿਤ)-ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ਦੇ ਬਾਹਰ ਬੰਬ ਧਮਾਕੇ ਤੋਂ ਬਾਅਦ ਵਿਧਾਇਕ ਅਸ਼ਵਨੀ ਸ਼ਰਮਾ ਦੇ ਘਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਪੂਰੇ ਇਲਾਕੇ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ | ਇਹ ਘਟਨਾ ਨਾ ਸਿਰਫ਼ ਸਥਾਨਕ ਪ੍ਰਸ਼ਾਸਨ ਲਈ, ਸਗੋਂ ਸੁਰੱਖਿਆ ਏਜੰਸੀਆਂ ਲਈ ਵੀ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਈ ਹੈ | ਭਾਜਪਾ ਆਗੂ ਆਰ.ਪੀ. ਸਿੰਘ ਨੇ ਕਿਹਾ ਕਿ ਸੁਰੱਖਿਆ ਏਜੰਸੀਆਂ ਤੋਂ ਪ੍ਰਾਪਤ ਇਨਪੁੱਟਸ ਅਨੁਸਾਰ ਇਸ ਹਮਲੇ ਦਾ ਸੰਭਾਵਿਤ ਨਿਸ਼ਾਨਾ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਸਨ | ਪਠਾਨਕੋਟ ਦੇ ਐਸ.ਐਸ.ਪੀ. ਦਲਜਿੰਦਰ ਸਿੰਘ ਢਿੱਲੋਂ ਨੇ ਪਹਿਲਾਂ ਹੀ ਅਸ਼ਵਨੀ ਸ਼ਰਮਾ ਨੂੰ ਸੰਭਾਵੀ ਖ਼ਤਰੇ ਬਾਰੇ ਸੁਚੇਤ ਕਰ ਦਿੱਤਾ ਸੀ |
ਅਸ਼ਵਨੀ ਸ਼ਰਮਾ ਦੇ ਘਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ
ਵਿਧਾਇਕ ਅਸ਼ਵਨੀ ਸ਼ਰਮਾ ਦੇ ਘਰ ਦੇ ਬਾਹਰ ਤਾਇਨਾਤ ਪਠਾਨਕੋਟ ਪੁਲਿਸ ਦੇ ਕਰਮਚਾਰੀ | ਤਸਵੀਰ : ਸੁਮਿਤ <br/>
03-04-2026